
ਸ੍ਰੀ ਮੁਕਤਸਰ ਸਾਹਿਬ 24 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ SSP ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ IPS ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿੰਨਾ ਨਸ਼ਾ ਤਸਕਰਾਂ ਖਿਲਾਫ ਐਨ.ਡੀ.ਪੀ.ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68F NDPS ACT ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਪਾਸ ਭੇਜਿਆ ਜਾ ਰਿਹਾ ਹੈ। ਸਬ-ਇੰਸਪੈਕਟਰ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਵੱਲੋਂ ਪਿੰਡ ਖੋਖਰ ਦੇ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਫ਼ਰੀਜ ਕੀਤਾ ਗਿਆ ਹੈ ਅਤੇ ਫਰੀਜਿੰਗ ਆਡਰ ਲਗਾਇਆ ਗਿਆ। ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਪੁੱਤਰ ਗੁਰਦਾਸ ਸਿੰਘ ਵਾਸੀ ਪਿੰਡ ਖੋਖਰ, ਜਿਸ ਦੇ ਖਿਲਾਫ ਕਮਰਸ਼ੀਅਲ ਕੁਆਂਟਿਟੀ ਦੇ ਐਨ ਡੀ ਪੀ ਐੱਸ ਐਕਟ ਦੇ ਮੁਕੱਦਮੇ ਦਰਜ਼ ਸਨ, ਜਿਸ ਵੱਲੋਂ ਨਸ਼ਾ ਤਸਕਰੀ ਕਰਕੇ ਪ੍ਰਾਪਰਟੀ ਬਣਾਈ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 14,54,000 ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68F NDPS ACT ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਤੇ ਉਸਦੀ ਪ੍ਰਾਪਰਟੀ ਦੇ ਬਾਹਰ ਨੋਟਿਸ ਆਰਡਰ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀ ਸਕੇਗਾ ਅਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਪਾਸ ਚੱਲੇਗਾ। ਐਸ.ਐਸ.ਪੀ. ਨੇ ਦੱਸਿਆ ਕਿ ਸਾਲ 2025 ਤੋਂ ਲੈ ਕੇ ਅੱਜ ਤੱਕ 17 ਕੇਸ 68F NDPS ਐਕਟ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਨੂੰ ਭੇਜੇ ਗਏ ਸਨ। ਜਿਨ੍ਹਾਂ ਵਿੱਚੋਂ 13 ਕੇਸ ਮਨਜ਼ੂਰ ਹੋ ਚੁੱਕੇ ਹਨ, ਜਿਨ੍ਹਾਂ ਦੀ ਪ੍ਰੋਪਰਟੀ ਦੀ ਕੁੱਲ ਕੀਮਤ 1,91,49,802/- ਰੁਪਏ ਹੈ। ਬਾਕੀ 4 ਕੇਸ ਅਜੇ ਵੀ ਪੈਂਡਿੰਗ ਹਨ। ਐਸ.ਐਸ.ਪੀ. ਨੇ ਇਹ ਵੀ ਦੱਸਿਆ ਕਿ ਜਿਹੜੇ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਨ ਅਤੇ ਜਿਨ੍ਹਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਪ੍ਰੋਪਰਟੀ/ਜਮੀਨਾਂ ਬਣਾਈਆਂ ਹਨ, ਭਾਵੇਂ ਪ੍ਰੋਪਰਟੀ/ਜਮੀਨਾਂ ਉਹ ਉਸ ਦੇ ਨਾਮ ਤੇ ਹਨ, ਭਾਵੇਂ ਉਸ ਦੇ ਰਿਸ਼ਤੇਦਾਰਾਂ ਦੇ ਨਾਮ ਤੇ, ਉਨ੍ਹਾਂ ਨੂੰ ਵੈਰੀਫਾਈ ਕਰਕੇ ਫਰੀਜ ਕਰਨ ਲਈ ਕੰਪੀਟੈਂਟ ਅਥਾਰਟੀ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਖਿਲਾਫ ਇਸੇ ਤਰ੍ਹਾਂ ਹੀ ਕਾਰਵਾਈ ਜਾਰੀ ਰਹੇਗੀ।