ਮਾਲਵਾ

ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੇ ਲੋਕ ਪੱਖੀ ਫੈਸਲਿਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾਵੇ: ਜਤਿੰਦਰ ਜੋਰਵਾਲ
ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ’ਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਵਿਕਾਸ ਕਾਰਜਾਂ ਦਾ ਨਿਯਮਤ ਜਾਇਜ਼ਾ ਲੈਣ ਦੇ ਆਦੇਸ਼ ਸੰਗਰੂਰ, 11 ਜੂਨ : ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਤੇ ਭਲਾਈ ਯੋਜਨਾਵਾਂ ਨੂੰ ਜ਼ਿਲ੍ਹਾ ਸੰਗਰੂਰ ਵਿਖੇ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ....
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ
ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ -ਡਿਪਟੀ ਕਮਿਸ਼ਨਰ ਕਿਹਾ, ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ ਮੋਗਾ, 11 ਜੂਨ : ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਕਿਸਾਨ ਆਪਣੀ ਸਹਿਮਤੀ https://agrimachinerypb.com/home /DSR23Department ਲਿੰਕ ਤੇ ਕਲਿੱਕ ਕਰਕੇ ਦੇ ਸਕਦੇ....
ਪੰਜਾਬ ਸਹਿਕਾਰਤਾ ਵਿਭਾਗ ਦੇ ਵਧੀਕ ਰਜਿਸਟਰਾਰ ਨਿਸ਼ਾ ਰਾਣਾ ਵੱਲੋਂ ਕੇ.ਵੀ.ਕੇ ਦੁਆਰਾ ਸਥਾਪਿਤ ਐਫ.ਪੀ.ਓਜ ਦਾ ਨਿਰੀਖਣ
ਐਫ.ਪੀ.ਓਜ਼ ਦੇ ਕੰਮ ਦੀ ਸ਼ਲਾਘਾ ਕਰਦਿਆਂ ਔਰਤਾਂ ਨੂੰ ਇਸ ਨਾਲ ਜੁੜਨ ਲਈ ਪ੍ਰੇਰਿਆ ਮੋਗਾ, 11 ਜੂਨ : ਪੰਜਾਬ ਸਹਿਕਾਰਤਾ ਵਿਭਾਗ ਦੇ ਵਧੀਕ ਰਜਿਸਟਰਾਰ ਸ਼੍ਰੀਮਤੀ ਨਿਸ਼ਾ ਰਾਣਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਸਥਾਪਿਤ ਦੋ ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ) ''ਦੀ ਹਰਿਆਵਲ ਫਾਰਮਰ ਪ੍ਰੋਡੂਸਰ ਸਹਿਕਾਰਤਾ ਸਭਾ ਖੋਸਾ ਪਾਂਡੋ ਅਤੇ ''ਦੀ ਰਾਊ ਫਾਰਮਰ ਪ੍ਰੋਡੂਸਰ ਸਹਿਕਾਰਤਾ ਸਭਾ ਰਾਉਕੇ ਕਲਾਂ'' ਦਾ ਦੌਰਾ ਅਤੇ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਐਸੋਸੀਏਟ ਡਾਇਰੈਕਟਰ....
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ਉੱਪਰ ਰਜਿਸਟ੍ਰੇਸ਼ਨ ਕਰਨ
ਐੱਸ ਏ ਐੱਸ ਨਗਰ, 11 ਜੂਨ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ 2024-25 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ....
ਗਜ਼ਲ ਮੰਚ ਸਰੀ (ਕੈਨੇਡਾ)ਵੱਲੋਂ ਪੰਜਾਬੀ ਸ਼ਾਇਰ ਰਾਜਦੀਪ ਸਿੰਘ ਤੂਰ ਨਾਲ ਵਿਸ਼ੇਸ਼ ਮਿਲਣੀ
ਰਾਜਿੰਦਰ ਰਾਜ਼ ਸਵੱਦੀ ਦਾ ਸਮੁੱਚਾ ਕਹਾਣੀ ਸਾਹਿੱਤ “ਜ਼ਿੰਦਗੀ ਵਿਕਦੀ ਨਹੀਂ” ਲੋਕ ਅਰਪਣ ਲੁਧਿਆਣਾਃ 11 ਜੂਨ : ਗ਼ਜ਼ਲ ਮੰਚ ਸਰੀ ਵੱਲੋਂ ਜਗਰਾਉਂ (ਪੰਜਾਬ) ਤੋਂ ਆਏ ਸ਼ਾਇਰ ਰਾਜਦੀਪ ਸਿੰਘ ਤੂਰ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਮੰਚ ਦੇ ਸਕੱਤਰ ਦਵਿੰਦਰ ਗੌਤਮ ਨੇ ਮੰਚ ਵੱਲੋਂ ਰਾਜਦੀਪ ਸਿੰਘ ਤੂਰ ਦਾ ਸਵਾਗਤ ਕੀਤਾ ਅਤੇ ਉਸ ਦੀ ਸਾਹਿੱਤ ਸਿਰਜਣਾ ਬਾਰੇ ਜਾਣਕਾਰੀ ਮੰਚ ਦੇ ਦੋਸਤਾਂ ਨਾਲ ਸਾਂਝੀ ਕੀਤੀ। ਗੌਤਮ ਨੇ ਦੱਸਿਆ ਕਿ ਰਾਜਦੀਪ ਸਿੰਘ ਤੂਰ ਪੰਜਾਬੀ ਦਾ ਪਿਆਰਾ ਸ਼ਾਇਰ ਹੈ ਜਿਸ ਦਾ ਗ਼ਜ਼ਲ ਸੰਗ੍ਰਹਿ “ਰੂਹ....
ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵਿਚ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ
ਲੁਧਿਆਣਾ 11 ਜੂਨ : ਬੀਤੇ ਦਿਨੀਂ ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਹੋਮ ਸਾਇੰਸ ਐਸੋਸੀਏਸ਼ਨ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ| ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਚ ਇਸ ਵਿਦਾਇਗੀ ਸਮਾਰੋਹ ਦੌਰਾਨ ਗ੍ਰੈਜੂਏਸ਼ਨ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਦਿੱਤੀਆਂ ਮਿੱਠੀਆਂ ਯਾਦਾਂ ਲਈ ਉਹਨਾਂ ਦਾ ਧੰਨਵਾਦ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ| ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ....
ਪੀ.ਏ.ਯੂ. ਮਾਹਿਰਾਂ ਨੇ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਝੋਨਾ 20 ਜੂਨ ਤੋਂ ਬਾਅਦ ਲਾਉਣ ਦੀ ਅਪੀਲ ਕੀਤੀ
ਲੁਧਿਆਣਾ 11 ਜੂਨ : ਧਰਤੀ ਹੇਠਲੇ ਪਾਣੀ ਉੱਪਰ ਨਿਰਭਰਤਾ ਘਟਾਉਣ ਲਈ ਝੋਨੇ ਦੀ ਲੁਆਈ ਮੌਨਸੂਨ ਦੀ ਸ਼ੁਰੂਆਤ ਦੇ ਨੇੜੇ ਕਰਨਾ ਪਾਣੀ ਬਚਾਉਣ ਦੀ ਨੀਤੀ ਦਾ ਇੱਕ ਮਹੱਤਵਪੂਰਣ ਹਿੱਸਾ ਹੈ|ਇਸ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਪਿਛਲੇ 11 ਸਾਲਾਂ ਦੌਰਾਨ ਝੋਨੇ ਦੀਆਂ 11 ਕਿਸਮਾਂ ਕਾਸ਼ਤ ਲਈ ਸਿਫਾਰਸ਼ ਕੀਤੀਆਂ ਹਨ ਜੋ ਕਿ ਪਿਛੇਤੀ ਲੁਆਈ ਵਿੱਚ ਜਿਆਦਾ ਝਾੜ ਦਿੰਦੀਆਂ ਹਨ|ਇਹ ਕਿਸਮਾਂ ਪੰਜਾਬ ਵਿੱਚ 70 ਪ੍ਰਤੀਸ਼ਤ ਤੋ ਜਿਆਦਾ ਰਕਬੇ ਉੱਪਰ ਲਗਾਈਆਂ ਜਾਂਦੀਆਂ ਹਨ|ਪਿਛਲੇ ਸਾਲਾਂ ਦੌਰਾਨ ਕੀਤੇ ਖੋਜ....
ਵਰਧਮਾਨ ਸਪੈਸ਼ਲ ਸਟੀਲ ਲਿਮਟਿਡ ਨੇ ਹੁਨਰ ਕੇਂਦਰ ਲਈ 8 ਲੱਖ ਰੁਪਏ ਦਾ ਪਾਇਆ ਯੋਗਦਾਨ
ਲੁਧਿਆਣਾ, 11 ਜੂਨ : ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਸੀ.ਐਸ.ਆਰ. ਪ੍ਰੋਜੈਕਟ ਨਾਰੀ ਸ਼ਕਤੀ ਤਹਿਤ ਮਹਿਲਾ ਹੁਨਰ ਵਿਕਾਸ ਕੇਂਦਰਾਂ ਦੇ ਸੰਚਾਲਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ 8 ਲੱਖ ਰੁਪਏ ਦਾ ਚੈੱਕ ਸੌਂਪਿਆ। ਕੰਪਨੀ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਮਿਤ ਧਵਨ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਚੈੱਕ ਭੇਟ ਕੀਤਾ। ਉਨ੍ਹਾਂ ਕਿਹਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਹਰ ਸਾਲ ਪਛੜੇ ਵਰਗ ਦੀਆਂ ਔਰਤਾਂ ਨੂੰ ਸਿਲਾਈ ਦੇ ਹੁਨਰ ਸਿਖਾਉਣ ਵਿੱਚ ਮਦਦ ਕਰਨ ਲਈ ਜ਼ਿਲ੍ਹਾ ਹੁਨਰ ਵਿਕਾਸ....
ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼ ਨੂੰ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ
ਲੁਧਿਆਣਾ 'ਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 11 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਹੜ੍ਹ ਰੋਕੂ ਕੰਮ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਸਾਹਨੀ ਨੇ ਕੰਮਾਂ ਦੀ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਅਤੇ....
ਲੋਕ ਸਭਾ ਚੋਣਾਂ 2024, 30 ਜੂਨ ਨੂੰ ਹੋਵੇਗੀ ਅੰਤਿਮ ਲੇਖਾ-ਜੋਖਾ ਮੀਟਿੰਗ
ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਾ ਸਟੇਟਮੈਂਟ ਭਰਨ ਬਾਰੇ ਸਿਖਲਾਈ ਦਿੱਤੀ ਗਈ ਲੁਧਿਆਣਾ, 11 ਜੂਨ : ਜ਼ਿਲ੍ਹਾ ਪ੍ਰਸ਼ਾਸਨ 30 ਜੂਨ ਨੂੰ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਲੋਕ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਲਈ ਅੰਤਿਮ ਲੇਖਾ-ਜੋਖਾ ਮੀਟਿੰਗ ਕਰੇਗਾ। ਪ੍ਰਸ਼ਾਸਨ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਖਰਚਾ ਸਟੇਟਮੈਂਟ ਨੂੰ ਮੁਕੰਮਲ ਕਰਨ ਵਿੱਚ ਮਦਦ ਕਰਨ ਲਈ ਇੱਕ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ। ਉਨ੍ਹਾਂ ਨੂੰ ਕਿਸੇ ਵੀ....
ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਵੱਖ-ਵੱਖ 17 ਕੇਂਦਰਾਂ 'ਚ 16 ਜੂਨ ਨੂੰ ਹੋਵੇਗੀ
ਸਾਰੇ ਕੇਂਦਰਾਂ 'ਚ ਜੈਮਰ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਪ੍ਰੀਖਿਆ ਲਈ ਕੰਟਰੋਲ ਰੂਮ (ਫੋਨ: 0161-4602161) 13 ਜੂਨ ਤੋਂ ਕਾਰਜਸ਼ੀਲ ਹੋਵੇਗਾ ਲੁਧਿਆਣਾ, 11 ਜੂਨ : ਯੂ.ਪੀ.ਐਸ.ਸੀ. ਸਿਵਲ ਸਰਵਿਸਿਜ਼-ਪ੍ਰੀਲੀਮਿਨਰੀ ਪ੍ਰੀਖਿਆ-2024 ਲੁਧਿਆਣਾ ਸ਼ਹਿਰ ਦੇ 17 ਵੱਖ-ਵੱਖ ਕੇਂਦਰਾਂ ਵਿੱਚ 16 ਜੂਨ ਨੂੰ ਦੋ ਸੈਸ਼ਨਾਂ ਵਿੱਚ ਹੋਵੇਗੀ ਜਿਸ ਵਿੱਚ ਸਵੇਰੇ 9:30 ਤੋਂ 11:30 ਵਜੇ (ਪੇਪਰ-1) ਅਤੇ ਦੁਪਹਿਰ 2:30 ਤੋਂ 4:30 ਵਜੇ ਤੱਕ (ਪੇਪਰ-2) ਸ਼ਾਮਲ ਹਨ। 15 ਜੂਨ ਤੋਂ ਸਾਰੇ ਕੇਂਦਰਾਂ ਵਿੱਚ ਜੈਮਰ ਕੰਮ....
ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਅਤੇ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਦੇ ਆਪ ਆਗੂਆਂ ਨਾਲ ਕੀਤੀ ਮੀਟਿੰਗ 
ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ, ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਰਹੇ ਹਾਜ਼ਰ ਮੁੱਖ ਮੰਤਰੀ ਮਾਨ ਨੇ ਦੋਵੇਂ ਲੋਕ ਸਭਾ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕਾਰਜਾਂ ਬਾਰੇ ਪਾਰਟੀ ਆਗੂਆਂ ਨਾਲ ਕੀਤੀ ਵਿਸਥਾਰ ਚਰਚਾ ਚੰਡੀਗੜ੍ਹ, 10 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕਿਆਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ....
ਲੁਧਿਆਣਾ 'ਚ ਧੀ ਦੇ ਮੰਗੇਤਰ ਨੇ ਚਾਕੂ ਨਾਲ ਹਮਲਾ ਕਰਕੇ ਮਾਂ-ਪੁੱਤ ਦਾ ਕੀਤਾ ਕਤਲ
ਲੁਧਿਆਣਾ, 10 ਜੂਨ : ਲੁਧਿਆਣਾ ‘ਚ ਦੇਰ ਰਾਤ ਦੁੱਗਰੀ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਾਂ-ਪੁੱਤ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਮਿਲਣ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਇਲਾਕੇ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮ੍ਰਿਤਕਾਂ ਦੀ ਪਛਾਣ ਪੁਸ਼ਪਾ (55) ਅਤੇ ਪ੍ਰਦੀਪ (20)ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਧੀ ਦੇ ਮੰਗੇਤਰ ਨੇ ਚਾਕੂ ਨਾਲ....
ਮਹਾਨ ਸ਼ਹੀਦਾਂ ਦੀ ਸ਼ਹਾਦਤ ਸਾਨੂੰ ਹੱਕ ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦੀ ਹੈ : ਬਾਵਾ
ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਰਕਬਾ ਭਵਨ, ਪਟਿਆਲਾ, ਕੁਰੂਕਸ਼ੇਤਰ, ਸੰਢੌਰਾ, ਪੀਰ ਬਾਬਾ ਬੁੱਧੂ ਸ਼ਾਹ ਗੁਰਦੁਆਰਾ ਵਿਖੇ ਇਤਿਹਾਸਿਕ ਅਸਥਾਨ 'ਤੇ ਸਮਾਗਮ ਵਿੱਚ ਬਾਵਾ ਨੇ ਸ਼ਿਰਕਤ ਕੀਤੀ ਲੁਧਿਆਣਾ, 10 ਜੂਨ : ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮਾਂ ਆਯੋਜਿਤ ਕੀਤੇ ਅਤੇ ਸ਼ਾਮਿਲ ਹੋਏ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ....
ਸਤਲੁਜ ਦਰਿਆ 'ਚ ਨਹਾਉਣ ਗਏ ਸੀ 6 ਦੋਸਤ, 2 ਦੀ ਬਚੀ ਜਾਨ, ਚਾਰ ਦੀ ਭਾਲ
ਲੁਧਿਆਣਾ, 10 ਜੂਨ : ਲੁਧਿਆਣਾ 'ਚ ਗਰਮੀ ਤੋਂ ਰਾਹਤ ਪਾਉਣ ਲਈ 6 ਦੋਸਤ ਸਤਲੁਜ ਦਰਿਆ 'ਚ ਨਹਾਉਣ ਗਏ ਸਨ। ਪਤਾ ਲੱਗਿਆ ਹੈ ਕਿ 4 ਨੌਜਵਾਨ ਪਾਣੀ 'ਚ ਡੁੱਬ ਗਏ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਹ ਕਿਹੜੇ ਹਾਲਾਤਾਂ ਵਿੱਚ ਡੁੱਬੇ ਹਨ। ਦਰਅਸਲ, ਲੁਧਿਆਣਾ ਦੇ ਪਿੰਡ ਕਾਸਾਬਾਦ ਨੇੜੇ ਪੈਂਦੇ ਸਤਲੁਜ ਦਰਿਆ ਦੇ ਵਿੱਚ ਪੰਜ ਨੌਜਵਾਨ ਡੁੱਬਣ ਕਰਕੇ ਸੋਗ ਦਾ ਮਾਹੌਲ ਹੈ। ਅਜੇ ਤੱਕ ਨੌਜਵਾਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਦੇ ਨਾਲ ਦੇ ਨੌਜਵਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ....