
ਫਰੀਦਕੋਟ 09 ਅਕਤੂਬਰ : ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ 10 ਖਿਡਾਰੀ ਉਸ ਹਾਕੀ ਟੀਮ ਦਾ ਹਿੱਸਾ ਨੇ ਜਿਸਨੇ ਏਸ਼ੀਅਨ ਗੇਮਜ਼ ਦੌਰਾਨ ਫਾਈਨਲ ਮੈਚ ਦੌਰਾਨ ਜਪਾਨ ਨੂੰ ਪੰਜ ਇੱਕ ਨਾਲ ਹਰਾਕੇ ਸੋਨ ਤਮਗਾ ਹਾਸਲ ਕੀਤਾ ਹੈ, ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸਮੁੱਚੀ ਟੀਮ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਚੋਂ ਮੁਬਾਰਕਬਾਦ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਾਲ ਹਾਕੀ ਦੀ ਟੀਮ ਨੇ ਪੈਰਿਸ ਓਲੰਪਿਕਸ ਲਈ ਵੀ ਕੁਆਲੀਫਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਿਯਮਾਂ ਦੇ ਮੁਤਾਬਕ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇਸ ਤੋਂ ਇਲਾਵਾ ਖਿਡਾਰੀਆਂ ਨੂੰ ਕੈਸ਼ ਐਵਾਰਡ ਵੀ ਦੇ ਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਜਾਵੇਗੀ।