
ਸ੍ਰੀ ਫਤਿਹਗੜ੍ਹ ਸਾਹਿਬ, 13 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਸ਼ੋਅ ਧਰਤੀ ਗੁਰਦੁਆਰਾ ਮੁਕਾਰੋਂਪੁਰ ਸਾਹਿਬ ਵਿਖੇ ਪੂਰਨਮਾਸ਼ੀ ਅਤੇ ਲੋਹੜੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ।ਜਾਣਕਾਰੀ ਦਿੰਦੇ ਹੋਏ ਜਥੇਦਾਰ ਮਨਮੋਹਨ ਸਿੰਘ ਮਕਾਰੋਂਪਰ ਪ੍ਰਬੰਧਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਦੱਸਿਆ ਕੀ ਪਵਿੱਤਰ ਤਿਉਹਾਰ ਅਤੇ ਪੂਰਨਮਾਸ਼ੀ ਦੇ ਮੋਕੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿੱਚ ਧਾਰਮਿਕ ਸਮਾਗਮ ਉਲੀਕੇ ਗਏ ਸਨ ਜਿੱਥੇ ਅੰਮ੍ਰਿਤ ਵੇਲੇ ਤੋਂ ਰਸ ਭਿੰਨੀ ਬਾਣੀ ਦੇ ਨਾਲ ਨਾਲ ਰਾਗੀ ਅਤੇ ਢਾਡੀ ਜੱਥਿਆਂ ਵੱਲੋਂ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਹਨਾਂ ਦੱਸਿਆ ਕਿ ਧਾਰਮਿਕ ਸਮਾਗਮ ਦੇ ਨਾਲ ਨਾਲ ਗੁਰੂ ਘਰ ਵਿੱਚ ਇੰਡਸ ਹਸਪਤਾਲ ਦੇ ਸਹਿਯੋਗ ਨਾਲ ਇੱਕ ਮੈਡੀਕਲ ਚੈੱਕ ਅਪ ਕੈਂਪ ਲਗਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਵਿੱਚ ਡਾ ਰਜਿੰਦਰ ਸਿੰਘ ਅਤੇ ਨਰਸਿੰਗ ਸਟਾਫ ਦੇ ਮਨਦੀਪ ਕੌਰ ਵੱਲੋਂ ਜਰੂਰਤਮੰਦਾਂ ਨੂੰ ਹਰ ਤਹਾਂ ਦੀ ਮੈਡੀਕਲ ਸਹੂਲਤ ਵੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਨਰਿੰਦਰ ਸਿੰਘ ਮਕਾਰੋਂ ਪਰ ਗੁਰਮੇਲ ਸਿੰਘ ਮੁਕਾਰੋਂਪੁਰ,ਅਵਤਾਰ ਸਿੰਘ ਹੱਲੋਂਤਾਲੀ ਧਰਮ ਪ੍ਰਚਾਰ ਕਮੇਟੀ ਮੈਂਬਰ, ਨਿਰਮਲ ਸਿੰਘ ਮੜੋਲੀ ਗੁਰਚਰਨ ਸਿੰਘ ਆਦੀ ਹਾਜ਼ਰ ਸਨ