ਮਾਨਸਾ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ ਤੇ ਬੀਤੀ ਸ਼ਾਮ ਤੱਕ 8 ਲੱਖ 47 ਹਜ਼ਾਰ 165 ਮੀਟਿ੍ਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਪੁੱਜੇ ਝੋਨੇ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਅਤੇ ਵਪਾਰੀਆਂ ਵੱਲੋਂ 8 ਲੱਖ 35 ਹਜ਼ਾਰ 788 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਫਸਲ ਲਈ ਕਿਸਾਨਾਂ ਨੂੰ 1594.5 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖ਼ਰੀਦੇ ਕੀਤੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 298110.62 ਮੀਟਰਕ ਟਨ, ਮਾਰਕਫੈਡ ਵੱਲੋਂ 217142 ਮੀਟਰਕ ਟਨ, ਪਨਸਪ ਵੱਲੋਂ 205798.46 ਮੀਟਰਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 110377.88, ਐਫ.ਸੀ.ਆਈ. ਵੱਲੋਂ 3585.29 ਅਤੇ ਵਪਾਰੀਆਂ ਵੱਲੋਂ 774 ਮੀਟਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਝੋਨੇ ਦੀ ਲਿਫਟਿੰਗ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 673833 ਮੀਟਰਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 1594.5 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 581.05 ਕਰੋੜ ਰੁਪਏ, ਮਾਰਕਫੈਡ ਵੱਲੋਂ 413.67 ਕਰੋੜ, ਪਨਸਪ ਵੱਲੋਂ 381.41 ਕਰੋੜ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 216.33 ਕਰੋੜ ਅਤੇ ਐਫ.ਸੀ.ਆਈ. ਵੱਲੋਂ 2.04 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆ ਕਿਹਾ ਕਿ ਵਾਤਾਵਰਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਜਗ੍ਹਾ ਖੇਤਾਂ ’ਚ ਹੀ ਵਾਹੁਣ ਨੂੰ ਤਰਜੀਹ ਦੇਣ।