ਫ਼ਤਹਿਗੜ੍ਹ ਸਾਹਿਬ, 20 ਦਸੰਬਰ 2024 : ਜਿ਼ਲ੍ਹਾ ਮੈਜਿਸਟਰੇਟ ਡਾ.ਸੋਨਾ ਥਿੰਦ, ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹੀਦੀ ਜੋੜ ਮੇਲ ਦੌਰਾਨ ਕਿਸੇ ਵਿਅਕਤੀ ਨੂੰ ਹੋਮ ਸਟੇਅ, ਗੈਸਟ ਹਾਊਸ, ਰਿਜੋਰਟ, ਸ਼ਰਾ ਆਦਿ ਵਿੱਚ ਠਹਿਰ ਲਈ ਕਿਰਾਏ ਤੇ ਦੇਣ ਤੋਂ ਪਹਿਲਾਂ ਉਸਦੀ ਸੂਚਨਾ ਸਬੰਧਤ ਥਾਣੇ ਵਿੱਚ ਦਰਜ ਕਰਵਾਉਣ ਅਤੇ ਠਹਿਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਮੁਕੰਮਲ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਕਿਉਂਕਿ ਸ਼ਰਧਾਲੂ ਸ਼ਹੀਦੀ ਸਭਾ ਦੌਰਾਨ ਬਾਹਰੋਂ ਆ ਕੇ ਹੋਮ ਸਟੇਅ, ਗੈਸਟ ਹਾਊਸ, ਰਿਜੋਰਟ, ਸ਼ਰਾ ਆਦਿ ਵਿੱਚ ਠਹਿਰਦੇ ਹਨ ਪਰ ਇਹਨਾਂ ਦਾ ਰਿਕਾਰਡ ਮਾਲਕਾਂ ਵੱਲੋਂ ਨਹੀਂ ਰੱਖਿਆ ਜਾਂਦਾ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਸ਼ੱਕੀ/ਮਾੜੀ ਕਾਰਵਾਈ ਕਰਨ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ ਜਿਸ ਨਾਲ ਲੋਕਾਂ ਦੀ ਜਾਨ ਮਾਲ ਨੂੰ ਖ਼ਤਰਾਂ ਹੋ ਸਕਦਾ ਹੈ, ਸਰਕਾਰੀ ਅਤੇ ਪ੍ਰਾਈਵੇਟ ਸੰਪਤੀ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਰੋਕਣ ਦੇ ਮੰਤਵ ਨਾਲ ਜਾਰੀ ਕੀਤੇ ਗਏ ਮਨਾਹੀਂ ਹੁਕਮ 21 ਦਸੰਬਰ ਤੋਂ 31 ਦਸੰਬਰ, 2024 ਤੱਕ ਲਾਗੂ ਰਹਿਣਗੇ।