
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ, ਵੱਲੋਂ ਪਿੰਡ ਜੱਸੋ ਮਾਜਰਾ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਸ ਮੌਕੇ 51 ਅੰਮ੍ਰਿਤ ਅਭਿਲਾਖੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣੇ।ਜਿਸ ਦੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਨੇ ਦੱਸਿਆ ਕਿ ਪਿੰਡ ਦੀ ਲੋਕਲ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆ ਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਕਈ ਪਰਿਵਾਰਾਂ ਨੇ ਅੰਮ੍ਰਿਤ ਪਾਨ ਕਰਨਾ ਹੈ ਤਾਂ ਪਿੰਡ ਵਾਸੀਆਂ ਦੇ ਮੰਗ ਨੂੰ ਦੇਖਦੇ ਹੋਏ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪੰਜ ਪਿਆਰੇ ਸਹਿਬਾਨ ਵੱਲੋਂ ਨਗਰ ਜੱਸੋ ਮਾਜਰਾ ਵਿਖੇ ਜਾ ਕੇ ਸੰਗਤਾਂ ਅੰਮ੍ਰਿਤ ਪਾਨ ਕਰਵਾਇਆ ਗਿਆ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ l ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਸਮੁੱਚੀਆਂ ਸੰਗਤਾਂ ਦਾ ਅਤੇ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਕਾਰਾ ਦੀ ਸੇਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਭੇਟਾ ਰਹਿਤ ਕੀਤੀ ਗਈ ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਬੇਨਤੀ ਵੀ ਕੀਤੀ ਕਿ ਜਿਸ ਪਿੰਡ ਵਿੱਚ ਵੀ ਕੋਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅੰਮ੍ਰਿਤ ਪਾਨ ਕਰਵਾਉਣਾ ਚਾਹੁੰਦੀ ਹੈ ਉਸ ਨੂੰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ l