ਫ਼ਤਹਿਗੜ੍ਹ ਸਾਹਿਬ, 11 ਨਵੰਬਰ : ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ 32 ਖਰੀਦ ਕੇਂਦਰਾਂ ਤੇ ਝੋਨੇ ਦੀ ਖਰੀਦ ਜੰਗੀ ਪੱਧਰ ਤੇ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਏ 04 ਲੱਖ 13 ਹਜ਼ਾਰ 192 ਮੀਟਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 04 ਲੱਖ 07 ਹਜ਼ਾਰ 496 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ 03 ਲੱਖ 835 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਗਈ ਹੈ ਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 919.80 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 01 ਲੱਖ 55 ਹਜ਼ਾਰ 755 ਮੀਟਰਿਕ ਟਨ, ਮਾਰਕਫੈੱਡ ਵੱਲੋਂ 01 ਲੱਖ 01 ਹਜ਼ਾਰ 866 ਮੀਟਰਿਕ ਟਨ, ਪਨਸਪ ਵੱਲੋਂ 98 ਹਜ਼ਾਰ 539 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 45 ਹਜ਼ਾਰ 323 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 5 ਹਜ਼ਾਰ 365 ਮੀਟਰਿਕ ਟਨ ਤੇ ਵਪਾਰੀਆਂ ਵੱਲੋਂ 848 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।