ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਕੀਤੀ ਬੈਠਕ

  • ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਸੁਖਾਵਾਂ ਮਾਹੌਲ: ਚੇਅਰਮੈਨ ਅਨਿਲ ਠਾਕੁਰ
  • ਵਪਾਰੀਆਂ ਦੀਆਂ ਮੁਸਕਿਲਾਂ ਸੁਣੀਆਂ, ਕਿਹਾ ਸਰਕਾਰ ਵਪਾਰੀਆਂ ਦੇ ਹਿੱਤਾਂ ਵਿਚ ਕਰ ਰਹੀ ਹੈ ਕੰਮ

ਫਾਜ਼ਿਲਕਾ, 23 ਮਈ 2025 : ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਅੱਜ ਜ਼ਿਲ੍ਹੇ ਦੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੱਛਲੀਆਂ ਸਰਕਾਰਾਂ ਵੱਲੋਂ ਵਪਾਰੀਆਂ ਦੀਆਂ ਮੁਸਕਿਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਦ ਕਿ ਹੁਣ ਉਹ ਹਰ ਛਿਮਾਹੀ ਵਪਾਰੀ ਅਤੇ ਉਦਯੋਗਪਤੀਆਂ ਦੀਆਂ ਜ਼ਿਲ੍ਹਿਆਂ ਵਿਚ ਜਾ ਕੇ ਮੁਸਕਿਲਾਂ ਸੁਣਦੇ ਹਨ ਅਤੇ ਸਰਕਾਰ ਵੱਲੋਂ ਇੰਨ੍ਹਾਂ ਮੁਸਕਿਲਾਂ ਦਾ ਹੱਲ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਅਤੇ ਟੈਕਸ ਅਦਾ ਕਰਨ ਵਾਲੇ ਵਪਾਰੀ ਦੀ ਧੰਨਵਾਦੀ ਹੈ ਅਤੇ ਟੈਕਸ ਦਾਤਾ ਨੂੰ ਕੋਈ ਵੀ ਤੰਗ ਪ੍ਰੇਸ਼ਾਨ ਨਹੀਂ ਕਰੇਗਾ। ਚੇਅਰਮੈਨ ਅਨਿਲ ਠਾਕੁਰ ਨੇ ਵੱਖ- ਵੱਖ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ ਐਸ ਟੀ ਵਿਭਾਗ ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।  ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕਿਹਾ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ  ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਇਹ ਟੈਕਸ ਵਾਪਿਸ ਲੋਕਾਂ ਤੇ ਹੀ ਖਰਚ ਕਰਦੀ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਪੰਜਾਬ ਸਰਕਾਰ, ਵਪਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਪੁੱਲ ਦਾ ਕੰਮ ਕਰ ਕਰਦਾ ਹੈ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਅਤੇ ਕਈਆਂ ਮੁਸ਼ਕਲਾਂ ਦਾ ਹੱਲ ਵੀ ਕਰ ਰਹੇ ਹਨ ਅਤੇ ਕਈ ਮੁਸ਼ਕਲਾਂ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕਰਵਾਉਣ ਲਈ ਕਾਰਵਾਈ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਬਣਦਿਆਂ ਹੀ ਓਟੀਐਸ ਸਕੀਮ ਵਪਾਰੀਆਂ ਲਈ ਲਿਆਂਦੀ ਸੀ ਅਤੇ ਇਸ ਨਾਲ ਹਜਾਰਾਂ ਵਪਾਰੀਆਂ ਨੂੰ ਲਾਭ ਹੋਇਆ ਅਤੇ ਸਾਲਾਂ ਤੋਂ ਲਟਕਦੇ ਮਾਮਲੇ ਮੁੱਕ ਗਏ ਸੀ। ਇਸ ਮੌਕੇ ਕਮਿਸ਼ਨਰ ਦੇ ਮੈਂਬਰ ਸ੍ਰੀ ਅਤੁਲ ਨਾਗਪਾਲ, ਜਨਰਲ ਸਕੱਤਰ ਸ੍ਰੀ ਅਰੁਣ ਵਧਵਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਸੁਨੀਲ ਸਚਦੇਵਾ, ਅਸਿਸਟੈਂਟ ਕਮਿਸ਼ਨਰ ਸ੍ਰੀ ਰੋਹਿਤ ਅਗਰਵਾਲ ਅਤੇ ਸ੍ਰੀ ਪਵਨ ਕੁਮਾਰ, ਈਟੀਓ ਸ੍ਰੀ ਵਿਕਾਸ ਸਵਾਮੀ ਵੀ ਹਾਜਰ ਸਨ।