
ਸ੍ਰੀ ਆਨੰਦਪੁਰ ਸਾਹਿਬ, 5 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾ ਰਹੇ ਹਨ। ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਥੇ ਵੱਡੀ ਗਿਣਤੀ ‘ਚ ਪੁਲਿਸ ਮੁਲਾਜ਼ਮ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਾਇਨਾਤ ਹੈ। ਸੁਖਬੀਰ ਨੇ ਸਵੇਰੇ 9 ਵਜੇ ਸੇਵਾ ਸ਼ੁਰੂ ਕੀਤੀ। ਉਨ੍ਹਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹਿਲਾ ਪਹਿਰੇਦਾਰ ਵਜੋਂ ਸੇਵਾ ਨਿਭਾਈ ਫਿਰ ਸੁਖਬੀਰ ਸਿੰਘ ਬਾਦਲ ਨੇ ਕੀਰਤਨ ਸਰਵਣ ਦੀ ਸੇਵਾ ਨਿਭਾਈ ਅਤੇ ਫਿਰ ਜੂਠੇ ਬਰਤਨਾਂ ਦੀ ਸੇਵਾ ਕੀਤੀ ਇਸ ਦੌਰਾਨ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਦੋਵੇ ਧੀਆਂ ਵੀ ਉਨ੍ਹਾਂ ਦੇ ਨਾਲ ਭਾਂਡਿਆਂ ਦੀ ਸੇਵਾ ਕਰਦੇ ਨਜ਼ਰ ਆਏ।