ਸ੍ਰੀ ਮੁਕਤਸਰ ਸਾਹਿਬ 30 ਅਕਤੂਬਰ 2024 : ਸ੍ਰੀ ਰਾਜੇ਼ਸ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸਾਨੂੰ ਆਪਣੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋ ਬਚਾਉਣ ਲਈ ਗਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ ਤਾਂ ਜੋ ਦੀਵਾਲੀ ਦੇ ਤਿਉਹਾਰ ਦੀ ਪਵਿੱਤਰਤਾ ਨੂੰ ਹਮੇਸ਼ਾ ਕਾਇਮ ਰੱਖਿਆ ਜਾ ਸਕੇ। ਇਸ ਮੌਕੇ ਉਹਨਾਂ ਖ਼ਾਸ ਕਰ ਕੇ ਸਿੱਖ ਪੰਥ ਨੂੰ ‘ਬੰਦੀ ਛੋੜ ਦਿਵਸ’ ਦੇ ਇਤਿਹਾਸਕ ਦਿਹਾੜੇ ਦੀ ਵੀ ਮੁਬਾਰਕਬਾਦ ਦਿੱਤੀ। ਇਹ ਦਿਵਸ ਸਿੱਖ ਪੰਥ ਵਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾਉਣ ਤੇ ਵੀ ਮਨਾਇਆ ਜਾਂਦਾ ਹੈ।