ਫਰੀਦਕੋਟ 25 ਨਵੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਅਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੇ ਯਤਨਾ ਸਦਕਾ ਜਿਲ੍ਹਾ ਫਰੀਦਕੋਟ ਵਿਖੇ ਔਰਤਾਂ ਪ੍ਰਤੀ ਹਿੰਸਾ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਸੈਮੀਨਾਰ ਅਤੇ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ ਗਿਆ। ਇਸ ਨੂੰ ਮੁੱਖ ਰੱਖਦਿਆ ਜਿਲ੍ਹਾ ਪੱਧਰ ਤੇ ਆਂਗਣਵਾੜੀ ਵਰਕਰਾਂ ਲਈ ਜਾਗਰੂਕਤਾ ਸੈਸ਼ਨ ਕੀਤਾ ਗਿਆ ਜਿਸ ਅਧੀਨ ਸੈਮੀਨਾਰ ਦੀ ਸ਼ੁਰੂਆਤ ਵਿੱਚ ਸ੍ਰੀਮਤੀ....
ਮਾਲਵਾ

ਫਰੀਦਕੋਟ, 25 ਨਵੰਬਰ 2024 : ਸਥਾਨਕ ਸ਼ਹਿਰ ਤੋਂ ਸਾਦਿਕ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਲੜਕੀ ਸਮੇਤ ਦੋ ਗੰਭੀਰ ਜ਼ਖ਼ਮੀ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਪਿੰਡ ਕੰਮੇਆਣਾ ਦਾ ਰਹਿਣ ਵਾਲਾ ਸੁਖਰਾਜ ਸਿੰਘ ਉਰਫ ਰਾਜੂ ਆਪਣੇ ਦੋ ਸਾਥੀਆਂ ਪਰਮਦੀਪ ਸਿੰਘ ਅਤੇ ਮੰਗੂ ਉਰਫ ਪ੍ਰਭਦੀਪ ਨਾਲ ਕਾਰ ਵਿੱਚ ਫਰੀਦਕੋਟ ਤੋਂ ਸਾਦਿਕ ਰੋਡ ਵੱਲ ਜਾ ਰਿਹਾ ਸੀ। ਉਹ ਸ਼ਹਿਰ ਤੋਂ ਥੋੜ੍ਹੀ ਦੂਰੀ 'ਤੇ ਹੀ ਪਹੁੰਚਿਆ ਸੀ ਕਿ ਉਸ ਦੀ ਕਾਰ ਅੱਗੇ ਜਾ ਰਹੇ....

ਸਿਹਤ ਮੰਤਰੀ ਨੇ ਅਪਗ੍ਰੇਡ ਕੀਤੇ ਬਲੱਡ ਕੰਪੋਨੈਂਟ ਸੇਪਰੇਸ਼ਨ ਯੂਨਿਟ ਦਾ ਉਦਘਾਟਨ ਕੀਤਾ ਖੂਨਦਾਨ ਕੈਂਪਾਂ ਦੌਰਾਨ ਖ਼ੂਨ ਇਕੱਠਾ ਕਰਨ ਅਤੇ ਢੋਆ-ਢੁਆਈ ਲਈ ਦੋ ਵੈਨਾਂ ਦੀ ਸ਼ੁਰੂਆਤ ਪੰਜਾਬ ਨੂੰ ਰਾਸ਼ਟਰੀ ਪੱਧਰ 'ਤੇ ਸਵੈ-ਇੱਛੁਕ ਖੂਨਦਾਨ ਵਿੱਚ ਤੀਜਾ ਪੁਰਸਕਾਰ ਮਿਲਿਆ ਲੋਕਾਂ ਨੂੰ ਮਾਨਵਤਾ ਦੇ ਪਵਿੱਤਰ ਕਾਰਜ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਐਸਏਐਸ ਨਗਰ, 25 ਨਵੰਬਰ, 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ, ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਮੋਹਾਲੀ....

ਬੱਚਿਆਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਫਰੀਦਕੋਟ, 25 ਨਵੰਬਰ 2024 : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਆਈਐਮਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ....

ਸੀ.ਐਮ. ਦੀ ਯੋਗਸ਼ਾਲਾ ਤਹਿਤ ਲੱਗ ਰਹੇ ਯੋਗ ਕੈਂਪਾਂ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ- ਡਿਪਟੀ ਕਮਿਸ਼ਨਰ ਫ਼ਰੀਦਕੋਟ 25 ਨਵੰਬਰ, 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿੱਚ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਲਾਭ ਲਿਆ ਜਾ ਰਿਹਾ ਹੈ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ....

ਫਰੀਦਕੋਟ 25 ਨਵੰਬਰ 2024 : ਬਾਗਬਾਨੀ ਵਿਭਾਗ ਪੰਜਾਬ ਵਲੋਂ ਸ੍ਰੀ ਮਹਿੰਦਰ ਭਗਤ ਬਾਗਬਾਨੀ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਬਾਗਬਾਨੀ ਮੈਡਮ ਸ਼ੈਲਿੰਦਰ ਕੌਰ, ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਗਬਾਨੀ ਅਪਨਾਉਣ ਲਈ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਉਪਦਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਬਾਗਬਾਨੀ ਸ. ਨਵਦੀਪ ਸਿੰਘ ਬਰਾੜ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਿਲ੍ਹੇ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਰਵਾਇਤੀ ਫਸਲੀ ਚੱਕਰ....

ਸੁਪਰ ਫਾਸਫੇਟ ਨਾਲ 16 ਏਕੜ ਵਿੱਚ ਕੀਤੀ ਕਣਕ ਦੀ ਬਿਜਾਈ ਅਗਾਂਹਵਧੂ ਕਿਸਾਨ ਖੁਸ਼ਬਿੰਦਰ ਸਿੰਘ ਨੇ ਪਿਛਲੇ ਪੰਜ ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ ਖੇਤੀ ਮਾਹਿਰਾਂ ਅਨੁਸਾਰ ਸਿੰਗਲ ਸੁਪਰ ਫਾਸਫੇਟ ਨਾਲ ਬੀਜੀ ਕਣਕ ਦਾ ਜੰਮ ਬਹੁਤ ਵਧੀਆ ਤੇ ਡੀ.ਏ.ਪੀ. ਦੀ ਘਾਟ ਦੇ ਨਹੀਂ ਵਿਖਾਈ ਦੇ ਰਹੇ ਕੋਈ ਲੱਛਣ ਫ਼ਤਹਿਗੜ੍ਹ ਸਾਹਿਬ, 25 ਨਵੰਬਰ 2024 : ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਿਥੇ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਜ਼ਿਲ੍ਹੇ....

ਪੀ.ਏ.ਯੂ. ਦੇ ਅਰਥ ਸ਼ਾਸਤਰੀਆਂ ਨੇ ਆਈ ਐੱਸ ਏ ਈ ਸਲਾਨਾ ਇਕੱਤਰਤਾ ਵਿਚ ਹਾਸਲ ਕੀਤੀ ਸਫਲਤਾ ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਅਰਥ ਸ਼ਾਸਤਰ ਅਤੇ ਸਮਾਜ ਸ਼ਾਸਤਰ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਕਮਲ ਵੱਤਾ ਨੂੰ ਮਾਣਮੱਤੀ ਆਈ ਐੱਸ ਏ ਈ ਫੈਲੋਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ| ਇਹ ਫੈਲੋਸ਼ਿਪ ਖੇਤੀ ਅਰਥ ਸ਼ਾਸਤਰ ਬਾਰੇ ਭਾਰਤੀ ਸੁਸਾਇਟੀ ਦੀ ਕਰਾਈਕਲ ਪੁਡੂਚਰੀ ਵਿਖੇ ਹੋਈ 84ਵੀਂ ਸਲਾਨਾ ਇਕੱਤਰਤਾ ਦੌਰਾਨ ਪ੍ਰਦਾਨ ਕੀਤੀ ਗਈ| ਇਸ ਫੈਲੋਸ਼ਿਪ ਲਈ ਡਾ. ਵੱਤਾ ਵੱਲੋਂ ਖੇਤੀ ਅਰਥ ਸ਼ਾਸਤਰ, ਪੇਂਡੂ ਵਿਕਾਸ....

ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਗੇਟ ਨੰਬਰ 1 ਤੋਂ ਦਾਖਲ ਹੋਣ ਵਾਲੀ ਡਾਇੰਮਡ ਜੁਬਲੀ ਸੜਕ ਦਾ ਅੱਜ ਉਦਘਾਟਨ ਹੋਇਆ| ਇਸ ਸੜਕ ਨੂੰ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਕਿਸਾਨ ਮੇਲੇ ਅਤੇ ਹੋਰ ਆਯੋਜਨਾਂ ਵਿਚ ਕਿਸਾਨਾਂ ਦੀ ਆਮਦ ਦੇ ਮੱਦੇਨਜ਼ਰ ਚੌੜਾ ਕੀਤਾ ਗਿਆ ਹੈ| ਇਸ ਸੜਕ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚਰਨ ਸਿੰਘ ਬਰਸਟ ਨੇ ਕੀਤਾ| ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਹੋਰ ਉੱਚ ਅਧਿਕਾਰੀ ਅਤੇ ਅਹੁਦੇਦਾਰ ਇਸ ਮੌਕੇ ਵਿਸ਼ੇਸ਼ ਤੌਰ ਤੇ ਮੌਜੂਦ ਸਨ|....

ਲੁਧਿਆਣਾ 25 ਨਵੰਬਰ, 2024 : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਡੀਨ ਖੇਤੀਬਾੜੀ ਕਾਲਜ ਦੇ ਸਹਿਯੋਗ ਨਾਲ ਭੂਮੀ ਅਤੇ ਪਾਣੀ ਦੀ ਪਰਖ ਤਕਨੀਕਾਂ ਬਾਰੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ| ਇਹ ਕੈਂਪ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਕਤਰਪੁਰ ਵਿਖੇ ਲਾਇਆ ਗਿਆ| ਇਸ ਵਿਚ 80 ਦੇ ਕਰੀਬ ਕਿਸਾਨ ਸਿਖਲਾਈ ਲਈ ਸ਼ਾਮਿਲ ਹੋਏ| ਭੂਮੀ ਵਿਗਿਆਨੀ ਡਾ. ਵਿੱਕੀ ਸਿੰਘ ਨੇ ਪਾਣੀ ਅਤੇ ਭੂਮੀ ਦੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਚੰਗੇ ਝਾੜ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਇਸ ਤਕਨੀਕ....

ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ਕਣਕ ਦਾ ਬੀਜ ਮੋਗਾ, 25 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਪਨਸੀਡ ਨੂੰ ਰਾਜ ਦੀ ਬੀਜ ਨੋਡਲ ਏਜੰਸੀ ਘੋਸ਼ਿਤ ਕੀਤਾ ਹੋਇਆ ਹੈ। ਹਾੜੀ 2024-25 ਦੌਰਾਨ ਸਬਮਿਸ਼ਨ ਆਨ ਸੀਡ ਐਂਡ ਪਲਾਂਟਿੰਗ ਮਟੀਰੀਅਲ ਸੀਡ ਵਿਲੇਜ ਪ੍ਰੋਗਰਾਮ ਅਧੀਨ ਕਣਕ ਦਾ ਬੀਜ 1600 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਉਪਰ ਦਿੱਤਾ ਜਾ ਰਿਹਾ ਹੈ। ਕਣਕ ਦੇ ਬੀਜ ਦਾ ਇਸ ਵੇਲੇ 3740 ਰੁਪਏ ਕੁਇੰਟਲ ਮੁੱਲ ਹੈ ਪ੍ਰੰਤੂ ਕਿਸਾਨਾਂ ਨੂੰ 1600 ਰੁਪਏ ਸਬਸਿਡੀ ਵਜੋਂ ਘਟਾ ਕੇ 2140 ਰੁਪਏ....

ਮੋਗਾ, 25 ਨਵੰਬਰ 2024 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਤਖਤੂਪੁਰਾ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ....

ਬਠਿੰਡਾ, 24 ਨਵੰਬਰ 2024 : ਬਠਿੰਡਾ 'ਚ ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਥਿਤ ਇਕ ਰੈਸਟੋਰੈਂਟ 'ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਰੈਸਟੋਰੈਂਟ ਵਿੱਚ ਰੱਖਿਆ ਫਰਨੀਚਰ ਤੇ ਹੋਰ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਰੈਸਟੋਰੈਂਟ ਦੇ ਛੇ ਕਰਮਚਾਰੀਆਂ ਨੇ ਗੁਆਂਢੀਆਂ ਦੇ ਸਹਿਯੋਗ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਕਰੀਬ ਅੱਧੀ ਦਰਜਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਨਵੇਂ ਬਣੇ ਇਸ ਰੈਸਟੋਰੈਂਟ ਦਾ ਮਹੂਰਤ 6 ਦਸੰਬਰ ਨੂੰ ਹੋਣਾ ਸੀ ਅਤੇ ਬੀਤੀ....

ਸ੍ਰੀ ਮੁਕਤਸਰ ਸਾਹਿਬ, 24 ਨਵੰਬਰ 2024 : ਜ਼ਿਮਨੀ ਚੋਣ 'ਚ ਹਾਰ ਤੋਂ ਬਾਅਦ ਭਾਜਪਾ ਆਗੂ ਮਨਪ੍ਰੀਤ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਮੈਂ ਕਈ ਸਾਲਾਂ ਬਾਅਦ ਗਿੱਦੜਬਾਹਾ ਤੋਂ ਚੋਣ ਲੜ ਰਿਹਾ ਹਾਂ। ਪੁਰਾਣੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦੋ ਮਹੀਨੇ ਬਹੁਤ ਘੱਟ ਸਮਾਂ ਸੀ। ਇਸ ਲਈ ਮੈਂ ਜਿੱਤ ਨਹੀਂ ਸਕਿਆ। ਪਰ ਹੁਣ ਮੈਂ ਜੀਵਨ ਦੇ ਅੰਤ ਤੱਕ ਗਿੱਦੜਬਾਹਾ ਦੇ ਲੋਕਾਂ ਵਿੱਚ ਰਹਾਂਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ....

ਸੰਗਰੂਰ, 24 ਨਵੰਬਰ 2024 : 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਨੇ 411 ਬਕਾਇਆ ਉਮੀਦਵਾਰਾਂ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ।ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਅਤੇ ਪੁਲਿਸ ਨਾਲ ਜ਼ਬਰਦਸਤ ਹੱਥੋਪਾਈ ਹੋਈ। ਲੰਬੇ ਸਮੇਂ ਤੱਕ ਚੱਲੀ ਤਕਰਾਰ ਕਾਰਨ ਕਈ ਲੋਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਲੱਥ ਗਈਆਂ ਆਗੂ ਬਲਵਿੰਦਰ ਚਹਿਲ ਨੇ ਕਿਹਾ ਕਿ ਆਗੂਆਂ ਨੂੰ ਬੀਤੀ ਰਾਤ....