ਪੰਜਾਬ ਦੀ ਜਵਾਨੀ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਿਹਤਮੰਦ ਪੰਜਾਬ ਸਿਰਜ ਰਹੀ ਹੈ-ਵਿਧਾਇਕ ਜਗਦੀਪ ਕੰਬੋਜ ਗੋਲਡੀ

  • ਕਿਹਾ ! ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ

ਜਲਾਲਾਬਾਦ, 21 ਮਈ 2025 : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਜਲਾਲਾਬਾਦ ਹਲਕੇ ਦੇ ਪਿੰਡਾਂ ਫੱਤੂਵਾਲਾ, ਘੁਬਾਇਆ ਅਤੇ ਚੱਕ ਬਜੀਦਾ ਵਿਚ ਲੋਕਾਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ।  ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਵਿਧਾਇਕ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸਹਿ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।ਇਸ ਤੋਂ ਪਹਿਲਾਂ ਅਜਿਹੇ ਹੀ ਪ੍ਰੋਗਰਾਮ ਪਿੰਡ ਚੱਕ ਬਲੋਚਾਂ ਤੇ ਢਾਬ ਕੜਿਆਲ ਵਿਚ ਵੀ ਹੋਏ।  

ਪਿੰਡ ਢਾਬ ਕੜਿਆਲ ਵਿਚ ਸਕੂਲ ਵਿਚ ਕੀਤਾ ਕਿਚਨ ਸੈਡ ਦਾ ਉਦਘਾਟਨ
ਇਸੇ ਦੌਰਾਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਿੰਡ ਢਾਬ ਕੜਿਆਲ ਦੇ ਸਰਕਾਰੀ ਸਕੂਲ ਵਿਚ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਬਣੇ ਕਿਚਨ ਸੈਡ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜਦ ਚੰਗੀ ਸਿੱਖਿਆ ਨਾਲ ਸਾਡੇ ਬੱਚਿਆਂ ਦਾ ਸਹੀ ਬੌਧਿਕ ਵਿਕਾਸ ਹੋਵੇਗਾ ਤਾਂ ਉਹ ਕੱਲ ਦੇ ਸਮਰੱਥ ਨਾਗਰਿਕ ਬਣਗੇ ਅਤੇ ਚੰਗੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਆਪਣੀ ਭੁਮਿਕਾ ਨਿਭਾਉਣਗੇ।