ਰਾਏਕੋਟ : ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਬੁਰਜ ਹਰੀ ਸਿੰਘ ਵਿਖੇ ਰੋਟਰੀ ਕਲੱਬ ਦੇ ਸਹਿਯੋਗ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਨ ਸਿਰਕਤ ਕੀਤੀ। ਇਸ ਮੌਕੇ ਤਹਿਸੀਲਦਾਰ ਜਗਸੀਰ ਸਿੰਘ ਸਰਾਂ ਅਤੇ ਕਲੱਬ ਦੇ ਚੇਅਰਮੈਨ ਅਤਰ ਸਿੰਘ ਚੱਢਾ ਨੇ ਕਿਹਾ ਕਿ ਹਿੰਦ - ਚੀਨ ਦੀ ਜੰਗ ਤੋਂ ਬਾਅਦ ਪੰਜਾਬ ਅੰਦਰ ਨਸ਼ਿਆਂ ਦਾ ਪ੍ਰਭਾਵ ਕਿਵੇਂ ਵਧਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਨੌਜਵਾਨ ਨਸ਼ਿਆਂ ਨਾਲ ਆਪਣੀ ਜ਼ਿੰਦਗੀ ਖਰਾਬ ਕਰ ਰਹੇ ਹਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਤਹਿਸੀਲਦਾਰ ਜਗਸੀਰ ਸਿੰਘ ਅਤੇ ਰੋਟਰੀ ਕਲੱਬ ਵਲੋਂ ਡਾ. ਸਟਾਲਨਪ੍ਰੀਤ ਕੌਰ ਟੌਪ ਬਾਬਾ ਫਰੀਦ ਯੂਨੀਵਰਸਿਟੀ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੱਬ ਵੱਲੋਂ ਕਾਲਜ ਵਿਚ ਵੱਖ ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸਮਾਗਮ ਵਿੱਚ ਪੁੱਜੇ ਮਹਿਮਾਨਾਂ ਦਾ ਪ੍ਰੋ ਹਰਵਿੰਦਰ ਸਿੰਘ ਜੋਸ਼ੀ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ ਕਾਲਸਾਂ, ਤਲਵਿੰਦਰ ਸਿੰਘ ਗਰੇਵਾਲ, ਪ੍ਰੋਫੈਸਰ ਪੂਜਾ ਕਪੂਰ, ਪ੍ਰੋ ਰਾਜਿੰਦਰ ਕੌਰ, ਪ੍ਰੋ ਵਿਸ਼ਾਲ ਕੁਮਾਰ, ਪ੍ਰੋ. ਮੋਨਿਕਾ, ਪ੍ਰੋ. ਅਜੈ ਕੁਮਾਰ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।