ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਪੁੱਜਦੇ ਕਰਨ ਲਈ ਲਗਾਤਰ ਉਪਰਾਲੇ ਕਰ ਰਹੀ ਹੈ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ

  • ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੰਡਰ ਗਰਾਊਂਡ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ
  • 1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਲਈ ਆਵੇਗਾ ਤਕਰੀਬਨ 2 ਕਰੋੜ ਰੁਪਏ ਦਾ ਖਰਚ

ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ 2025 : ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਪੁੱਜਦੇ ਕਰਨ ਲਈ ਲਗਾਤਰ ਉਪਰਾਲੇ ਕਰ ਰਹੀ ਹੈ, ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਅਬੋਹਰ ਬਰਾਂਚ ਨਹਿਰ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਅੰਡਰਗਰਾਉਂਡ ਪਾਈਪ ਲਾਈਨ ‘ਤੇ ਤਕਰੀਬਨ 2 ਕਰੋੜ ਰੁਪਏ ਦਾ ਖਰਚ ਆਵੇਗਾ, ਇਸ ਪਾਈਪ ਲਾਈਨ ਨਾਲ ਕਰੀਬ 1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਨਾਲ ਕਿਸਾਨੀ ਦੀ ਨੁਹਾਰ ਬਦਲੇਗੀ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੀ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਣ ਖੇਤੀ ਲਈ ਲਾਹੇਵੰਦ ਨਹੀਂ ਹੈ, ਇਹ ਪਾਈਪ ਲਾਈਨ ਪੈਣ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਪਾਣੀ ਨਾਲ ਜਿਥੇ ਧਰਤੀ ਦੀ ਉਪਜਾਉ ਸ਼ਕਤੀ ਵਧੇਗੀ ਉਥੇ ਹੀ ਫਸਲਾਂ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਖੇਤੀਬਾੜੀ ਦੇ ਧੰਦੇ ਤੋਂ ਕਿਸਾਨਾਂ ਨੂੰ ਹੋਣ ਵਾਲੀ ਆਮਦਨ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਪਿੰਡ ਵਾਸੀਆਂ ਨੂੰ ਇਹ ਵੱਡਾ ਤੋਹਫਾ ਹੈ, ਇਸ ਨਾਲ ਪਿੰਡ ਵਾਸੀਆਂ ਦੀ ਪਿਛਲੇ 50 ਸਾਲਾਂ ਦੀ ਮੰਗ ਨੂੰ ਬੂਰ ਪਿਆ ਹੈ ਅਤੇ ਬੰਜਰ ਜ਼ਮੀਨ ਤੱਕ ਨਹਿਰੀ ਪਾਣੀ ਨੂੰ ਪੁੱਜਦੇ ਕੀਤਾ ਜਾ ਰਿਹਾ ਹੈ। ਇਸ ਮੌਕੇ ਅਰਸ਼ਦੀਪ ਸਿੰਘ ਸਿੱਧੂ ਨਿੱਜੀ ਸਕੱਤਰ, ਚੇਅਰਮੈਨ ਜਗਦੇਵ ਸਿੰਘ ਬਾਂਮ, ਚੇਅਰਮੈਨ ਜਸ਼ਨ ਬਰਾੜ, ਕੁਲਵਿੰਦਰ ਬਰਾੜ ਸਪੋਕਸ ਪਰਸਨ, ਸਰਪੰਚ ਸੁਮਨ ਰਾਣੀ, ਨੇਤ ਰਾਮ, ਯੂਥ ਆਗੂ ਰਾਮ ਸਰੂਪ ਸ਼ੇਰਗੜ੍ਹ, ਹਰਪ੍ਰੀਤ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਆਕਾਸ਼ਦੀਪ ਪੰਚ, ਜਸਪ੍ਰੀਤ ਕੌਰ ਪੰਚ, ਪਵਨਦੀਪ ਕੌਰ ਪੰਚ, ਸੁਖਰਾਜ ਸਿੰਘ ਰਾਜ ਪੰਚ, ਨੈਬ ਸਿੰਘ ਪੰਚ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਰਾਜਵਿੰਦਰ ਸਿੰਘ ਤਰਖਾਣ ਵਾਲਾ, ਗੁਰਮੇਲ ਸਿੰਘ ਖ਼ਾਨੇ ਕਿ ਢਾਬ, ਰੁਪਿੰਦਰ ਪਾਲ ਸਿੰਘ, ਬੰਤਾ ਸਿੰਘ ਹਾਜ਼ਰ ਸਨ।