
ਮੋਹਾਲੀ, 23 ਫਰਵਰੀ 2025 : ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਵੱਲੋ ਇੱਕ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਸਿੱਧੇ ਤੌਰ 'ਤੇ ਪਾਕਿਸਤਾਨ ਸਥਿਤ ਬੀ.ਕੇ.ਆਈ. ਦੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ ਸਥਿਤ ਹੈਪੀ ਪਾਸੀਅਨ ਨਾਲ ਜੁੜੇ ਹੋਏ ਸਨ। ਇਹ ਗ੍ਰਿਫਤਾਰੀ ਸਰਹੱਦ ਪਾਰ ਅੱਤਵਾਦੀ ਨੈੱਟਵਰਕਾਂ ਲਈ ਇੱਕ ਵੱਡਾ ਝਟਕਾ ਹੈ। ਆਪਣੇ ਸ਼ੁਰੂਆਤੀ ਖੁਲਾਸੇ ਦੇ ਅਨੁਸਾਰ, ਮੁਲਜ਼ਮਾਂ ਨੇ ਰਿੰਦਾ ਦੇ ਨਿਰਦੇਸ਼ਾਂ ਅਨੁਸਾਰ 10 ਫਰਵਰੀ, 2025 ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਵਿਅਕਤੀ ਦਾ ਕਤਲ ਕੀਤਾ ਸੀ ਅਤੇ ਇੱਕ ਹੋਰ ਨੂੰ ਵਿਅਕਤੀ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਸੀ। ਇਨਾਂ ਮੁਲਜ਼ਮਾਂ ਨੂੰ ਇੱਕ ਵੱਡੇ ਅੱਤਵਾਦੀ ਆਪ੍ਰੇਸ਼ਨ ਦੇ ਹਿੱਸੇ ਵਜੋਂ ਪੰਜਾਬ ਵਿੱਚ ਟਾਰਗੇਟ ਕਿਲਿੰਗ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਸਨ। ਇਸ ਮੌਕੇ ਜਗਦੀਸ਼ ਸਿੰਘ ਉਰਫ ਜੱਗਾ ਨਿਵਾਸੀ ਜੰਗਲਾਤ ਵਿਭਾਗ, ਹਰੀਕੇ ਪੱਤਣ, ਥਾਣਾ ਹਰੀਕੇ ਤਰਨਤਾਰਨ, ਸ਼ੁਭਦੀਪ ਸਿੰਘ ਔਲਖ ਉਰਫ ਸ਼ੁਭ ਨਿਵਾਸੀ ਪਿੰਡ ਜੋਨੇਕੇ, ਥਾਣਾ ਚੋਹਲਾ ਸਾਹਿਬ, ਤਰਨਤਾਰਨ ਅਤੇ ਝੁਝਾਰ ਸਿੰਘ ਐਵੇਨਿਊ, ਚੌਂਕੀ ਗੁਮਟਾਲਾ, ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਦੋ .32 ਬੋਰ ਪਿਸਤੌਲ ਅਤੇ 5 ਰੌਂਦ ਵੀ ਬਰਾਮਦ ਕੀਤੇ ਗਏ।