ਮਾਲੇਰਕੋਟਲਾ : ਕੇ.ਐਮ.ਆਰ.ਡੀ. ਜੈਨ ਕਾਲਿਜ ਫਾਰ ਵਿਮੈਨ, ਮਾਲੇਰਕੋਟਲਾ ਵਿਖੇ ਕਾਲਜ ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਦੀ ਪ੍ਰਧਾਨਗੀ ਅਤੇ ਐਨ.ਐਨ.ਐਸ. ਪ੍ਰੋਗਰਾਮ ਅਫਸਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਸੁਜਾਤਾ ਦੇ ਪ੍ਰਬੰਧਕ ਵਿੱਚ ਪੀ.ਸੀ.ਆਰ. ਟ੍ਰੈਫਿਕ ਪੁਲਿਸ ਅਤੇ ਸਾਂਝ ਕੇਂਦਰ ਮਾਲੇਰਕੋਟਲਾ ਦੇ ਪੁਲਿਸ ਕਰਮਾਚਾਰੀਆਂ ਵਲੋਂ ਸਾਈਬਰ ਕਰਾਈਮ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ।ਟ੍ਰੈਫਿਕ ਇੰਚਾਰਜ ਜਿਲ੍ਹਾਂ ਮਾਲੇਰਕੋਟਲਾ ਦੇ ਸਬ-ਇੰਸਪੈਕਟਰ ਬਲਵੀਰ ਸਿੰਘ ਨੇ ਕਿਹਾ ਕਿ ਸਾਨੂੰ ਟ੍ਰੈਫਿਕ ਦੇ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਹੈ।ਮੋਬਾਇਲ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਸ ਦੀ ਵਰਤੋਂ ਕਰਦੇ ਸਮੇਂ ਸਾਨੂੰ ਸੁਚੇਤ ਰਹਿਣਾ ਚਾਹੀਦਾ ਹੈ।ਏ.ਐਸ.ਆਈ. ਭੋਲਾ ਸਿੰਘ ਨੇ ਵੀ ਟ੍ਰੈਫਿਕ ਨਿਯਮਾਂ ਸਬੰਧੀ ਅਤੇ ਸਾਈਬਰ ਕਰਾਈਮ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਨੂੰ ਇਰਦ ਗਿਰਦ ਦੇ ਮਾਹੌਲ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਮੋਬਾਇਲ ਦੀ ਵਰਤੋਂ ਸਮੇਂ ਸੁਚੇਤ ਰਹਿਣਾ ਚਾਹੀਦਾ ਹੈ। ਪ੍ਰਿੰਸੀਪਲ ਡਾ. ਮੀਨਾ ਕੁਮਾਰੀ ਨੇ ਪੀ.ਸੀ.ਆਰ ਟੈ੍ਰਫਿਕ ਪੁਲਿਸ ਅਤੇ ਸਾਂਝ ਕੇਂਦਰ ਮਾਲੇਰਕੋਟਲਾ ਦੀ ਟੀਮ ਦਾ ਸਵਾਗਤ ਕਰਦਿਅਾਂ ਕਿਹਾ ਕਿ ਜ਼ਿਲ੍ਹਾ ਪੁਲੀਸ ਮੁਖੀ ਅਵਨੀਤ ਕੌਰ ਸਿੱਧੂ ਵੱਲੋਂ ਬੀਤੇ ਕੱਲ ਕਾਲਜ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਜਿਨ੍ਹਾਂ ਉਨ੍ਹਾਂ ਦੀ ਬੇਨਤੀ ਤੇ ਇਸ ਟੀਮ ਨੂੰ ਕਾਲਜ ਵਿਖੇ ਭੇਜਿਆ । ਉਹਨਾਂ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਆਰਥਣਾਂ ਦੀ ਸੁੱਰਖਿਆ ਬਹੁਤ ਜਰੂਰੀ ਹੈ ਜਿਸ ਲਈ ਮੈਡਮ ਅਵਨੀਤ ਕੌਰ ਸਿੱਧੂ ਐਸਐਸਪੀ ਮਾਲੇਰਕੋਟਲਾ ਵੱਲੋਂ ਜ਼ਿਲ੍ਹੇ ਦੀ ਕਮਾਨ ਸੰਭਾਲਣ ਤੋਂ ਲੈ ਕੇ ਹੀ ਸ਼ਲਾਘਾਯੋਗ ਕਾਰਜ ਕੀਤਾ ਜਾ ਰਿਹਾ ਹੈ । ਇਸ ਮੌਕੇ ਤੇ ਮੰਚ ਸੰਚਾਲਨ ਡਾ. ਸੁਜਾਤਾ ਨੇ ਬਾਖੂਬੀ ਕੀਤਾ। ਇਹ ਪ੍ਰੌਗਰਾਮ ਸੱਭ ਲਈ ਜਾਣਕਾਰੀ ਭਰਪੂਰ ਅਤੇ ਸੁਰਖਿਅਤ ਜੀਵਨ ਸੈਲੀ ਅਪਨਾਉਣ ਲਈ ਲਾਹੇਵੰਦ ਸਾਬਤ ਹੋਵੇਗਾ ।ਇਸ ਪ੍ਰੌਗਰਾਮ ਵਿੱਚ ਸਮੂਹ ਸਟਾਫ ਅਤੇ ਵਿਿਦਆਰਥਣਾਂ ਸਾਮਿਲ ਹੋਇਆ।