
ਸ੍ਰੀ ਫ਼ਤਹਿਗੜ੍ਹ ਸਾਹਿਬ, 26 ਦਸੰਬਰ (ਹਰਪ੍ਰੀਤ ਸਿੰਘ ਗੁੱਜਰਵਾਲ) : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ਜੀ, ਧੰਨ ਧੰਨ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਸਭਾ ਦੌਰਾਨ ਦੇ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੇਨ ਗੇਟ ਤੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰਾਂ ਦਾ ਲੰਗਰ ਅਤੇ ਖੂਨਦਾਨ ਕੈਂਪ ਕਾਲਜ ਦੇ ਗੇਟ ਤੇ ਲਗਾਇਆ ਗਿਆ । ਜਿਸ ਦੇ ਦੂਸਰੇ ਦਿਨ ਸੈਂਕੜੇ ਨੌਜਵਾਨਾ ਦੇ ਸਿਰਾਂ ਤੇ ਦਸਤਾਰਾਂ ਸਜਾਈਆਂ ਗਈਆਂ ਅਤੇ 175 ਦਾਨੀਆਂ ਵੱਲੋਂ ਖ਼ੂਨਦਾਨ ਕੀਤਾ ਗਿਆ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਜਥੇਦਾਰ ਜਗਦੀਪ ਸਿੰਘ ਚੀਮਾ, ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਡਾ. ਲਖਬੀਰ ਸਿੰਘ ਪ੍ਰਿੰਸੀਪਲ ਦੱਸਿਆ। ਸ਼ਹੀਦ ਬਾਬਾ ਜੀਵਨ ਸਿੰਘ ਜੀ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਜੱਥੇਦਾਰ ਜਗਰੂਪ ਸਿੰਘ ਗੁੱਜਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੀਪਕ ਹਸਪਤਾਲ ਲੁਧਿਆਣਾ ਦੁਆਰਾ ਲਗਾਏ ਗਏ ਖ਼ਨਦਾਨ ਕੈਂਪ ਵਿੱਚ ਦੂਸਰੇ ਦਿਨ ਵੀ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਡੀ ਸੰਸਥਾ ਨੂੰ ਮਾਣ ਹੈ ਕਿ ਅਸੀਂ ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਸਹਿਯੋਗ ਨਾਲ ਸੇਵਾ ਕਰਦੇ ਹਾਂ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼ਹੀਦ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਕੌਮੀ ਪ੍ਰਧਾਨ ਇੰਸਪੈਕਟਰ ਪ੍ਰੇਮ ਸਿੰਘ ਭੰਗੂ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਸੋਨੂੰ ਚੀਮਾ,ਐਡਵੋਕੇਟ ਜਸਪ੍ਰੀਤ ਸਿੰਘ ਝੰਬਾਲੀ, ਕੁਲਦੀਪ ਸਿੰਘ ਪੋਲਾ, ਜੈਲਦਾਰ ਸੁਖਵਿੰਦਰ ਸਿੰਘ ਘੁਮੰਡਗੜ੍ਹ, ਜਤਿੰਦਰ ਪਾਲ ਸਿੰਘ ਕਾਹਲੋ, ਕੁਲਦੀਪ ਸਿੰਘ ਪੋਲਾ, ਗੁਰਦੀਪ ਸਿੰਘ ਨੌਲੱਖਾ ਬੁਲਾਰਾ ਦਮਦਮੀ ਟਕਸਾਲ, ਗੁਰਪ੍ਰੀਤ ਸਿੰਘ ਗਿੱਲ, ਜਗਤਾਰ ਸਿੰਘ ਕਾਲੇਮਾਜਰਾ, ਸੁਖਵੰਤ ਸਿੰਘ, ਜਸਵਿੰਦਰ ਸਿੰਘ ਧੂਰੀ, ਸੁਸ਼ੀਲ ਕੁਮਾਰ, ਜਗਨੰਦਨ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਡਾ. ਜਸਪ੍ਰੀਤ ਸਿੰਘ ਰੰਧਾਵਾ, ਨਰਿੰਦਰ ਸਿੰਘ ਰਸੀਦਪੁਰ, ਸਤਨਾਮ ਸਿੰਘ, ਡੀ ਐਸ ਪੀ ਕਰਨੈਲ ਸਿੰਘ, ਡਾਕਟਰ ਬਲਜੀਤ ਸਿੰਘ ਖਹਿਰਾ, ਜਗਦੀਪ ਸਿੰਘ ਸੈਣੀ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਹਰਕਮਲ ਸਿੰਘ, ਕੰਵਲਜੀਤ ਸਿੰਘ, ਹਰਿੰਦਰਜੀਤ ਸਿੰਘ, ਜਗਤਾਰ ਸਿੰਘ,ਤੋਂ ਇਲਾਵਾ ਨੌਜਵਾਨਾਂ ਦੇ ਦਸਤਾਰਾਂ ਸਜਾਉਣ ਵਾਲੇ ਕੋਚ ਸਾਹਿਬਾਨ ਵੀ ਹਾਜ਼ਰ ਸਨ।