
ਫਰੀਦਕੋਟ, 1 ਦਸੰਬਰ 2024 : ਫਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਪਿੰਡ ਪਿੱਪਲੀ ਨੇੜੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਤ ਹੋ ਗਈ, ਜਦਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਮੈਡੀਕਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਫਰੀਦਕੋਟ ਦਾ ਰਹਿਣ ਵਾਲਾ ਇੱਕ ਪਰਿਵਾਰ ਅਲਟੋ ਕਾਰ ਵਿੱਚ ਜਾ ਰਿਹਾ ਸੀ ਕਿ ਫ਼ਿਰੋਜ਼ਪੁਰ ਵੱਲੋਂ ਆ ਰਹੇ ਇੱਕ ਟਰੱਕ ਨੇ ਕਾਰ ਨੂੰ ਸਾਹਮਣੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਦੀ ਲਪੇਟ ਵਿੱਚ ਇੱਕ ਰਿਕਸ਼ਾ ਵੀ ਆ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ‘ਚ ਸਵਾਰ ਇਕ ਮਹੀਨੇ ਦੀ ਮਾਸੂਮ ਬੱਚੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਕਾਰ ਵਿੱਚ ਸਵਾਰ ਬਾਕੀ ਲੋਕ ਤੇ ਰਿਕਸ਼ਾ ਚਾਲਕ ਗੰਭੀਰ ਜ਼ਖ਼ਮੀ ਹੋ ਗਏ।