ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕਾਂ ਵੱਲੋਂ ਸੀਐਮ ਦੀ ਯੋਗਸ਼ਾਲਾ ਦਾ ਲਿਆ ਜਾ ਰਿਹੈ ਭਰਪੂਰ ਲਾਹਾ : ਡਿਪਟੀ ਕਮਿਸ਼ਨਰ

  • ਯੋਗਾ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਪੈਦਾ ਕੀਤਾ ਨਵਾਂ ਉਤਸ਼ਾਹ
  • 22 ਯੋਗਾ ਟ੍ਰੇਨਰਾਂ ਵੱਲੋਂ ਰੋਜ਼ਾਨਾ ਲਗਾਏ ਜਾ ਰਹੀਆਂ ਹਨ 129 ਕਲਾਸਾਂ

ਸ੍ਰੀ ਮੁਕਤਸਰ ਸਾਹਿਬ, 17 ਮਈ 2025 : ਡਿਪਟੀ ਕਮਿਸ਼ਨਰ, ਸ੍ਰੀ ਅਭਿਜੀਤ ਕਪਲਿਸ਼ ਵੱਲੋਂ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਲੋਕਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਨਿਰੰਤਰ ਯੋਗ ਅਭਿਆਸ ਨੂੰ ਲੋਕਾਂ ਨੇ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ। ਯੋਗ ਸਾਧਨਾ ਰਾਹੀਂ ਲੋਕ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਕੇ ਰੋਗ ਰਹਿਤ ਜੀਵਨ ਜਿਊਣ ਲੱਗੇ ਹਨ। ਉਨ੍ਹਾਂ ਕਿਹਾ ਕਿ 22 ਮਾਹਿਰ ਯੋਗ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ 129 ਯੋਗ ਕਲਾਸਾਂ ਲਗਾ ਕੇ ਯੋਗ ਦੇ ਗੁਰ ਸਿਖਾਏ ਜਾ ਰਹੇ ਹਨ ਅਤੇ 6219 ਲੋਕਾਂ ਵੱਲੋਂ ਯੋਗ ਕਲਾਸਾਂ ਅਧੀਨ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਨਿਰੰਤਰ ਯੋਗਾ ਅਭਿਆਸ ਨਾਲ ਲੋਕਾਂ ਨੇ ਆਪਣੇ ਰੋਜ਼ਾਨਾ ਜੀਵਨ ਵਿੱਚ ਬਹੁਤ ਬਦਲਾਅ ਮਹਿਸੂਸ ਕੀਤਾ ਹੈ। ਯੋਗਾ ਅਭਿਆਸ ਲੋਕਾਂ ਦੀ ਸਿਹਤ ਲਈ ਵਰਦਾਨ ਸਿੱਧ ਹੋ ਰਿਹਾ ਹੈ। ਪਹਿਲਾਂ ਜਿਥੇ ਲੋਕਾਂ ਨੂੰ ਆਪਣੀਆਂ ਛੋਟੀਆਂ-ਛੋਟੀਆਂ ਸਿਹਤ ਸਮੱਸਿਆਵਾਂ ਲਈ ਹਸਪਤਾਲ ਜਾਣਾ ਪੈਂਦਾ ਸੀ, ਹੁਣ ਯੋਗ ਅਭਿਆਸ ਨਾਲ ਲੋਕਾਂ ਵੱਲੋਂ ਕਈ ਸਿਹਤ ਸਮੱਸਿਆਵਾਂ ਤੋਂ ਨਿਜਾਤ ਪਾਈ ਗਈ ਹੈ।