
- “ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਬਦਲਦਾ ਪੰਜਾਬ
- ਸਿੱਖਿਆ ਖੇਤਰ ਨੂੰ ਹੋਰ ਉਚਾਈਆਂ ਵੱਲੋਂ ਲਿਜਾ ਰਹੀ ਹੈ ਪੰਜਾਬ ਸਰਕਾਰ-ਸੰਧਵਾਂ
ਕੋਟਕਪੂਰਾ 9 ਅਪ੍ਰੈਲ 2025 : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਦੇਵੀਵਾਲਾ, ਪਿੰਡ ਸਿਰਸੜੀ, ਪਿੰਡ ਕੋਟਸੁੱਖੀਆ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਵਿੱਚ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇੱਕੋ ਇੱਕ ਮਕਸਦ ਹੈ ਕਿ ਪੰਜਾਬ ਨੂੰ ਹੱਸਦਾ, ਵਸਦਾ ਅਤੇ ਅੱਗੇ ਵੱਧਦਾ ਬਣਾਈਏ, ਜਿਸ ਦਾ ਇੱਕੋ ਇੱਕ ਤਰੀਕਾ ਹੈ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਕੇ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਹਰੇਕ ਘਰ ਦੇ ਬੱਚੇ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਦੇਣ ਦੇ ਮੰਤਵ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਚਲਾਈ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਬਜਟ ਦਾ ਵੱਡਾ ਹਿੱਸਾ ਸਿੱਖਿਆ ਅਤੇ ਸਿਹਤ ਤੇ ਖਰਚ ਕੀਤਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜਿਸ ਕਾਰਨ ਹੁਣ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਂਵਾਂ ਵਿੱਚ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਵੀ ਸਿੱਖਿਆ ਲਈ ਬਜਟ ਦਾ ਵੱਡਾ ਹਿੱਸਾ ਖਰਚ ਕੀਤਾ ਜਾਵੇਗਾ ਤੇ ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਨਾਲੋਂ ਵੱਧ ਸਹੂਲਤਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਜਿਵੇਂ ਕਿ ਕੰਪਿਊਟਰ ਲੈਬ, ਡਿਜੀਟਲ ਬਲੈਕ ਬੋਰਡ, ਅਤਿ ਆਧੁਨਿਕ ਸਾਇੰਸ ਲੈਬ, ਵਧੀਆਂ ਬੁਨਿਆਦੀ ਢਾਂਚਾ ਆਦਿ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਵੀ ਟਰੇਨਿੰਗ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਆਈ.ਏ.ਐਸ.ਆਈ.ਪੀ.ਐਸ ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇਣਗੇ। ਉਨ੍ਹਾਂ ਮਾਪਿਆਂ ਦਾ ਧੰਨਵਾਦ ਕੀਤਾ ਜਿੰਨਾਂ ਨੇ ਪੰਜਾਬ ਸਰਕਾਰ ਤੇ ਯਕੀਨ ਕਰਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਭਰਤੀ ਕਰਵਾਇਆ। ਉਨ੍ਹਾਂ ਦੱਸਿਆ ਕਿ ਅੱਜ ਹਲਕਾ ਕੋਟਕਪੂਰਾ ਦੇ ਸਰਕਾਰੀ ਹਾਈ ਸਕੂਲ ਦੇਵੀਵਾਲਾ ਵਿਖੇ 54.40 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ ਹੈ। ਜਿੰਨਾਂ ਵਿੱਚ 3 ਆਧੁਨਿਕ ਕਲਾਸਰੂਮ, 1 ਵਿਗਿਆਨ ਪ੍ਰਯੋਗਸ਼ਾਲਾ, 1 ਲਾਇਬ੍ਰੇਰੀ ਅਤੇ 1 ਨਵੇਂ ਬਾਥਰੂਮ ਦਾ ਨਿਰਮਾਣ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਦੇਵੀਵਾਲਾ ਵਿਖੇ ਵੀ 1.13 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਅਤੇ 7.51 ਲੱਖ ਦੀ ਲਾਗਤ ਨਾਲ ਤਿਆਰ ਕਮਰਿਆਂ ਦਾ ਉਦਘਾਟਨ ਕੀਤਾ ਗਿਆ ਹੈ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸਿਰਸੜੀ ਵਿਖੇ ਵੀ 1.40 ਲੱਖ ਰੁਪਏ ਦੀ ਲਾਗਤ ਨਾਲ ਬਾਥਰੂਮ ਦੀ ਮੁਰੰਮਤ ਕਰਵਾਈ ਗਈ ਹੈ। ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ 3.40 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਜਿਸ ਵਿੱਚ 2 ਲੱਖ ਰੁਪਏ ਨਾਲ ਇਮਾਰਤ ਅਤੇ 1.40 ਲੱਖ ਰੁਪਏ ਨਾਲ ਬਾਥਰੂਮ ਦੀ ਮੁਰੰਮਤ ਕਰਵਾਈ ਗਈ ਹੈ। ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸੁੱਖੀਆ ਵਿੱਚ 2.45 ਲੱਖ ਰੁਪਏ ਨਾਲ ਸਕੂਲ ਦੀ ਚਾਰਦੀਵਾਰੀ, 1.13 ਲੱਖ ਨਾਲ ਲੜਕੀਆਂ ਲਈ ਬਾਥਰੂਮ ਅਤੇ 60 ਹਜ਼ਾਰ ਰੁਪਏ ਦੀ ਲਾਗਤ ਨਾਲ ਸੈੱਡ ਦਾ ਨਿਰਮਾਣ ਕੀਤਾ ਗਿਆ ਹੈ।ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਸੁੱਖੀਆ ਵਿੱਚ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਜਿਸ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸਾਇੰਸ ਲੈਬ ਦੀ ਉਸਾਰੀ,1.40 ਹਜ਼ਾਰ ਰੁਪਏ ਨਾਲ ਬਾਥਰੂਮ ਰਿਪੇਅਰ, 2 ਲੱਖ ਰੁਪਏ ਨਾਲ ਚਾਰਦੀਵਾਰੀ ਰਿਪੇਅਰ, 14.35 ਲੱਖ ਨਾਲ ਨਵੀਂ ਚਾਰੀਦੀਵਾਰੀ, ਅਤੇ 2.23 ਲੱਖ ਨਾਲ ਕਿਚਨ ਸੈੱਡ ਦਾ ਨਿਰਮਾਣ ਕੀਤਾ ਗਿਆ ਹੈ। ਇਸ ਮੌਕੇ ਸਕੂਲੀ ਅਧਿਆਪਕਾਂ ਤੇ ਬੱਚਿਆਂ ਨੇ ਵੀ ਮੁੱਖ ਮੰਤਰੀ ਪੰਜਾਬ ਦਾ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸਾਂ ਪ੍ਰਤੀ ਧੰਨਵਾਦ ਕੀਤਾ। ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰ ਸ੍ਰੀ ਪ੍ਰਦੀਪ ਦਿਓੜਾ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜਨਾ ਕੌਸ਼ਲ ਸ. ਬਲਵਿੰਦਰ ਸਿੰਘ ਸਿੱਧੂ ਬਲਾਕ ਕੋਆਰਡੀਨੇਟਰ, ਸ. ਅਮਨਦੀਪ ਦਿਓੜਾ, ਪਰਮਜੀਤ ਸਿੰਘ ਮੁੱਖ ਅਧਿਆਪਕ, ਹਰਮਨ ਸਿੰਘ ਪੁਰਬਾ, ਮੁੱਖ ਅਧਿਆਪਕ ਸ. ਹਰਮਨਦੀਪ ਸਿੰਘ, ਦੀਪਕ ਮਨਚੰਦਾ ਮੁੱਖ ਅਧਿਆਪਕ ਬਲਜੀਤ ਕੌਰ, ਮਨਦੀਪ ਸਿੰਘ, ਪਰਿਤਪਾਲ ਕੌਰ, ਰੰਗ ਹਰਜਿੰਦਰ, ਦਲਜੀਤ ਕੌਰ, ਰਜਨੀਸ਼ ਕੁਮਾਰ, ਸਿਮਰਦੀਪ ਕੌਰ, ਸਿਮਰਨਜੀਤ ਕੌਰ, ਸੁਸ਼ੀਲ ਕੁਮਾਰ, ਵਕੀਲ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਸਕੂਲੀ ਬੱਚੇ ਹਾਜ਼ਰ ਸਨ।