ਮਾਲਵਾ

ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਕੀਤਾ ਜਾ ਰਿਹਾ ਲੈਸ : ਮੁੱਖ ਮੰਤਰੀ ਮਾਨ
ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਲਿਆ ਹਲਫ਼ ਬੀ.ਐਸ.ਐਫ. ਰਿਪੋਰਟ ਮੁਤਾਬਕ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿੱਚ ਆਈ ਕਮੀ ਫਿਲੌਰ, 3 ਅਪਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ....
ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ: ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਭਗਵੰਤ ਮਾਨ 
ਪਿਛਲੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ ਲੁਧਿਆਣਾ ਵਿਖੇ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ, ਨੌਜਵਾਨਾਂ ਦੀ ਕਿਸਮਤ ਬਦਲਣ ਵਾਲਾ ਦੱਸਿਆ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਹਰ ਰੋਜ਼ ਟੌਲ ਦਰਾਂ ਵਧਾ ਰਹੀ ਹੈ, ਜਦੋਂ ਕਿ ਅਸੀਂ ਸੂਬੇ ਵਿੱਚ 17 ਟੌਲ ਪਲਾਜ਼ਾ ਬੰਦ ਕੀਤੇ ਲੁਧਿਆਣਾ, 3 ਅਪਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ....
ਵਿਧਾਇਕ ਜਲਾਲਾਬਾਦ ਅਤੇ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਪਿੰਡ ਚੱਕ ਲਮੋਚੜ ਵਿਖੇ 21 ਲੱਖ ਰੁਪਏ ਦੀ ਲਾਗਤ ਨਾਲ ਰੱਖਿਆ ਖੇਡ ਸਟੇਡੀਅਮ ਦਾ ਨੀਂਹ ਪੱਥਰ
ਸਟੇਡੀਅਮਾਂ ਦੀ ਸਿਰਜਣਾ ਨਾਲ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇਗਾ ਹੋਰ ਹੁੰਗਾਰਾ-ਜਗਦੀਪ ਕੰਬੋਜ ਗੋਲਡੀ ਜਲਾਲਾਬਾਦ 3 ਅਪ੍ਰੈਲ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕੀਤੇ ਜਾ ਰਹੇ ਹਨ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਨਸ਼ਿਆਂ....
ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਨੇਤਰਹੀਣਤਾ" ਪ੍ਰੋਗਰਾਮ ਤਹਿਤ 75 ਲੋਕਾਂ ਨੂੰ ਐਨਕਾਂ ਵੰਡੀਆਂ ਗਈਆਂ
ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਬੱਚਿਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ: ਐਸਐਮਓ ਡਾ. ਗਾਂਧੀ ਫਾਜ਼ਿਲਕਾ, 3 ਅਪ੍ਰੈਲ 2025 : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, “ਰਾਸ਼ਟਰੀ ਅੰਨ੍ਹੇਪਣ ਨਿਯੰਤਰਣ ਪ੍ਰੋਗਰਾਮ” ਤਹਿਤ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਸਾਂਝੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਸਕੂਲੀ ਬੱਚਿਆਂ ਦੀ ਸਰੀਰਕ ਜਾਂਚ ਕਰਨ ਲਈ ਬਲਾਕ ਖੂਈਖੇੜਾ....
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਫਾਜ਼ਿਲਕਾ ਨੂੰ ਵੱਡਾ ਤੋਹਫਾ 7 ਕਰੋੜ ਰੁਪਏ ਨਾਲ 20 ਕਿਲੋਮੀਟਰ ਪਾਈਪਲਾਈਨ ਜਰੀਏ 2000 ਘਰਾਂ ਤੱਕ ਪਹੁੰਚੇਗੀ ਪੀਣ ਦੇ ਪਾਣੀ ਦੀ ਸਪਲਾਈ, ਟੈਂਡਰ ਪ੍ਰਕਰੀਆ ਹੋਈ ਪੂਰੀ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਧੰਨਵਾਦ ਫਾਜਿਲਕਾ 3 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸ਼ਹਿਰ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ । ਵਿਧਾਇਕ ਨਰਿੰਦਰ ਪਾਲ....
ਕਿਸਾਨਾਂ ਲਈ 'ਕਿਨੂੰ ਦੀ ਖੇਤੀ' 'ਤੇ ਇੱਕ ਖੇਤ ਦਿਵਸ ਦਾ ਆਯੋਜਨ
ਚੰਗੇ ਉਤਪਾਦਨ ਅਤੇ ਪੌਦਿਆਂ ਦੀ ਸਿਹਤ ਲਈ ਖਾਦਾਂ ਤੇ ਸੂਖਮ ਪੌਸ਼ਟਿਕ ਤੱਤਾਂ ਦੀ ਸਮੇਂ ਸਿਰ ਵਰਤੋਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਫਾਜ਼ਿਲਕਾ, 3 ਅਪ੍ਰੈਲ 2025 : ਡਾ. ਜੇ.ਸੀ. ਬਖਸ਼ੀ ਖੇਤਰੀ ਖੋਜ ਕੇਂਦਰ, ਅਬੋਹਰ (ਪੰਜਾਬ ਖੇਤੀਬਾੜੀ ਯੂਨੀਵਰਸਿਟੀ) ਦੁਆਰਾ ਅਨੁਸੂਚਿਤ ਜਾਤੀ (ਐਸ.ਸੀ.) ਕਿਸਾਨਾਂ ਲਈ 'ਕਿਨੂੰ ਦੀ ਖੇਤੀ' 'ਤੇ ਇੱਕ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਆਈ ਸੀ ਏ ਆਰ ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਪ੍ਰੋਜੈਕਟ ਦੇ ਤਹਿਤ ਐਸ.ਸੀ.ਐਸ.ਪੀ. ਸਕੀਮ ਅਧੀਨ ਆਯੋਜਿਤ ਕੀਤਾ ਗਿਆ ।....
ਜ਼ਲਾਲਾਬਾਦ ਹਲਕੇ ਦੇ ਪਿੰਡ ਚੱਕ ਲਮੋਚੜ ਵਿਖੇ ਮਿਸ਼ਨ ਐਗਰੀ—ਫੂਡ ਸਟਾਰਟਅਪ ਤਹਿਤ ਪ੍ਰੋਗਰਾਮ ਆਯੋਜਿਤ
ਕਿਸਾਨਾਂ ਦੀ ਜੀਵਨ—ਸ਼ੈਲੀ ਵਿਚ ਬਦਲਾਅ ਲਿਆਉਣ ਤੇ ਫੂਡ ਪ੍ਰੋਸੈਸਿੰਗ ਵੱਲ ਕੀਤੇ ਜਾ ਰਿਹੈ ਉਤਸਾਹਿਤ—ਬਾਲ ਮੁਕੰਦ ਸ਼ਰਮਾ ਕਿਸਾਨਾਂ ਨੂੰ ਰਵਾਇਤੀ ਫਸਲ ਚੱਕਰ ਚੋ ਕੱਢ ਕੇ ਹੋਰਨਾ ਸਹਾਇਕ ਧੰਦਿਆਂ ਨਾਲ ਜੋੜਣ ਲਈ ਪੰਜਾਬ ਸਰਕਾਰ ਯਤਨਸ਼ੀਲ—ਜਗਦੀਪ ਕੰਬੋਜ਼ ਗੋਲਡੀ ਫਾਜ਼ਿਲਕਾ 3 ਅਪ੍ਰੈਲ 2025 : ਜ਼ਲਾਲਾਬਾਦ ਹਲਕੇ ਦੇ ਪਿੰਡ ਚੱਕ ਲਮੋਚੜ ਵਿਖੇ ਕਰਵਾਏ ਗਏ ਮਿਸ਼ਨ ਐਗਰੀ—ਫੂਡ ਸਟਾਰਟਅਪ ਪ੍ਰੋਗਰਾਮ ਵਿਚ ਨਵੇ ਉਦਮੀਆਂ, ਕਿਸਾਨ ਉਦਪਾਦਕ ਸੰਸਥਾਵਾਂ (ਐਫ.ਪੀ.ਓ) ਅਤੇ ਸੈਲਫ ਹੈਲਪ ਗਰੁੱਪਾਂ ਨੂੰ ਵਿਆਪਰਕ ਮਾਡਲ ਦੇ ਆਧਾਰ *ਤੇ....
ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਕੀਤਾ ਗਿਆ ਜਾਗਰੂਕਤਾ ਪ੍ਰੋਗਰਾਮ
ਫਾਜ਼ਿਲਕਾ, 3 ਅਪ੍ਰੈਲ 2025 : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਅਤੇ ਜ਼ਿਲਾ ਪ੍ਰੋਗਰਾਮ ਅਫਸਰ ਨਵਦੀਪ ਕੋਰ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਫਾਜ਼ਿਲਕਾ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਸਬੰਧੀ ਸ਼ਹਿਰ ਫਾਜ਼ਿਲਕਾ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਫਾਜ਼ਿਲਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਖੂਈਖੇੜਾ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੇ ਅਧਿਕਾਰੀ ਸ਼੍ਰੀ ਅਜੈ....
ਜ਼ਲ ਸੰਚੈ ਜਨ ਭਾਗੀਦਾਰੀ ਸਕੀਮ ਤਹਿਤ ਭੂਮੀਗਤ ਪਾਣੀ ਰੀਚਾਰਜ ਢਾਂਚੇ ਨੂੰ ਮਜਬੂਤ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ
ਰੇਨ ਵਾਟਰ ਹਾਰਵੈਸਟਿੰਗ, ਛੱਪੜ ਆਦਿ ਰੀਚਾਰਜ ਢਾਚਿਆ ਸਬੰਧੀ ਜਾਣਕਾਰੀ ਪੋਰਟਲ *ਤੇ ਕੀਤੀ ਜਾਵੇ ਅਪਲੋਡ : ਡਿਪਟੀ ਕਮਿਸ਼ਨਰ ਫਾਜ਼ਿਲਕਾ, 3 ਅਪ੍ਰੈਲ 2025 : ਜਲ ਸ਼ਕਤੀ ਮੰਤਰਾਲੇ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਇਸਦੀ ਸੰਜਮ ਵਰਤੋਂ ਕਰਨ ਲਈ ਸਰਕਾਰ ਪੁਰਜੋਰ ਯਤਨ ਕਰ ਰਹੀ ਹੈ ਤੇ ਇਸ ਸੰਬਧੀ ਵੱਖ—ਵੱਖ ਪਹਿਲਕਦਮੀਆਂ ਵੀ ਅਮਲ ਵਿਚ ਲਿਆਂਦੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਜਲ ਸੰਚੈ ਜਨ ਭਾਗੀਦਾਰੀ ਸਕੀਮ ਅਧੀਨ ਭੂਮੀਗਤ ਪਾਣੀ....
ਪੁਲਿਸ ਨੇ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਮਾਮਲੇ 'ਚ ਕੀਤਾ ਗ੍ਰਿਫਤਾਰ
ਬਠਿੰਡਾ, 03 ਅਪ੍ਰੈਲ 2025 : ਪੁਲਿਸ ਨੇ ਬਠਿੰਡਾ ਵਿਖੇ ਤਾਇਨਾਤ ਇੱਕ ਸੀਨੀਅਰ ਮਹਿਲਾ ਹੈੱਡ ਕਾਂਸਟੇਬਲ ਨੂੰ ਹੈਰੋਇਨ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ, ਜਿਸ ਦੀ ਪਛਾਣ ਅਮਨਦੀਪ ਕੌਰ ਵਜੋਂ ਹੋਈ ਹੈ। ਉਸਦੀ ਡਿਊਟੀ ਮਾਨਸਾ ਵਿੱਚ ਸੀ, ਪਰ ਉਹ ਬਠਿੰਡਾ ਪੁਲਿਸ ਲਾਈਨ ਨਾਲ ਜੁੜੀ ਹੋਈ ਸੀ। ਮੁਲਜ਼ਮ ਔਰਤ ਖ਼ਿਲਾਫ਼ ਨਹਿਰ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਔਰਤ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਮਾਮਲੇ ਬਾਰੇ ਜਾਣਕਾਰੀ....
ਸੰਜੀਵ ਅਰੋੜਾ ਨੇ ਪੰਜਾਬ ਵਿੱਚ ਟਰਾਂਸਜੈਂਡਰ ਵੈਲਫੇਅਰ ਬੋਰਡ ਸਥਾਪਤ ਕਰਨ ਦੀ ਮੰਗ 'ਤੇ ਸਰਕਾਰ ਨਾਲ ਗੱਲ ਕਰਨ ਦਾ ਦਿੱਤਾ ਭਰੋਸਾ
ਲੁਧਿਆਣਾ, 3 ਅਪ੍ਰੈਲ 2025 : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਟਰਾਂਸਜੈਂਡਰ ਭਾਈਚਾਰੇ ਨੂੰ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਉਨ੍ਹਾਂ ਦੀ ਭਲਾਈ ਲਈ ਇੱਕ ਸਮਰਪਿਤ ਬੋਰਡ ਸਥਾਪਤ ਕਰਨ ਦੀ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਨਗੇ। ਬੁੱਧਵਾਰ ਸ਼ਾਮ ਨੂੰ ਫਿੱਕੀ ਫਲੋ ਲੁਧਿਆਣਾ ਦੇ ਇੱਕ ਸਮਾਗਮ ਵਿੱਚ ਬੋਲਦੇ ਹੋਏ, ਟਰਾਂਸਜੈਂਡਰ ਭਾਈਚਾਰੇ ਦੇ ਇੱਕ ਮੈਂਬਰ ਨੇ ਅਰੋੜਾ ਨੂੰ ਬੋਰਡ ਸਥਾਪਤ ਕਰਨ ਲਈ ਦਖਲ ਦੇਣ ਦੀ ਅਪੀਲ ਕੀਤੀ, ਇਹ ਉਜਾਗਰ ਕਰਦੇ ਹੋਏ ਕਿ ਕਈ ਰਾਜਾਂ ਵਿੱਚ ਪਹਿਲਾਂ ਹੀ ਅਜਿਹੇ ਬੋਰਡ ਹਨ....
ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ
ਕਿਸਾਨ ਵੀਰਾਂ ਨੂੰ ਸੁੱਕੀ ਕਣਕ ਮੰਡੀਆਂ ਚ ਲਿਆਉਣ ਦੀ ਅਪੀਲ ਮੰਡੀਆਂ 'ਚ ਗੱਡੀਆਂ ਦੀ ਆਵਾਜਾਈ ਕੀਤੀ ਜਾਵੇਗੀ ਨਿਯੰਤਰਿਤ ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ 2025 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਚ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਾਵੇ। ਇਸ ਤਹਿਤ ਉਨ੍ਹਾਂ....
ਮਲੋਟ ਫੋਕਲ ਪੁਆਇੰਟ ਵਿਖੇ 1.71 ਕਰੋੜ ਦੀ ਲਾਗਤ ਨਾਲ ਲੋਕਾਂ ਨੂੰ ਦਿੱਤੀ ਜਾਵੇਗੀ ਪੀਣ ਵਾਲੇ ਪਾਣੀ ਦੀ ਸਪਲਾਈ, ਮੰਤਰੀ ਡਾ. ਬਲਜੀਤ ਕੌਰ
90 ਏਕੜ ਤੋਂ ਵੱਧ ਰਕਬੇ ਨੂੰ ਮਿਲੇਗੀ ਪੀਣ ਵਾਲੇ ਪਾਣੀ ਦੀ ਸਪਲਾਈ ਮਲੋਟ, 03 ਅਪ੍ਰੈਲ 2025 : ਫੋਕਲ ਪੁਆਇੰਟ ਮਲੋਟ ਵਿਖੇ ਲੋਕਾਂ ਦੀ ਲਮਚੇਰੀ ਮੰਗ ਨੂੰ ਪੂਰਾ ਕਰਦਿਆਂ 1.71 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਮੁਹਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਨੇ ਦੱਸਿਆ ਕਿ ਫੋਕਲ ਪੁਆਇੰਟ ਮਲੋਟ ਦੇ ਇੰਡਸਟ੍ਰਿਯਲ ਇਲਾਕਿਆਂ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਗੰਭੀਰ ਹੈ। ਇਸ ਇਲਾਕੇ ਨੂੰ ਵਾਟਰ....
ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ : ਡਾ. ਬਲਜੀਤ ਕੌਰ
ਸਮਾਜਿਕ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਹੁਨਰਮੰਦ ਬਣਾਉਣਾ ਸਾਡੀ ਸਰਕਾਰ ਦੀ ਮੁੱਖ ਤਰਜੀਹ ਸ੍ਰੀ ਮੁਕਤਸਰ ਸਾਹਿਬ, 03 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ....
ਨਸ਼ੇ ਦਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ : ਤਰੁਣਪ੍ਰੀਤ ਸਿੰਘ ਸੌਂਦ
ਬਰਨਾਲਾ, 2 ਅਪ੍ਰੈਲ 2025 : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬਰਨਾਲਾ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਿਆਂ ਨਾਲ ਸੰਬੰਧਤ ਹਾਲਾਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡਣ ਜਾਂ ਪੰਜਾਬ ਛੱਡਣ। ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਨੇ 391 ਮੈਡੀਕਲ ਫਰਮਾਂ ਦਾ ਨਿਰੀਖਣ ਕੀਤਾ, ਜਿੰਨ੍ਹਾਂ ਵਿੱਚੋਂ 36 ਵਿਰੁੱਧ ਕਾਰਵਾਈ ਹੋਈ, 3....