ਪੰਜਾਬ ਸਿਹਤ ਵਿਭਾਗ ਸਾਡੇ ਲਈ ਰੱਬ ਬਣ ਕੇ ਬਹੁੜਿਆ "

  • ਸਿਹਤ ਵਿਭਾਗ ਰਾਹੀਂ ਆਪਣੀ ਬੱਚੀ ਦਾ ਮੁਫ਼ਤ ਇਲਾਜ਼ ਕਰਵਾਉਣ ਉਪਰੰਤ ਮਾਂ ਹੋਈ ਭਾਵੁਕ
  • ਬੱਚੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਚੁੱਕੀ ਹੈ ਮੌਤ
  • ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ: ਡਾ. ਸਿੱਧੂ

ਮੋਗਾ, 12 ਨਵੰਬਰ  2024 : ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਗਣਵਾੜੀ ਮੋਗਾ ਦੀ 4 ਸਾਲ ਦੀ ਬੱਚੀ ਸੀਰਤ ਦੇ ਦਿਲ ਦਾ ਮੁਫਤ ਅਤੇ ਸਫ਼ਲ ਅਪਰੇਸ਼ਨ ਫੋਰਟਿਸ ਹਸਪਤਾਲ਼ ਮੋਹਾਲੀ ਤੋਂ ਕਰਵਾਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ ਐਮ ਓ ਮੋਗਾ ( ਕਾਰਜਕਾਰੀ ) ਡਾ. ਗਗਨਦੀਪ ਸਿੱਧੂ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੈ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਆਗਣਵਾੜੀ ਕੇਂਦਰ ਮੋਗਾ ਦਾ 4 ਸਾਲ ਦੀ ਬੱਚੀ ਸੀਰਤ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ । ਆਰ.ਬੀ.ਐਸ.ਕੇ. ਟੀਮ ਮੋਗਾ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ੳ. ਮੋਗਾ ( ਕਾਰਜੁਕਾਰੀ) ਡਾ. ਗਗਨਦੀਪ ਸਿੰਘ ਸਿੱਧੂ , ਜਿਲਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜਿਲਾ ਮਾਸ ਮੀਡੀਆ ਕੋਆਰਡੀਨੇਟਰ ਅਮ੍ਰਿਤਪਾਲ ਸ਼ਰਮਾ, ਜਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੇ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਇਲਾਜ ਲਈ ਚਲਾਏ ਜਾ ਰਹੇ ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਫੋਰਟਿਸ ਹਸਪਤਾਲ ਮੋਹਾਲੀ ਤੋਂ ਬਿਲਕੁਲ ਮੁਫਤ ਅਤੇ ਸਫਲਤਾਪੂਰਵਕ ਕਰਵਾਇਆ ਗਿਆ ਹੈ । ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਸੀਰਤ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਕੀਤਾ ਅਤੇ ਮਾਤਾ ਰੇਨੂੰ ਨੂੰ ਇੰਨਫੈਕਸ਼ਨ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ, ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ । ਬੱਚੀ ਦੀ ਮਾਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾ ਇਸ ਬੱਚੀ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਪਰ ਇਸ ਬਿਮਾਰ ਬੱਚੀ ਲਈ ਸਿਹਤ ਵਿਭਾਗ ਦੀ ਟੀਮ ਰੱਬ ਬਣ ਕੇ ਪੁੱਜੀ ਬੱਚੀ ਦੇ ਘਰ ਅਤੇ ਉਚਿਤ ਇਲਾਜ ਬਿਲਕੁਲ ਮੁਫ਼ਤ ਕਰਵਾਇਆ ਗਿਆ। ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ 0 ਤੋਂ 18 ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ ।