ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਵਲੋਂ ਮਨਾਇਆ ਗਿਆ 'ਵਿਸ਼ਵ ਕੈਂਸਰ ਦਿਵਸ'

ਸ੍ਰੀ ਫ਼ਤਹਿਗੜ੍ਹ ਸਾਹਿਬ, 04 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ਵ ਕੈਂਸਰ ਦਿਵਸ ਮੌਕੇ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਅਤੇ ਐਨ.ਐਸ.ਐਸ. ਯੂਨਿਟ ਵਲੋਂ ਵਿਦਿਆਰਥੀਆਂ ਵਿੱਚ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੈਂਸਰ ਤੋਂ ਬਚਾਅ ਅਤੇ ਪਛਾਣ ਬਾਰੇ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਹੱਥਾਂ ਵਿਚ ਤਖ਼ਤੀਆਂ ਫੜ੍ਹ ਕੇ ਕੈਂਸਰ ਤੋਂ ਬਚਾਅ ਅਤੇ ਇਸ ਤੋਂ ਹੋਣ ਵਾਲੇ ਖ਼ਤਰਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਮਨੁੱਖੀ ਕੜੀ ਦੇ ਰੂਪ ਵਿਚ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਦੀ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਹੋਣ 'ਤੇ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਬਿਮਾਰੀ ਦਾ ਕਾਰਨ ਬਣਨ ਵਾਲੀ ਜੀਵਨ ਸ਼ੈਲੀ ਨਾਲ ਸਬੰਧਿਤ ਕਾਰਕਾਂ ਤੋਂ ਜਾਣੂ ਹੋਣਾ ਚਾਹੀਦਾ ਹੈ ਅਤੇ ਕੈਂਸਰ ਜਾਗਰੂਕਤਾ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਜ਼ੂਆਲੋਜੀ ਵਿਭਾਗ ਦੇ ਮੁਖੀ ਪ੍ਰੋ. ਪਰਦੀਪ ਕੌਰ ਸੰਧੂ ਨੇ ਵਿਸ਼ਵ ਕੈਂਸਰ ਦਿਵਸ ਦੇ ਇਸ ਸਾਲ ਦੇ ਥੀਮ 'ਇੱਕਜੁੱਟ ਹੋ ਕੇ ਵਿਲੱਖਣ ਬਣਨਾ' ਬਾਰੇ ਵਿਸਥਾਰ ਨਾਲ ਦੱਸਿਆ ਅਤੇ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਦੀ ਪਛਾਣ ਕਰਨ ਅਤੇ ਜਲਦ ਇਲਾਜ ਕਰਵਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਮੌਕੇ ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ. ਬੀਰਇੰਦਰ ਸਿੰਘ ਸਰਾਓ ਅਤੇ ਪ੍ਰੋ. ਰਵਿੰਦਰ ਕੌਰ, ਕਾਲਜ ਦੇ ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ, ਜ਼ੂਆਲੋਜੀ ਵਿਭਾਗ ਦੇ ਫ਼ੈਕਲਟੀ ਮੈਂਬਰ ਡਾ. ਗਗਨਦੀਪ ਕੌਰ, ਡਾ. ਹਰਸਿਮਰਨਜੀਤ ਸਿੰਘ ਅਤੇ ਜ਼ੂਆਲੋਜੀਕਲ ਸੁਸਾਇਟੀ ਦੇ ਮੈਂਬਰ ਵੀ ਹਾਜ਼ਰ ਸਨ।