- ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ: ਡਿਪਟੀ ਕਮਿਸ਼ਨਰ
- ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਮਨਾਇਆ ਗਿਆ ਵਣ ਮਹਾਂਉਤਸਵ
ਫ਼ਤਹਿਗੜ੍ਹ ਸਾਹਿਬ, 06 ਅਗਸਤ 2024 : ਮੁੱਖ ਮੰਤਰੀ ਪੰਜਾਬ ਸ੍ਰ: ਭਗਵੰਤ ਸਿੰਘ ਮਾਨ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਵਾਤਾਵਰਨ ਹਰਿਆ ਭਰਿਆ ਪ੍ਰਦਰਸ਼ਨ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਵਣ- ਮਹਾਂਉਤਸਵ ਮੌਕੇ ਜ਼ਿਲ੍ਹਾ ਪ੍ਰੀਸ਼ਦ, ਫਤਹਿਗੜ੍ਹ ਸਾਹਿਬ ਵਿਖੇ ਬੂਟੇ ਲਗਾਉਣ ਸਮੇਂ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਤੇ ਅੱਜ ਜਿਸ ਤਰ੍ਹਾਂ ਮੌਸਮ ਵਿੱਚ ਤਬਦੀਲੀਆਂ ਆ ਰਹੀਆਂ ਹਨ ਉਹ ਮਨੁੱਖ ਵੱਲੋਂ ਤੇਜੀ ਨਾਲ ਕੀਤੀ ਗਈ ਦਰੱਖਤਾਂ ਦੀ ਕਟਾਈ ਕਾਰਨ ਹੀ ਹਨ, ਇਸ ਲਈ ਸਾਡਾ ਫਰਜ ਬਣਦਾ ਹੈ ਕਿ ਮੌਸਮ ਵਿੱਚ ਸਮਾਨਤਾ ਲਿਆਉਣ ਵਾਸਤੇ ਵੱਧ ਤੋਂ ਵੱਧ ਟੂਟੇ ਲਗਾਈਏ ਅਤੇ ਉਨਾਂ ਦੀ ਸੰਭਾਲ ਵੀ ਕਰੀਏ। ਉਹਨਾਂ ਕਿਹਾ ਕਿ ਕੇਵਲ ਬੂਟੇ ਲਗਾਉਣ ਨਾਲ ਹੀ ਸਾਡੀ ਜਿੰਮੇਵਾਰੀ ਪੂਰੀ ਨਹੀਂ ਹੁੰਦੀ ਸਗੋਂ ਬੂਟੇ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨਾ ਵੀ ਸਾਡੀ ਹੀ ਜਿੰਮੇਵਾਰੀ ਬਣਦੀ ਹੈ ਤਾਂ ਜੋ ਇਹ ਬੂਟੇ ਵੱਡੇ ਹੋ ਕੇ ਦਰਖਤਾਂ ਦਾ ਰੂਪ ਧਾਰ ਸਕਣ ਅਤੇ ਸਾਡੇ ਵਾਤਾਵਰਣ ਨੂੰ ਹਰਿਆ ਭਰਿਆ ਬਣਾਈ ਰੱਖਣ। ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ੍ਰੀ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਅੱਜ ਇਸ ਵਣ- ਮਹਾਂਉਤਸਵ ਮੌਕੇ ਸ਼ੁਰੂ ਕੀਤੀ ਗਈ ਬੂਟੇ ਲਗਾਉਣ ਦੀ ਮੁਹਿਮ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਕਿਉਂਕਿ ਬੂਟੇ ਲਗਾ ਕੇ ਹੀ ਅਸੀਂ ਆਪਣੇ ਵਾਤਾਵਰਣ ਨੂੰ ਬਚਾ ਸਕਦੇ ਹਾਂ। ਉਹਨਾਂ ਕਿਹਾ ਕਿ ਅੱਜ ਨੌਜਵਾਨ ਪੀੜੀ ਆਪਣੇ ਭਵਿੱਖ ਲਈ ਕਾਫੀ ਸੁਚੇਤ ਨਜ਼ਰ ਆ ਰਹੀ ਹੈ ਤੇ ਇਹੀ ਕਾਰਨ ਹੈ ਕਿ ਨੌਜ਼ਵਾਨ ਵੱਡੀ ਪੱਧਰ ਦੇ ਤੇ ਲਗਾ ਰਹੇ ਹਨ। ਉਹਨਾਂ ਨੌਜਵਾਨ ਵਰਗ ਨੂੰ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਹੋਰ ਕਿਹਾ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਲਗਾਤਾਰ ਕਾਫੀ ਵੱਡੀ ਮਾਤਰਾ ਵਿੱਚ ਬੂਟੇ ਲਗਾਏ ਜਾ ਰਹੇ ਹਨ, ਪਰ ਕੁੱਝ ਸਰਾਰਤੀ ਅਨਸਰਾਂ ਵੱਲੋਂ ਇਨ੍ਹਾਂ ਬੂਟਿਆਂ ਨੂੰ ਨਸ਼ਟ ਕੀਤਾ ਜਾਂਦਾ, ਅਜਿਹਾ ਕਰਨ ਵਾਲਿਆਂ ਤੇ ਸ਼ਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜਿਲਾ ਪ੍ਰਸ਼ਾਸਨ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸ਼ਹੀਦਾਂ ਦੀ ਧਰਤੀ ਫਤਿਹਗੜ ਸਾਹਿਬ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਸਵੱਛ ਬਣਾਇਆ ਜਾ ਸਕੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ 07 ਲੱਖ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਜਿਸ ਤਹਿਤ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਵੱਡੀ ਪੱਧਰ ਤੇ ਬੂਟੇ ਲਗਾਏ ਜਾ ਰਹੇ ਹਨ। ਉਹਨਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਮਿਲੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਅਤੇ ਸਾਡੀ ਧਰਤੀ ਨੂੰ ਮੁੜ ਤੋਂ ਹਰਿਆ ਭਰਿਆ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ। ਇਸ ਮੌਕੇ ਉਨ੍ਹਾਂ ਮਗਨਰੇਗਾ ਕਾਮਿਆਂ ਦੁਆਰਾ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਜਾ ਰਹੇ ਬੂਟਿਆ ਦੇ ਕੰਮ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਇਸ਼ਾ ਸਿੰਗਲ, ਡਿਪਟੀ ਸਕੱਤਰ ਜ਼ਿਲ੍ਹਾ ਪ੍ਰੀਸਦ ਸ੍ਰੀਮਤੀ ਜਸਪ੍ਰੀਤਕੌਰ, ਐਕਸੀਅਨ ਪੰਚਾਇਤੀ ਰਾਜ ਸ੍ਰੀ ਜਸਵੀਰ ਸਿੰਘ, ਬੀ.ਡੀਪੀ.ਓ ਚੰਦ ਸਿੰਘ,ਆਮ ਆਦਮੀ ਪਾਰਟੀ ਤੋਂ ਅਮਰਿੰਦਰ ਸਿੰਘ ਮੰਡੋਫਲ, ਰਾਜਵਿੰਦਰ ਸਿੰਘ, ਗੁਰਮੁੱਖ ਸਿੰਘ, ਜਗਦੀਪ ਸਿੰਘ ਸਮੇਤ, ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।