- ਔਰਤ ਦਾ ਮਾਨ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ : ਵਿਧਾਇਕ ਸਵਨਾ
ਫਾਜ਼ਿਲਕਾ, 28 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਰਾਸ਼ਟਰੀ ਪੋਸ਼ਣ ਮਾਹ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਰਾਸ਼ਟਰੀ ਪੋਸ਼ਣ ਮਾਹ ਦੇ ਪੂਰੇ ਮਹੀਨੇ ਦੌਰਾਨ ਸਤੁੰਲਿਤ ਆਹਾਰ ਦਾ ਸੇਵਨ ਕਰਨ ਅਤੇ ਪੋਸ਼ਕ ਤੱਤਾਂ ਦੀ ਮਹੱਤਤਾ ਬਾਰੇ ਗਤੀਵਿਧੀਆਂ ਕਰਵਾਈਆਂ ਗਈਆਂ ਸਨ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕਿਸ਼ੋਰੀਆ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਓ ਮਾਵਾਂ ਨੂੰ ਸਮੇਂ—ਸਮੇਂ *ਤੇ ਪਾਲਣ—ਪੋਸ਼ਣ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਔਰਤਾਂ ਦੀ ਸਿਹਤ ਪੱਖੋਂ ਸੰਭਾਲ ਕਰਨ ਲਈ ਅਨੇਕਾ ਜਾਗਰੂਕਤਾ ਪ੍ਰੋਗਰਾਮ ਵੀ ਚਲਾ ਰਹੀ ਹੈ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਇਕ ਔਰਤ ਜ਼ੋ ਦਰਦਾਂ, ਤਕਲੀਫਾਂ ਸਹਿ ਕੇ ਬਚੇ ਨੂੰ ਜਨਮ ਦਿੰਦੀ ਹੈ ਉਸ ਦਾ ਮੁੱਲ ਕਦੇ ਮੋੜਿਆ ਨਹੀਂ ਜਾ ਸਕਦਾ।ਉਨ੍ਹਾਂ ਕਿਹਾ ਕਿ ਮਾਂ ਦਾ ਦਰਜਾ ਕੋਈ ਵੀ ਹਾਸਲ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮਾਂ ਤੋਂ ਪਹਿਲਾਂ ਉਹ ਇਕ ਔਰਤ ਹੈ ਤੇ ਔਰਤ ਦਾ ਮਾਨ ਸਤਿਕਾਰ ਕਰਨਾ ਸਾਡਾ ਫਰਜ ਬਣਦਾ ਹੈ। ਉਨ੍ਹਾਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਆਂਗਣਵਾੜੀ ਸੁਪਰਵਾਈਜਰਾਂ ਤੇ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵੀ ਤਨਦੇਹੀ ਨਾਲ ਡਿਉਟੀ ਕਰਦਿਆਂ ਕਿਸ਼ੋਰੀਆ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਓ ਔਰਤਾਂ ਦਾ ਸਮੇਂ—ਸਮੇਂ *ਤੇ ਘਰ ਜਾ ਕੇ ਚੈਕਅਪ ਕਰਦੀਆਂ ਹਨ। ਜ਼ਿਲ੍ਹਾ ਪੱਧਰੀ ਸਮਾਗਮ ਦੋਰਾਨ 11 ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਕਰਵਾਈ ਗਈ। ਇਸ ਦੌਰਾਨ ਦੁੱਧ ਪਿਲਾਓ ਮਾਵਾਂ ਦੇ 6 ਮਹੀਨੇ ਤੋਂ ਜ਼ਿਅਦਾ ਹੋਣ *ਤੇ ਬਚਿਆਂ ਨੂੰ ਓਪਰੀ ਆਹਾਰ ਖਵਾਉਣ ਦੀ ਸ਼ੁਰੂਆਤ ਕੀਤੀ ਗਈ। 15 ਕਿਸ਼ੋਰੀਆ ਨੂੰ ਸੈਨੇਟਰੀ ਪੈਡ ਦੀ ਵੰਡ ਕੀਤੀ ਗਈ। ਪੂਰੇ ਮਹੀਨੇ ਦੌਰਾਨ ਸਮੂਹ ਬਲਾਕਾਂ ਵਿਚ ਵੱਖ—ਵੱਖ ਗਤੀਵਿਧੀਆਂ ਕਰਵਾਉਣ ਵਾਲੀਆਂ ਆਂਗਣਵਾੜੀ ਸੁਪਰਵਾਈਜਰਾਂ ਤੇ ਵਰਕਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਤੋਂ ਇਲਾਵਾ ਸਮਾਗਮ ਦੌਰਾਨ ਵੱਖ—ਵੱਖ ਪੇਸ਼ਕਾਰੀਆਂ ਕਰਨ ਵਾਲੇ ਬਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫਸਰ ਮੈਡਮ ਨਵਦੀਪ ਕੌਰ ਨੇ ਦੱਸਿਆ ਕਿ ਪੋਸ਼ਟਿਕਤਾ ਨੂੰ ਕਾਇਮ ਕਰਨ ਲਈ ਸਮਾਗਮ ਵਿਖੇ ਪਹੁੰਚੀਆਂ ਵੱਖ—ਵੱਖ ਸ਼ਖਸੀਅਤਾਂ ਨੂੰ ਫਲ ਦੀ ਭਰੀ ਟੋਕਰੀ ਦੀ ਵੰਡ ਕੀਤੀ ਗਈ ਤਾਂ ਜ਼ੋ ਫਲਾਂ ਦੀ ਅਹਿਮੀਅਤ ਨੂੰ ਸਮਝਦੇ ਹੋਏ ਇਸਦੇ ਗੁਣਾਂ ਤੋਂ ਸਭ ਨੂੰ ਇਕ ਵਾਰ ਜਾਣੂੰ ਕਰਵਾਇਆ ਜਾਵੇ ਅਤੇ ਇਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।ਇਸ ਮੋਕੇ ਵੱਖ—ਵੱਖ ਸੰਤੁਲਿਤ ਆਹਾਰ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਸਿੰਘ ਬਲ, ਤਹਿਸੀਲਦਾਰ ਰਜਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਪਰਮਜੀਤ ਸਿੰਘ, ਐਮ.ਆਰ. ਕਾਲਜ ਪ੍ਰਿੰਸੀਪਲ ਪ੍ਰਦੀਪ ਕੁਮਾਰ, ਮੈਡਮ ਖੁਸ਼ਭੂ, ਵਿਭਾਗੀ ਸਟਾਫ ਸੌਰਭ ਖੁਰਾਣਾ, ਕੋਆਰਡੀਨੇਟਰ ਮੈਡਮ ਸੰਜੋਲੀ ਆਦਿ ਹੋਰ ਸਟਾਫ ਮੌਜੂਦ ਸੀ।