ਪੀ.ਏ.ਯੂ. ਨੇ ਦੁੱਧ ਦੀ ਪ੍ਰੋਸੈਸਿੰਗ ਬਾਰੇ ਕਿਸਾਨਾਂ ਨੂੰ ਸਿੱਖਿਅਤ ਕੀਤਾ

ਲੁਧਿਆਣਾ 24 ਦਸੰਬਰ, 2024 : ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ Tਸੋਇਆਬੀਨ ਅਤੇ ਦੁੱਧ ਦੀ ਪ੍ਰੋਸੈਸਿੰਗ ਸਬੰਧੀT ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ| ਇਸ ਕੋਰਸ ਵਿੱਚ 9 ਸਿਖਿਆਰਥੀਆਂ ਨੇ ਭਾਗ ਲਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਬਤੌਰ ਸਹਾਇਕ ਧੰਦੇ ਵਜੋਂ ਸੋਇਆਬੀਨ ਅਤੇ ਦੁੱਧ ਦੀ ਪ੍ਰੋਸੈਸਿੰਗ ਕਰਕੇ ਚੰਗਾ ਮੁਨਾਫਾ ਕਮਾ ਸਕਦੇ ਹਨ| ਕੋਰਸ ਕੋਆਰਡੀਨੇਟਰ ਡਾ. ਕੁਲਵੀਰ ਕੌਰ ਨੇ ਕੋਰਸ ਦੀ ਮਹਤੱਤਾ ਬਾਰੇ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਕਰਵਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਵਿਸ਼ਾ ਮਾਹਿਰ ਡਾ. ਅਰਸ਼ਦੀਪ ਸਿੰਘ ਨੇ ਸੋਇਆ ਮਿਲਕ, ਸੋਇਆ ਪਨੀਰ, ਦਹੀ ਆਦਿ ਬਾਰੇ, ਡਾ. ਜਸਪ੍ਰੀਤ ਕੌਰ ਨੇ ਸੋਇਆ ਨਟਸ, ਕੁਲਫੀ ਅਤੇ ਸਪੰਜੀ ਰਸਗੁੱਲਾ, ਡਾ. ਅੰਤਿਮਾ ਗੁਪਤਾ ਨੇ ਸੋਇਆ ਪਾਸਤਾ, ਡਾ. ਕਮਲਜੀਤ ਕੌਰ ਨੇ ਸੋਇਆਬੀਨ ਵਾਲੇ ਬੇਕਡ ਪ੍ਰੋਡਕਟਸ ਅਤੇ ਡਾ. ਹਨੁਮਾਨ ਬੋਬਾਡੇ ਨੇ ਫਲੇਵਰਡ ਮਿਲਕ ਅਤੇ ਦਹੀ ਬਾਰੇ ਪ੍ਰੈਕਟੀਕਲ ਤਰੀਕੇ ਨਾਲ ਭਰਪੂਰ ਜਾਣਕਾਰੀ ਸਾਂਝੀ ਕੀਤੀ| ਇਸ ਕੋਰਸ ਦੌਰਾਨ ਸਿਖਿਆਰਥੀਆਂ ਦਾ ਸ਼੍ਰੀ ਗੁਰਪ੍ਰੀਤ ਸਿੰਘ ਦੇ ਸੋਇਆਬੀਨ ਪ੍ਰੋਸੈਸਿੰਗ ਯੂਨਿਟ ਪਿੰਡ ਜਾਂਗਪੁਰ, ਜ਼ਿਲ੍ਹ੍ਹਾ ਲੁਧਿਆਣਾ ਵਿਖੇ ਗਿਆਨਵਰਧਕ ਦੌਰਾ ਵੀ ਕਰਵਾਇਆ| ਅੰਤ ਵਿੱਚ ਮੈਡਮ ਕੰਵਲਜੀਤ ਕੌਰ ਨੇ ਸਾਰੇ ਸਿਖਿਆਰਥੀਆਂ ਅਤੇ ਯੂਨੀਵਰਸਿਟੀ ਦੇ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਸਿਖਿਆਰਥੀਆਂ ਨੂੰ ਇਸ ਕੋਰਸ ਉਪਰੰਤ ਪ੍ਰਾਪਤ ਕੀਤੀ ਜਾਣਕਾਰੀ ਨੂੰ ਆਪਣੇ ਕਿੱਤੇ ਵਿੱਚ ਅਪਨਾਉਣ ਦੀ ਸਲਾਹ ਦਿੱਤੀ|