- ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਕਰਵਾਈ ਜਾ ਰਹੀ ਮੁਫਤ ਡਰੋਨ ਟ੍ਰੇਨਿੰਗ
ਲੁਧਿਆਣਾ, 16 ਅਕਤੂਬਰ 2024 : ਸੀ-ਪਾਈਟ ਕੈਂਪ ਲੁਧਿਆਣਾ ਦੇ ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਮੁਫ਼ਤ ਡਰੋਨ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸਦੇ ਤਹਿਤ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਨੌਜਵਾਨਾਂ ਦੀ ਚੋਣ 28 ਅਕਤੂਬਰ ਨੂੰ ਕੀਤੀ ਜਾਵੇਗੀ। ਟ੍ਰੇਨਿੰਗ ਅਫਸਰ ਨੇ ਅੱਗੇ ਦੱਸਿਆ ਕਿ ਡਰੋਨ ਉਪਰੇਟਿੰਗ ਕੋਰਸ ਦੇ ਚਾਹਵਾਨ ਨੌਜਵਾਨ ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਲੁਧਿਆਣਾ ਵਿਖੇ 28 ਅਕਤੂਬਰ (ਸੋਮਵਾਰ) ਨੂੰ ਸੰਪਰਕ ਕਰ ਸਕਦੇ ਹਨ। ਉਨ੍ਹਾ ਅੱਗੇ ਦੱਸਿਆ ਕਿ ਨੌਜਵਾਨਾਂ ਲਈ 12ਵੀਂ ਜਮਾਤ 50 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਣੀ ਲਾਜ਼ਮੀ ਹੈ। ਚਾਹਵਾਨ ਉਮੀਦਵਾਰ 10ਵੀਂ ਅਤੇ 12ਵੀਂ ਜਮਾਤ ਦਾ ਅਸਲ ਸਰਟੀਫਿਕੇਟ, ਅਧਾਰ ਕਾਰਡ, 4 ਪਾਸਪੋਰਟ ਸਾਈਜ ਫੋਟੋ (ਸਫੇਦ ਬੈਕਗਰਾਊਂਡ) ਅਤੇ ਕੋਈ ਇੱਕ ਪਹਿਚਾਣ ਪੱਤਰ ਸਬੂਤ ਨਾਲ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਟ੍ਰੇਨਿੰਗ ਅਫਸਰ ਇੰਦਰਜੀਤ ਕੁਮਾਰ ਨੇ ਦੱਸਿਆ ਕਿ 10 ਦਿਨ ਦੀ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫਤ ਰਿਹਾਇਸ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ 78885-86296 ਅਤੇ 98766-17258 'ਤੇ ਸੰਪਰਕ ਕੀਤਾ ਜਾ ਸਕਦਾ ਹੈ।