ਪਾਇਲ, 23 ਅਗਸਤ 2024 : ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕੌਪੀਟੈਂਸੀ ਇਨਹੈਂਸਮੈਂਟ ਪਲਾਨ ਦੇ ਤਹਿਤ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵੱਲੋਂ ਲਈ ਗਈ ਪਹਿਲੀ ਪ੍ਰੀਖਿਆ ਜਮਾਤ 6ਵੀਂ, 7ਵੀਂ, 8ਵੀਂ ਵਿੱਚੋਂ ਨੀਲਮ, ਅਸਮਨਪ੍ਰੀਤ ਸਿੰਘ ਅਤੇ ਇੰਦਰਜੀਤ ਕੌਰ ਨੇ ਕ੍ਰਮਵਾਰ ਪਹਿਲੀ, ਦੂਜੀ ਅਤੇ ਤੀਸਰਾ ਸਥਾਨ ਹਾਸਲ ਕੀਤਾ, ਜਿੰਨ੍ਹਾਂ ਦੀ ਹੌਂਸਲਾ ਅਫਜਾਈ ਲਈ ਮੈਂਡਲਾ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਆਰਪੀ ਸੁਖਵੀਰ ਸਿੰਘ ਅਤੇ ਸਨੀ ਜੀ ਵੱਲੋਂ ਬੱਚਿਆਂ ਨੂੰ ਮੁਬਾਰਕਵਾਦ ਦਿੱਤੀ ਗਈ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ।ਸਕੂਲ ਦੇ ਮੁੱਖ ਅਧਿਆਪਕ ਮਨਵੀਰ ਸਿੰਘ ਬੈਨੀਪਾਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਬੱਚਿਆ ਵਿੱਚ ਗੁਣਾਤਮਕ ਅਤੇ ਸਮਝ ਅਧਾਰਿਤ ਸਿੱਖਿਆ ਗ੍ਰਹਿਣ ਕਰਨ ਵਿੱਚ ਬਹੁਤ ਜਿਆਦਾ ਲਾਭ ਹੋ ਰਿਹਾ ਹੈ। ਇਸ ਮੌਕੇ ਮਨਪ੍ਰੀਤ ਸਿੰਘ, ਨੀਤੂ ਵਰਮਾਂ, ਨਿੱਧੀ ਭਾਰਦਵਾਜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।