ਰਾਣਾਮੁਨਸੀ ਰਾਮ ਸਰਵਿੱਤਕਾਰੀ ਵਿੱਦਿਆ ਮੰਦਰ ਸਕੂਲ ਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ

ਸ੍ਰੀ ਫ਼ਤਹਿਗੜ੍ਹ ਸਾਹਿਬ, 24 ਜਨਵਰੀ, (ਹਰਪ੍ਰੀਤ ਸਿੰਘ ਗੁੱਜਰਵਾਲ) : ਰਾਣਾ ਮੁਨਸ਼ੀਰਾਮ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਸਰਹਿੰਦ ਵਿੱਚ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ ਗਿਆ। ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮਹੇਸ਼ ਚੰਦ ਸ਼ਰਮਾ ਨੇ ਦੱਸਿਆ ਕੀ ਪ੍ਰਾਰਥਨਾ ਸਭਾ ਦੌਰਾਨ ਅਧਿਆਪਕ ਜੋਤੀ ਨੇ ਦੀਪ ਜਗਾ ਕੇ ਕੀਤੀ ਅਤੇ ਨਾਲ ਹੀ ਹਰਮਨ ਨੇ ਸੁਭਾਸ਼ ਚੰਦਰ ਬੋਸ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਸੁਭਾਸ਼ ਚੰਦਰ ਬੋਸ ਦਾ ਜਨਮ 23 ਜਨਵਰੀ 1897 ਨੂੰ ਕਟਕ, ਉੜੀਸਾ ਵਿੱਚ ਹੋਇਆ ਸੀ ਇੰਡੀਅਨ ਨੈਸ਼ਨਲ ਕਾਂਗਰਸ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ, ਪਰ ਜਦੋਂ ਉਸਨੂੰ ਅਹਿਸਾਸ ਹੋਇਆ ਕਿ ਕਾਂਗਰਸ ਦੀਆਂ ਨੀਤੀਆਂ ਅਜ਼ਾਦੀ ਲਈ ਕਾਫੀ ਨਹੀਂ ਹਨ, ਤਾਂ ਉਹਨਾਂ ਨੇ ਆਪਣਾ ਵੱਖਰਾ ਰਾਹ ਚੁਣਿਆ।  ਉਨ੍ਹਾਂ ਨੇ ਆਜ਼ਾਦ ਹਿੰਦ ਫ਼ੌਜ ਦਾ ਗਠਨ ਕੀਤਾ ਅਤੇ 'ਮੈਨੂੰ ਖੂਨ ਦਿਓ, ਮੈਂ ਤੁਹਾਨੂੰ ਆਜ਼ਾਦੀ ਦਿਆਂਗਾ' ਦਾ ਨਾਅਰਾ ਦੇ ਕੇ ਸਾਬਤ ਕਰ ਦਿੱਤਾ ਕਿ ਆਜ਼ਾਦੀ ਦੀ ਲੜਾਈ ਸਿਰਫ਼ ਸਿਆਸੀ ਸੰਘਰਸ਼ ਨਹੀਂ ਹੈ, ਸਗੋਂ ਇਹ ਸਾਡੇ ਸਵੈ-ਮਾਣ ਅਤੇ ਪਛਾਣ ਦੀ ਲੜਾਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਸਟਾਫ ਅਤੇ ਬੱਚੇ ਹਾਜ਼ਰ ਸਨ।