ਮਾਲਵਾ

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਆਯੋਜਿਤ ਕੀਤਾ ਗਿਆ ਜਾਗੂਰਕਤਾ ਪ੍ਰੋਗਰਾਮ
ਅਬੋਹਰ, ਫਾਜਿਲਕਾ, 26 ਨਵੰਬਰ 2024 : ਡਿਪਟੀ ਕਮਿਸ਼ਨਰ ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਦੀ ਅਗਵਾਈ ਹੇਠ ਡੀ.ਏ.ਵੀ. ਬੀ.ਐਡ. ਕਾਲਜ ਅਬੋਹਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਅਤੇ ਸੰਵਿਧਾਨ ਦਿਵਸ ਨੂੰ ਸਮਰਪਿਤ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦੀ ਓਰੀਐਂਟੇਸ਼ਨ ਅਤੇ ਕਪੈਸਟੀ ਬਿਲਡਿੰਗ ਲਈ ਇਕ ਵਿਸ਼ੇਸ਼ ਜਾਗੂਰਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਮਤੀ ਨਵਦੀਪ....
ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਸੰਵਿਧਾਨ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ
ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਮੌਲਿਕ ਅਧਿਕਾਰਾਂ ਪ੍ਰਤੀ ਕੀਤਾ ਜਾਗਰੂਕ ਫਾਜ਼ਿਲਕਾ, 26 ਨਵੰਬਰ 2024 : ਦੇਸ਼ ਵਿੱਚ ਹਰ ਸਾਲ 26 ਨਵੰਬਰ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਰਸਮੀ ਤੌਰ ਤੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ। ਇਹ 26 ਜਨਵਰੀ 1950 ਨੂੰ ਲਾਗੂ ਹੋਇਆ ਜੋ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸੇ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ *ਤੇ....
ਮੋਗਾ ਵਿੱਚ ਵਾਪਰੇ ਹਾਦਸੇ 'ਚ 5 ਮਹੀਨੇ ਦੇ ਬੱਚੇ ਸਮੇਤ ਦੋ ਮੌਤ, ਤਿੰਨ ਜਖ਼ਮੀ
ਧਰਮਕੋਟ, 26 ਨਵੰਬਰ 2024 : ਮੋਗਾ ਦੇ ਧਰਮਕੋਟ - ਕੋਟ ਈਸੇ ਖਾਂ ਰੋਡ ‘ਤੇ ਮੋਟਰਸਾਈਕਲ ‘ਤੇ ਜਾ ਰਹੇ ਇੱਕ ਪਰਿਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਸੀ। ਇਸ ਟੱਕਰ ‘ਚ ਪਰਿਵਾਰ ਦੇ ਮੁਖੀ ਅਤੇ ਉਸ ਦੇ ਪੁੱਤਰ ਦੋਵਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਰਖਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਮਾਣਕ ਸਿੰਘ (27) ਜੋ ਕਿ ਮੌਜਗੜ ਦਾ ਵਸਨੀਕ ਹੈ, ਉਹ ਆਪਣੀ ਪਤਨੀ ਅਤੇ 5 ਮਹੀਨੇ ਬੱਚੇ ਗੁਰਸੇਵਕ....
ਕਿਸਾਨ ਆਗੂ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲਿਆ, ਮਾਹੌਲ ਗਰਮਾਇਆ
ਖਨੌਰੀ, 26 ਨਵੰਬਰ 2024 : ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ। ਹੁਣ ਇਸ ਮਾਮਲੇ ਸੰਬਧੀ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਪੁਲਿਸ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚੇ। ਹਾਲਾਂਕਿ ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ....
ਸਰਕਾਰ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕੀਤੀ  : ਸਿੱਖਿਆ ਮੰਤਰੀ 
ਅਧਿਆਪਕਾਂ ਨੇ ਵਿਦੇਸ਼ੀ ਸਿਖਲਾਈ ਅਤੇ ਪ੍ਰਬੰਧਕੀ ਹੁਨਰ ਨਾਲ ਲੈਸ ਹੋਣ ਦੇ ਮੌਕੇ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਤੋਂ ਸੂਬੇ ਚ ਚੱਲ ਰਹੇ ਸਿੱਖਿਆ ਸੁਧਾਰਾਂ ਅਤੇ ਪ੍ਰੋਗਰਾਮਾਂ ਦੀ ਪ੍ਰਗਤੀ ਜਾਣਨ ਲਈ "ਅਧਿਆਪਕਾਂ ਨਾਲ ਸੰਵਾਦ" ਦੀ ਨਿਵੇਕਲੀ ਸ਼ੁਰੂਆਤ ਹੋਰ ਸੁਧਾਰ ਲਈ ਵੱਖ-ਵੱਖ ਪ੍ਰੋਗਰਾਮਾਂ ਵਿੱਚ ਜਿੰਮੇਵਾਰੀ ਨਿਭਾਉਣ ਵਾਲੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਕਿਹਾ, ਸਾਰੇ ਜ਼ਿਲ੍ਹਿਆਂ ਨੂੰ ਨਵੀਂ ਪਹਿਲਕਦਮੀ 'ਅਧਿਆਪਕਾਂ ਨਾਲ....
ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਕਿਸਾਨ ਨਾ ਘਬਰਾਉਣ,ਸਗੋਂ ਰਹਿਣ ਸੁਚੇਤ- ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ 26 ਨਵੰਬਰ 2024 : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸ: ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ੍ਰ਼ੀ ਮੁਕਤਸਰ ਸਾਹਿਬ ਵੱਲੋਂ ਕਣਕ ਦੀ ਫ਼ਸਲ ਸਬੰਧੀ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਬੁੱਢੀਮਾਲ ਵਿਖੇ ਜਿੱਥੇ ਕਿਸਾਨ ਗੁਰਭੇਜ ਸਿੰਘ ਦੀ ਕਣਕ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਗਿਆ ਦਾ ਸਰਵੇਖਣ ਕੀਤਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ....
ਸਹਾਇਕ ਕਮਿਸ਼ਨਰ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਕੰਮਾਂ ਦੀ ਕੀਤੀ ਸਮੀਖਿਆ
ਜ਼ਿਲ੍ਹਾ ਪੱਧਰੀ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਨੂੰ ਓ.ਡੀ.ਐਫ. ਪਲਸ ਮਾਡਲ ਘੋਸ਼ਿਤ ਕਰਨ ਲਈ ਕਰੀਬ 6 ਕਰੋੜ 50 ਲੱਖ ਰੁਪਏ ਦੀ ਯੋਜਨਾਵਾਂ ਮਨਜ਼ੂਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹੇ 'ਚ 268 ਨਿੱਜੀ ਪਖਾਨੇ, 62 ਪਿੰਡ 'ਚ ਸਾਂਝੇ ਪਖਾਨੇ, ਠੋਸ ਅਤੇ ਤਰਲ ਕਚਰੇ ਦੇ ਪ੍ਰਬੰਧਨ ਲਈ ਪ੍ਰੋਜੈਕਟ ਉਲੀਕੇ ਗਏ ਮਾਲੇਰਕੋਟਲਾ 26 ਨਵੰਬਰ 2024 : ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਫੇਸ-2) ਅਧੀਨ....
ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ
ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਮੋਗਾ, 26 ਨਵੰਬਰ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ 'ਸੰਵਿਧਾਨ ਦਿਵਸ' ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵੱਲੋਂ ਮੋਗਾ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸੌਂਹ ਚੁੱਕੀ। ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ....
ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ
ਮੋਗਾ, 26 ਨਵੰਬਰ 2024 : ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਸ੍ਰੀ ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ ਆਈ ਟਵੰਟੀ ਰੰਗ ਚਿੱਟਾ ਨੰਬਰੀ ਪੀ.ਬੀ.03-ਏ.ਕਿਊ.-7072 ਸਮੇਤ....
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੱਲੋਂ 21ਵੀਂ ਪਸ਼ੂ ਧਨ ਗਣਨਾ ਦਾ ਆਗਾਜ਼    
ਜਿਲ੍ਹੇ ਦੇ ਲੋਕਾਂ ਨੂੰ ਪਸ਼ੂ ਧਨ ਗਣਨਾ ਵਿੱਚ ਸਹਿਯੋਗ ਦੀ ਅਪੀਲ ਫ਼ਰੀਦਕੋਟ 26 ਨਵੰਬਰ 2024 : ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਦੇਖ ਰੇਖ ਹੇਠ 21ਵੀਂ ਪਸ਼ੂ ਗਣਨਾ ਦਾ ਆਗਾਜ਼ ਫਰੀਦਕੋਟ ਹਲਕਾ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਆਪਣੇ ਕਰ ਕਮਲਾਂ ਨਾਲ ਅਨੰਦੇਆਣਾਂ ਗਊਸ਼ਾਲਾ ਫਰੀਦਕੋਟ ਤੋਂ ਕੀਤਾ ਗਿਆ। ਇਸ ਮੌਕੇ ਸ. ਸੇਖੋਂ ਨੇ ਦੱਸਿਆ ਕਿ....
ਕੌਮੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ
ਭਾਰਤੀ ਸੰਵਿਧਾਨ ਸਾਨੂੰ ਆਜ਼ਾਦੀ ਨਾਲ ਵਿਚਰਨ ਦੀ ਖੁੱਲ੍ਹ ਦਿੰਦਾ ਹੈ-ਸੇਖੋਂ ਸਾਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ-ਵਿਨੀਤ ਕੁਮਾਰ ਫਰੀਦਕੋਟ 26 ਨਵੰਬਰ 2024 : ਅੱਜ ਰਾਸ਼ਟਰੀ ਸੰਵਿਧਾਨ ਦਿਵਸ ਦੇ ਸਬੰਧ ਵਿੱਚ ਇਥੋ ਦੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿੱਚ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤੀ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਮੂਹ....
ਕਣਕ ਦੀ ਗੁਲਾਬੀ ਸੁੰਡੀ ਅਤੇ ਸੈਨਿਕ ਸੁੰਡੀ ਬਾਰੇ ਜਾਗਰੂਕ ਕਰਨ ਲਈ ਖੇਤੀ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਲਗਾਤਾਰ ਜਾਰੀ
ਜ਼ਰੂਰਤ ਪੈਣ ਤੇ ਸਿਫਾਰਸ਼ ਸ਼ੁਦਾ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਸਲਾਹ ਫਰੀਦਕੋਟ, 26 ਨਵੰਬਰ 2024 : ਮੌਸਮੀ ਤਬਦੀਲੀਆਂ ਦੇ ਚਲਦਿਆਂ ਸੈਨਿਕ ਸੁੰਡੀ ਅਤੇ ਗੁਲਾਬੀ ਸੁੰਡੀ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਧਿਕਾਰੀ /ਕਰਮਚਾਰੀਆਂ ਵੱਲੋਂ ਪਿੰਡਾਂ ਦੇ ਦੌਰੇ ਨਿਰੰਤਰ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਬਲਾਕ ਖ਼ੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਰੱਤੀ ਰੋੜੀ ,ਡੱਗੋ....
ਵਿਆਹ ਸਮਾਗਮ 'ਚ ਪਹੁੰਚੇ ਰਿਸ਼ਤੇਦਾਰਾਂ ਲਈ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਲੱਗੀ ਅੱਗ, ਤਿੰਨ ਔਰਤਾਂ ਦੀ ਮੌਤ
ਬਸੀ ਪਠਾਣਾ, 25 ਨਵੰਬਰ 2024 : ਬਸੀ ਪਠਾਣਾ ਦੇ ਪਿੰਡ ਮੁਸਤਫਾਬਾਦ ਵਿੱਚ ਇੱਕ ਲੜਕੀ ਦੇ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋ ਗਿਆ। ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਜਿੱਥੇ ਇੱਕ ਔਰਤ ਦੀ ਪਹਿਲਾ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿੱਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਮਹਿਲਾਵਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਇਸ ਹਾਦਸੇ ’ਚ ਕੁੱਲ ਤਿੰਨ ਮੌਤ ਹੋ ਗਈਆਂ ਹਨ....
ਡੀ.ਸੀ ਨੇ ਸਾਹਨੇਵਾਲ ਹਵਾਈ ਅੱਡੇ ਦੇ ਆਲੇ-ਦੁਆਲੇ ਪੰਛੀਆਂ ਦੇ ਟਕਰਾਅ ਨੂੰ ਰੋਕਣ ਲਈ ਉਪਾਵਾਂ ਬਾਰੇ ਚਰਚਾ ਕੀਤੀ
ਡੀ.ਸੀ ਨੇ ਐਰੋਡਰੋਮ ਕਮੇਟੀ ਦੀ ਮੀਟਿੰਗ ਕੀਤੀ ਪੁਲਿਸ ਵਿਭਾਗ ਨੂੰ ਗੈਰ-ਕਾਨੂੰਨੀ ਟਰੱਕ ਪਾਰਕਿੰਗ 'ਤੇ ਸ਼ਿਕੰਜਾ ਕੱਸਣ ਦੇ ਹੁਕਮ ਲੁਧਿਆਣਾ, 25 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਸਾਹਨੇਵਾਲ ਏਅਰਪੋਰਟ ਵਿਖੇ ਐਰੋਡਰੋਮ ਕਮੇਟੀ ਅਤੇ ਏਅਰਪੋਰਟ ਇਨਵਾਇਰਮੈਂਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਹਾਇਕ ਕਮਿਸ਼ਨਰ ਮੈਡਮ ਕ੍ਰਿਤਿਕਾ ਗੋਇਲ ਅਤੇ ਏਅਰਪੋਰਟ ਡਾਇਰੈਕਟਰ ਸ੍ਰੀ ਪੰਕਜ ਕੁਮਾਰ ਦੇ ਨਾਲ ਸ੍ਰੀ ਜਤਿੰਦਰ ਜੋਰਵਾਲ ਨੇ ਸ਼ਹਿਰੀ ਹਵਾਬਾਜ਼ੀ ਵਿੱਚ....
ਵਿਧਾਇਕ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਹਲਕੇ ਦੇ ਸਰਕਾਰੀ ਸਕੂਲਾਂ 'ਚ ਹੋਰ ਨਿਖਾਰ ਲਿਆਉਣ 'ਤੇ ਦਿੱਤਾ ਜ਼ੋਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਮੁੱਖ ਟੀਚਾ - ਕੁਲਵੰਤ ਸਿੰਘ ਸਿੱਧੂ ਲੁਧਿਆਣਾ, 25 ਨਵੰਬਰ 2024 : ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਲਿਆਉਣ 'ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ....