ਸੇਫ ਸਕੂਲ ਵਾਹਨ ਪਾਲਿਸੀ ਨੂੰ ਪੂਰਨ ਰੂਪ ਵਿੱਚ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾਵੇ: ਬਲਜੀਤ ਕੌਰ ਰੀਜਨਲ ਟਰਾਸਪੋਰਟ ਅਫ਼ਸਰ

  • ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 21 ਸਕੂਲ ਵੈਨਾਂ ਦੇ ਕੱਟੇ ਚਲਾਨ

ਸ੍ਰੀ ਮੁਕਤਸਰ ਸਾਹਿਬ, 19 ਮਈ 2025 : ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਅਤੇ ਬੱਚਿਆ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਰੀਜਨਲ ਟਰਾਸਪੋਰਟ ਅਫਸਰ ਸ੍ਰੀਮਤੀ ਬਲਜੀਤ ਕੌਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਬਾਲ ਸਰੁੱਖਿਆ ਅਫਸਰ, ਡਾ ਸ਼ਿਵਾਨੀ ਨਾਗਪਾਲ, ਡਿਪਟੀ ਜ਼ਿਲ੍ਹਾ ਸਿਖਿਆ ਅਫਸਰ ਅਜੈ ਸ਼ਰਮਾ ਅਤੇ ਟ੍ਰੈਫਿਕ ਇੰਚਾਰਜ ਭਰਪੂਰ ਸਿੰਘ ਏ.ਐਸ.ਆਈ. ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਬਾਰੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਜਾਗਰੂਕ ਕੀਤਾ ਜਾਵੇ ਅਤੇ ਵੈਨਾਂ ਦੇ ਡਰਾਇਵਰਾਂ ਅਤੇ ਟਰਾਂਸਪੋਰਟ ਇੰਚਾਰਜਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਦੱਸਿਆ ਜਾਵੇ ਜੀ। ਇਸ ਉਪਰੰਤ ਬਲਜੀਤ ਕੌਰ, ਰੀਜਨਲ ਟਰਾਸਪੋਰਟ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਅਗਵਾਈ ਹੇਠ ਵੱਖ- ਵੱਖ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕਈ ਸਕੂਲ ਵੈਨਾਂ ਵਿੱਚ ਬੈਠਣ ਦੀ ਸਮੱਰਥਾ ਵੱਧ ਬੱਚੇ ਬੈਠਣ ਕਾਰਣ, ਸਕੂਲ ਵੈਨਾਂ ਵਿੱਚ ਅੱਗ ਬੁਝਾਊ ਯੰਤਰ ਨਾ ਹੋਣ ਕਰਕੇ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ ਕੁੱਲ 21 ਸਕੂਲ ਵੈਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਤੇ ਜ਼ਿਲ੍ਹਾ ਟ੍ਰੈਫਿਕ ਇੰਚਾਰਜ ਸੁਖਦੇਵ ਸਿੰਘ ਅਤੇ ਬਾਲ ਸਰੁੱਖਿਆ ਅਫਸਰ ਸੌਹਲਪ੍ਰੀਤ ਕੌਰ ਮੌਜੂਦ ਸਨ।