ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਜਨਤਕ ਪ੍ਰਚਾਰ (ਪਬਲਿਕ ਮੀਟਿੰਗ)ਕਰਨ 'ਤੇ ਪਾਬੰਦੀ

ਮਾਲੇਰਕੋਟਲਾ, 20 ਦਸੰਬਰ 2024 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੇ ਨਗਰ ਕੌਂਸਲ ਮਾਲੇਰਕੋਟਲਾ ਦੀ ਉਪ ਚੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮਾਲੇਰਕੋਟਲਾ ਦੀ ਸਬ ਡਵੀਜਨ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਦੀ ਹਦੂਦ ਅੰਦਰ 21 ਦਸੰਬਰ ਤੱਕ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ/ ਗੈਰ ਕਾਨੂੰਨੀ ਅਸੈਂਬਲੀ ਕਰਨ ਤੇ ਪੂਰਨ ਰੋਕ ਲਗਾਈ ਹੈ। ਇਸ ਦੇ ਮੱਦੇਨਜ਼ਰ ਸਬ ਡਵੀਜਨ ਮਾਲੇਰਕੋਟਲਾ ਦੇ ਸ਼ਹਿਰੀ ਖੇਤਰ ਦੀ ਹਦੂਦ ਅੰਦਰ ਚੋਣ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਹਨਾਂ ਹੁਕਮਾਂ ਤਹਿਤ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ, ਗੈਰ ਕਾਨੂੰਨੀ/ ਅਣਅਧਿਕਾਰਤ ਅਸੈਂਬਲੀ ਕਰਨ ਅਤੇ ਪੰਜ ਜਾਂ ਪੰਜ ਬੰਦਿਆ ਇੱਕਠੇ ਹੋਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੇ ਅਖੀਰਲੇ 48 ਘੰਟਿਆਂ ਦੌਰਾਨ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਨ 'ਤੇ ਕੋਈ ਮਨਾਹੀ ਨਹੀਂ ਹੈ।