
ਸ੍ਰੀ ਮੁਕਤਸਰ ਸਾਹਿਬ, 3 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਸਤੀ ਰਾਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਗੋਨੇਆਣਾ ਪਿੰਡ, ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖ ਫਰੀਦ ਨਗਰ, ਗੋਨੇਆਣਾ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਕਰਮਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ ਵਿਖੇ 70 ਲੱਖ 76 ਹਜਾਰ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਗਏ। ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਨਾਲ ਕਲੋਨੀ ਵਿਖੇ 9.55 ਲੱਖ ਰੁਪਏ ਸਕੂਲ ਦੇ ਕਮਰੇ ਲਈ ,ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਸਤੀ ਰਾਮ ਨਗਰ ਵਿਖੇ ਸਕੂਲ ਦੇ ਕਮਰੇ ਦੀ ਰਿਪੇਅਰ ਅਤੇ ਪਖਾਨੇ ਲਈ 4 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਗੋਨੇਆਣਾ ਪਿੰਡ ਵਿਖੇ ਸਕੂਲ ਦੇ ਕਮਰੇ ਲਈ 7.51 ਲੱਖ ਰੁਪਏ , ਸਰਕਾਰੀ ਪ੍ਰਾਇਮਰੀ ਸਕੂਲ ਸ਼ੇਖ ਫਰੀਦ ਨਗਰ ਗੋਨੇਆਣਾ ਵਿਖੇ ਸਕੂਲ ਦੇ ਕਮਰਿਆਂ ਲਈ 28.68 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਕਰਮਪੁਰਾ ਵਿਖੇ ਇੱਕ ਨਵੇਂ ਕਲਾਸ ਰੂਮ ਲਈ 7.51 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦ ਨਗਰੀ ਵਿਖੇ 13.51 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਕਮਰੇ ਅਤੇ ਚਾਰਦੀਵਾਰੀ ਦੇ ਕੰਮਾਂ ਦੇ ਉਦਘਾਟਨ ਕੀਤੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸਬੰਧਿਤ ਸਕੂਲਾਂ ਦੇ ਅਧਿਆਪਕ, ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।