
ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੁੱਖ ਗੇਟ ਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਸੋਸਾਇਟੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ 200 ਤੋਂ ਵੱਧ ਖੂਨਦਾਨੀਆਂ ਵੱਲੋਂ ਖੂਨਦਾਨ ਕੀਤਾ ਗਿਆ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਅਤੇ ਭਾਈ ਰਵਿੰਦਰ ਸਿੰਘ ਖਾਲਸਾ ਅੰਤ੍ਰਿੰਗ ਕਮੇਟੀ ਮੈਂਬਰ ਕਾਲਜ ਦੇ ਪ੍ਰਿੰਸੀਪਲ ਡਾਕਟਰ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ। ਜੱਥੇਦਾਰ ਮੁਕਾਰੋਂਪੁਰ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਕੋਈ ਸੇਵਾ ਭਾਵਨਾ ਨਾਲ ਹਰ ਤਰ੍ਹਾਂ ਦੇ ਲੰਗਰ ਲਗਾ ਰਿਹਾ ਹੈ ਉਥੇ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਅਲੱਗ ਅਲੱਗ ਜਗ੍ਹਾ ਤੇ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਨਾ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਨੂੰ ਬਚਾਇਆ ਜਾ ਸਕਦਾ ਹੈ। ਇਹ ਇੱਕ ਬਹੁਤ ਹੀ ਸ਼ਲਾਂਗਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਨਾਲ ਸੰਸਥਾ ਦੇ ਚੇਅਰਮੈਨ ਜੱਥੇਦਾਰ ਜਗਰੂਪ ਸਿੰਘ ਗੁੱਜਰਵਾਲ, ਭਾਈ ਦਵਿੰਦਰ ਸਿੰਘ, ਭਾਈ ਰਾਜਿੰਦਰ ਸਿੰਘ, ਸਤਨਾਮ ਸਿੰਘ, ਜਤਿੰਦਰ ਸਿੰਘ, ਗੁਰਦੀਪ ਸਿੰਘ, ਡਾਕਟਰ ਜਸਪ੍ਰੀਤ ਸਿੰਘ ਰੰਧਾਵਾ ਅਤੇ ਹੋਰਨਾਂ ਵੱਲੋਂ ਬਲੱਡ ਡੌਰਨਾ ਦੀ ਹੋਸਲਾ ਅਫ਼ਜ਼ਾਈ ਕੀਤੀ ਗਈ