ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਟਾਫ ਮੈਂਬਰਾਂ ਵੱਲੋਂ ਬੂਟੇ ਲਗਾਏ ਗਏ 

ਫ਼ਤਹਿਗੜ੍ਹ ਸਾਹਿਬ, 2 ਮਈ (ਹਰਪ੍ਰੀਤ ਸਿੰਘ ਗੁੱਜਰਵਾਲ) : ਅੱਜ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਟਾਫ ਦੇ ਮੈਬਰਾਂ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਜਾਂਦੇ ਰਾਸਤਿਆਂ ਵਿੱਚ ਤਕਰੀਬਨ 200 ਫ਼ਲਦਾਰ ਅਤੇ ਹਵਾਦਾਰ ਬੂਟੇ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਜਗਨੰਦਨ ਸਿੰਘ ਨੇ ਦੱਸਿਆ ਕਿ ਕਾਲਜ਼ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਕਰੀਬਨ 500 ਬੂਟੇ ਹੋਰ ਲਗਾਏ ਜਾਣਗੇ ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੂਟਿਆਂ ਦੀ ਸੰਭਾਲ ਲਈ ਟਰੀ ਗਾਰਡ ਵੀ ਲਗਾਏ ਜਾਣਗੇ ਤਾਂ ਜੋ ਬੂਟੇ ਦੀ ਸੰਭਾਲ ਹੋ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਜੌਲੀ ਚਨਾਰਥਲ ਕਲਾਂ, ਜਗਤਾਰ ਸਿੰਘ ਕਾਲੇਮਾਜਰਾ, ਬਿਕਰਮਜੀਤ ਸਿੰਘ, ਦਵਿੰਦਰ ਸਿੰਘ, ਹਰਜੋਤ ਸਿੰਘ ਟਿਵਾਣਾ, ਅਰਜਨ ਸਿੰਘ, ਸ਼ੁਭਮ ਕੁਮਾਰ ਅਤੇ ਹੋਰ ਹਾਜ਼ਰ ਸਨ।