
ਸ੍ਰੀ ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਦੀਪ ਸਿੰਘ ਪੋਲਾ ਅਤੇ ਸਰਪੰਚ ਯਾਦਵਿੰਦਰ ਸਿੰਘ ਯਾਦੀ ਦੀ ਅਗਵਾਈ ਵਿੱਚ ਸਰਹਿੰਦ ਵਿਖੇ ਮੀਟਿੰਗ ਹੋਈ । ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮਨਦੀਪ ਸਿੰਘ ਪੋਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸੀ ਸੋਚ ਸਦਕਾ ਅੱਜ ਸੂਬਾ ਤਰੱਕੀ ਤੇ ਦੌੜ ਰਿਹਾ ਹੈ। ਉੱਥੇ ਹੀ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਵਿੱਚ ਸ਼ਹੀਦਾਂ ਦੀ ਧਰਤੀ ਸ਼੍ਰੀ ਫਤਿਹਗੜ੍ਹ ਸਾਹਿਬ ਦਾ ਵਿਕਾਸ ਵੱਡੇ ਪੱਧਰ ਤੇ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿੰਡਾਂ ਦੀਆਂ ਨਵੀਆਂ ਪੰਚਾਇਤਾਂ ਬਣਨ ਤੇ ਜਿੱਥੇ ਵਿਕਾਸ ਹੋਰ ਜੰਗੀ ਪੱਧਰ ਤੇ ਇਲਾਕੇ ਦੇ ਪਿੰਡਾਂ ਦਾ ਹੋਵੇਗਾ ਉੱਥੇ ਹੀ ਇਲਾਕੇ ਦੀ ਤਰੱਕੀ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪ੍ਰੋਜੈਕਟ ਵੀ ਦਿੱਤੇ ਜਾ ਰਹੇ ਹਨ । ਸਰਪੰਚ ਯਾਦਵਿੰਦਰ ਸਿੰਘ ਯਾਦੀ ਅਤੇ ਪੰਚ ਪਰਮਜੀਤ ਸਿੰਘ ਬੈਣੀਪਾਲ ਨੇ ਕਿਹਾ ਕਿ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਵਿੱਚ ਬਿਨਾਂ ਪੱਖਪਾਤ ਤੋਂ ਇਲਾਕੇ ਦੇ ਵਿੱਚ ਜੰਗੀ ਪੱਧਰ ਤੇ ਵਿਕਾਸ ਕੀਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਤੇ ਤਰੱਕੀ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹ।