
ਫਰੀਦਕੋਟ 2 ਦਸੰਬਰ 2024 : ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜੋ ਯੁਵਕ ਟੈਰੀਟੋਰੀਅਲ ਆਰਮੀ (ਟੀ. ਏ) ਦੇ ਨਵੰਬਰ 2024 ਮਹੀਨੇ ਵਿੱਚ ਲੁਧਿਆਣਾ ਵਿਖੇ ਹੋਏ ਫਿਜੀਕਲ ਟੈਸਟ ਵਿੱਚੋਂ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ 01 ਦਸੰਬਰ 2024 ਤੋਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜਿਲ੍ਹਿਆਂ ਦੇ ਸਾਰੇ ਯੁਵਕਾਂ ਨੂੰ ਸੂਚਿਤ ਕੀਤਾ ਕਿ ਜੋ ਯੁਵਕ ਟੈਰੀਟੋਰੀਅਲ ਆਰਮੀ (ਟੀ.ਏ) ਦੇ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਯੁਵਕ ਸਵੇਰੇ 08.00 ਵਜੇ ਤੋਂ 11.30 ਵਜੇ ਤੱਕ ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਟੀ.ਏ. ਵੱਲੋਂ ਦਿੱਤੀ ਗਈ ਫਿਜੀਕਲ ਫਿੱਟ ਦੀ ਆਰ.ਸੀ. ਦੀ ਫੋਟੋ ਸਟੇਟ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 88728-02046, 78891-7557, 78888-488231 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।