
- ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਹਲਕੇ ਦੇ ਵੱਖ ਵੱਖ ਸਕੂਲਾਂ ਵਿਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕੋਟਕਪੂਰਾ 16 ਮਈ 2025 : ਪੰਜਾਬ ਸਿੱਖਿਆ ਕ੍ਰਾਂਤੀ ਦਾ ਹੀ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਪੰਜਾਬ ਵਿਚ ਵੱਡੀ ਪੱਧਰ ਤੇ ਮੱਲਾਂ ਮਾਰ ਰਹੇ ਹਨ ਅਤੇ ਮੈਰਿਟ ਵਿੱਚ ਆਪਣਾ ਸਥਾਨ ਬਣਾ ਰਹੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਵਿਚ ਆਪਣੇ ਸੰਬੋਧਨ ਵਿੱਚ ਸਪੀਕਰ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਗਈ ਪੰਜਾਬ ਸਕੂਲ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਤੋਂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਉੱਦੋਂ ਤੋਂ ਹੀ ਸਰਕਾਰੀ ਸਕੂਲਾਂ ਦੇ ਬੱਚੇ ਬੋਰਡ ਦੀਆਂ ਕਲਾਸਾਂ ਵਿੱਚ ਮੈਰਿਟ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਪੰਜਾਬ ਦਾ ਨਾਮ ਰੋਸ਼ਨ ਕਰ ਰਹੇ ਹਨ। ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਾਈਵੇਟ ਸਕੂਲਾਂ ਵਾਂਗ ਹੀ ਸਰਕਾਰੀ ਸਕੂਲਾਂ ਵਿੱਚ ਸਭ ਸਹੂਲਤਾਂ ਮੌਜੂਦ ਹਨ ਅਤੇ ਬੱਚੇ ਸਰਕਾਰੀ ਸਕੂਲਾਂ ਵਿੱਚ ਘੱਟ ਫੀਸਾਂ ਦੇ ਕੇ ਭਵਿੱਖ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨਗੇ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਮਿਡਲ ਸਕੂਲ ਕੋਠੇ ਵੜਿੰਗ ਵਿਖੇ 6.82 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬਾਹਮਣਵਾਲਾ ਵਿਖੇ 7.29 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਢਾਬ ਗੁਰੂ ਕੀ ਵਿਖੇ 5.08 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਨਾਨਕਸਰ ਵਿਖੇ 3.74 ਲੱਖ, ਸਰਕਾਰੀ ਮਿਡਲ ਸਕੂਲ ਨਾਨਕਸਰ ਵਿਖੇ 5.60 ਲੱਖ, ਸਰਕਾਰੀ ਮਿਡਲ ਸਕੂਲ ਲਾਲੇਆਣਾ ਵਿਖੇ 5.91 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੰਮਾਂ ਵਿੱਚ ਮੁੱਖ ਤੌਰ ਤੇ ਚਾਰਦੀਵਾਰੀ, ਬਾਥਰੂਮਾਂ ਦੀ ਰਿਪੇਅਰ ਤੋਂ ਇਲਾਵਾ ਖੇਡ ਮੈਦਾਨ ਆਦਿ ਕੰਮ ਸ਼ਾਮਲ ਹਨ।ਇਸ ਮੌਕੇ ਸ੍ਰੀਮਤੀ ਰੁਪਾਲੀ ਗਰਗ ਮੁੱਖ ਅਧਿਆਪਕ, ਸੁਰਜੀਤ ਸਿੰਘ ਬੀ.ਪੀ.ਈ.ਓ, ਰਾਜਵੰਤ ਕੌਰ ਸਰਪੰਚ, ਸੰਦੀਪ ਕੌਰ, ਰੇਸ਼ਮ ਸਿੰਘ, ਪਰਮਜੀਤ ਸਿੰਘ, ਵਿਨੋਦ ਕੁਮਾਰ, ਦਲਜੀਤ ਸਿੰਘ, ਪਰਮਜੀਤ ਸਿੰਘ, ਕਮਲਜੀਤ ਸਿੰਘ, ਰੂਪ ਸਿੰਘ ਬਰਾੜ, ਸੁਖਵਿੰਦਰ ਸਿੰਘ ਅਧਿਆਪਕ , ਲਵਪ੍ਰੀਤ ਸਿੰਘ ਅਧਿਆਪਕ, ਕੁਲਦੀਪ ਕੌਰ ਅਧਿਆਪਕ, ਕਿਰਨਦੀਪ ਕੌਰ ਅਧਿਆਪਕ, ਅਵਤਾਰ ਸਿੰਘ ਅਧਿਆਪਕ, ਇੰਦਰਜੀਤ ਸਿੰਘ ਅਧਿਆਪਕ, ਭੁਪਿੰਦਰ ਸਿੰਘ ਅਧਿਆਪਕ ਤੋਂ ਇਲਾਵਾ ਵੱਡੀ ਗਿਣਤੀ ਅਧਿਆਪਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।