
- ਭਾਈ ਦਿਆਲਾ ਜੀ, ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਦੀ ਸ਼ਹਾਦਤ ਬੇਮਿਸਾਲ
ਮੁੱਲਾਂਪੁਰ ਦਾਖਾ, 6 ਦਸੰਬਰ 2024 : ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਸ਼ਹਾਦਤ ਭਾਈਚਾਰਕ ਸਾਂਝ ਦੀ ਵਿਸ਼ਵ ਵਿੱਚ ਮਿਸਾਲ ਪੇਸ਼ ਕਰਦੀ ਹੈ। ਇਹ ਸ਼ਬਦ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ, ਅੰਤਰਰਾਸ਼ਟਰੀ ਫਾਊਂਡੇਸ਼ਨ ਅਮਰੀਕਾ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਪ੍ਰਧਾਨ ਫਾਊਂਡੇਸ਼ਨ ਨਿਰਮਲ ਸਿੰਘ ਗਰੇਵਾਲ ਯੂ.ਐੱਸ.ਏ., ਫਾਊਂਡੇਸ਼ਨ ਦੇ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਸ਼ਰਧਾ ਸਤਿਕਾਰ ਭੇਂਟ ਕਰਦੇ ਹੋਏ ਕਹੇ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਭਾਈ ਦਿਆਲਾ ਜੀ, ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਦੀ ਸ਼ਹਾਦਤ ਬੇਮਿਸਾਲ ਹੈ। ਉਹਨਾਂ ਕਿਹਾ ਕਿ ਸ਼ਹਾਦਤਾਂ ਹਿੰਦੂ ਧਰਮ ਦੀ ਰੱਖਿਆ ਅਤੇ ਮੁਗਲ ਸਾਮਰਾਜ ਦੇ ਜ਼ੁਲਮ ਖਿਲਾਫ ਦਿੱਤੀਆਂ ਗਈਆਂ, ਜੋ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨੌ ਸਾਲ ਦੀ ਉਮਰ ਵਿੱਚ ਆਪਣੇ ਪਿਤਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਇਹ ਕਹਿਣਾ ਕਿ ਅੱਜ ਧਰਮ ਦੀ ਰੱਖਿਆ ਅਤੇ ਮੁਗਲਾਂ ਦੇ ਜ਼ੁਲਮ ਖਿਲਾਫ ਤੁਹਾਨੂੰ ਸ਼ਹਾਦਤ ਦੇਣੀ ਚਾਹੀਦੀ ਹੈ। ਪੂਰੇ ਵਿਸ਼ਵ ਲਈ ਨੌ ਸਾਲ ਦੀ ਉਮਰ ਵਿੱਚ ਕਹੇ ਸ਼ਬਦ ਮਨੁੱਖਤਾ ਦੀ ਰਾਖੀ ਲਈ ਵੱਡੀ ਉਦਾਹਰਨ ਪੇਸ਼ ਕਰਦੇ ਹਨ। ਇਸ ਸਮੇਂ ਉਪਰੋਕਤ ਨੇਤਾਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੀ ਪੁਰਜੋਰ ਸ਼ਬਦਾਂ ਵਿੱਚ ਨਿੰਦਾ ਕੀਤੀ।