
- ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅਧਿਕਾਰੀਆਂ ਨਾਲ ਜਹਾਜੀ ਹਵੇਲੀ ਵਿਖੇ ਚੱਲ ਰਹੇ ਕੰਮ ਦਾ ਲਿਆ ਜਾਇਜ਼ਾ
ਸ੍ਰੀ ਫ਼ਤਹਿਗੜ੍ਹ ਸਾਹਿਬ, 30 ਜਨਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਸ੍ਰੀ ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਸਮੇਤ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਸੋਨਾ ਥਿੰਦ ਨੇ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਦੀਵਾਨ ਟੋਡਰ ਮੱਲ ਜੀ ਉਸ ਵੇਲੇ ਮੋਹਰਾਂ ਖੜ੍ਹੀਆਂ ਕਰ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰ ਲਈ ਜਗ੍ਹਾ ਖਰੀਦੀ ਤੇ ਉਹਨਾਂ ਦਾ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ।