ਮਾਲਵਾ

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਹਰਿਆ ਭਰਿਆ ਅਤੇ ਸਵੱਛ ਲੁਧਿਆਣਾ ਲਈ 'ਗਰੀਨ ਵਾਰੀਅਰਜ' ਬਣਨ ਦੀ ਅਪੀਲ
ਡੀ.ਸੀ., ਏ.ਡੀ.ਸੀ. ਤੇ ਏ.ਸੀ.ਏ. ਗਲਾਡਾ ਅਤੇ ਸਹਾਇਕ ਕਮਿਸ਼ਨਰ ਵੱਲੋਂ ਸਤਲੁਜ ਕਲੱਬ 'ਚ ਲਾਏ ਬੂਟੇ ਲੁਧਿਆਣਾ, 5 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ 'ਗਰੀਨ ਵਾਰੀਅਰਜ਼' ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੌਦਿਆਂ ਨੂੰ ਮੌਸਮ ਦੇ ਸੰਕਟ ਤੋਂ ਬਚਾਉਣ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ ਅਤੇ ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਨਾਲ ਮਿਲ ਕੇ ਅੱਜ....
ਡਿਪਟੀ ਕਮਿਸ਼ਨਰ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ
ਅਧਿਕਾਰੀਆਂ ਨੂੰ ਭਵਿੱਖ 'ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ ਲੁਧਿਆਣਾ, 5 ਜੂਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਅਧਿਕਾਰੀਆਂ/ਹੋਰ ਚੋਣ ਅਮਲੇ ਵੱਲੋਂ....
ਹਾਰ ਦਾ ਕਾਰਨ ਭਾਜਪਾ ਵਰਕਰਾਂ ਨੂੰ ਪਿੰਡਾਂ ਵਿੱਚ ਜਾ ਕੇ ਪ੍ਰਚਾਰ ਨਾ ਕਰਨ ਦੇਣਾ ਹੈ : ਰਵਨੀਤ ਸਿੰਘ ਬਿੱਟੂ 
ਲੁਧਿਆਣਾ, 5 ਜੂਨ : ਲੁਧਿਆਣਾ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਹਾਰ ਤੋਂ ਬਾਅਦ ਪਹਿਲਾ ਬਿਆਨ ਸਾਹਮਣੇ ਆਇਆ ਹੈ। ਜਿੱਥੇ ਉਹਨਾਂ ਨੇ ਲੋਕਾਂ ਦੇ ਫ਼ਤਵੇ ਨੂੰ ਸਿਰ ਮੱਥੇ ਮੰਨਿਆ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਪੰਜ ਹਲਕਿਆਂ ਵਿੱਚ ਉਹਨਾਂ ਨੂੰ ਲੀਡ ਪ੍ਰਾਪਤ ਹੋਈ ਹੈ। ਉਹਨਾਂ ਨੇ ਭਾਜਪਾ ਵਰਕਰਾਂ ਦਾ ਧੰਨਵਾਦ ਕੀਤਾ ਤੇ ਵਰਕਰਾਂ ਦੇ ਨਾਲ ਖੜਨ ਦੀ ਗੱਲ ਕੀਤੀ ਹੈ। ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਦੀ ਹਾਰ ਦਾ ਕਾਰਨ ਭਾਜਪਾ ਵਰਕਰਾਂ ਨੂੰ ਪਿੰਡਾਂ ਵਿੱਚ ਜਾ ਕੇ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੇਣ ਦੀ ਪ੍ਰਕਿਰਿਆ ਸ਼ੁਰੂ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 05 ਜੂਨ : ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ, ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਵੱਲੋ ਦੇਸ਼ ਦੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਯੋਜਨਾ ਅਧੀਨ ਸ਼ਾਨਦਾਰ ਪ੍ਰਾਪਤੀਆਂ ਵਾਲੇ ਹੋਣਹਾਰ ਅਤੇ ਬਹਾਦਰ ਬੱਚਿਆਂ ਨੂੰ ਪੁਰਸਕਾਰ (Bal Puraskar) ਦੇ ਕੇ ਸਨਮਾਨਿਤ ਕੀਤਾ ਜਾਣਾ ਹੈ। ਕੋਈ ਵੀ ਬੱਚਾ ਜਿਸ ਦੀ ਉਮਰ 5 ਸਾਲ ਤੋਂ 18 ਸਾਲ (31 ਜੁਲਾਈ 2024 ਤੱਕ)....
ਮਾਛੀਵਾੜਾ ਸਾਹਿਬ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
ਮਾਛੀਵਾੜਾ ਸਾਹਿਬ, 05 ਜੂਨ : ਸਥਾਨਕ ਸ਼ਹਿਰ ਤੋਂ ਸਮਰਾਲਾ ਨੂੰ ਜਾਂਦੀ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਹਰਸ਼ਦੀਪ ਸਿੰਘ ਤੇ ਉਸਦਾ ਦੋਸਤ ਗੁਰਵਿੰਦਰ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਸਮਰਾਲਾ ਸਾਇਡ ਤੋਂ ਮਾਛੀਵਾੜਾ ਸਾਹਿਬ ਨੂੰ ਜਾ ਰਹੇ ਸਨ ਕਿ ਉਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਹ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਉਹ ਦੋਵੇਂ ਨੌਜਵਾਨ ਗੰਭੀਰ ਜਖ਼ਮੀ ਹੋ ਗਏ। ਰਾਹਗੀਂਰਾਂ ਵੱਲੋਂ ਪੁਲਿਸ....
ਸਰਕਾਰ ਦੇ ਜੁਬਾਨੀ ਹੁਕਮਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕੀਆਂ : ਗੌਰਮਿੰਟ ਟੀਚਰਜ਼ ਯੂਨੀਅਨ
ਪਟਿਆਲਾ 5 ਜੂਨ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਜ਼ੁਬਾਨੀ ਰੋਕ ਲਗਾ ਦਿੱਤੀ ਗਈ ਹੈ। ਅੱਜ ਚਾਰ ਜੂਨ ਹੋਣ ਤੋਂ ਬਾਅਦ ਵੀ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਖੀਸੇ ਖਾਲੀ ਹਨ । ਇਸ ਤੋਂ ਪਹਿਲਾਂ ਵੀ ਪਿਛਲੇ ਮਹੀਨਿਆਂ ਵਿੱਚ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹਾਂ ਦਾ ਦਸ ਬਾਰਾਂ ਤਾਰੀਕਾਂ ਤੱਕ ਅੱਪੜ....
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਾਬੂ 
ਫ਼ਿਰੋਜ਼ਪੁਰ, 4 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖ਼ਿਲਾਫ਼ ਇਹ....
ਮਾਨਸਾ ‘ਚ ਵਾਪਰੇ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ
ਮਾਨਸਾ, 04 ਜੂਨ : ਮਾਨਸਾ ਤੋਂ ਭੀਖੀ ਰੋਡ ‘ਤੇ ਇੱਕ ਸੜਕ ਹਾਦਸੇ ਵਿੱਚ ਦੋ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਕਾਰਾਂ ਦੀ ਆਪਸੀ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ ਜਿਸ ਵਿੱਚ ਦੋ ਦੀ ਮੌਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਵਾਸੀ ਬੁਢਲਾਡਾ ਨੇ ਦੱਸਿਆ ਕਿ ਉਸਦੇ ਮਾਸੀ – ਮਾਸੜ ਨਰਿੰਦਰ ਕੌਰ ਤੇ ਕਾਬਲ ਸਿੰਘ ਬਠਿੰਡਾ ਤੋਂ ਦਵਾਈ ਲੈ ਕੇ ਆਪਣੀ ਕਾਰ ਵਿੱਚ ਵਾਪਸ ਆ ਰਹੇ ਸਨ, ਜਦੋਂ ਉਹ ਖਿਆਲ ਨਜਦੀਕ ਪੁੱਜੇ ਤਾਂ ਦੂਜੀ ਸਾਇਡ ਤੋਂ ਆ ਰਹੀ ਇੱਕ ਹੋਰ ਕਾਰ ਨਾਲ....
ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ 
ਰਾਏਕੋਟ, 04 ਜੂਨ (ਬਿੱਟੂ ਹਲਵਾਰਾ) : ਸਥਾਨਕ ਸ਼ਹਿਰ ਦੇ ਮੁਹੱਲਾ ਜੱਟਾਂ ਮੋਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਿਪਾਹੀ ਰਾਜੀਵ ਕੁਮਾਰ ਰਿੰਕੂ ਜੋ ਆਪਣੀ ਡਿਊਟੀ ਤੋਂ ਵਾਪਸ ਆਉਣ ਤੋਂ ਬਾਅਦ ਸਰਵਿਸ ਸਟੇਨਗੰਨ ਸਾਫ ਕਰ ਰਿਹਾ ਸੀ ਤਾਂ ਅਚਾਨਕ ਚੱਲੀਆਂ ਗੋਲੀਆਂ ਉਸ ਦੇ ਸਿਰ ਵਿੱਚ ਲੱਗ ਗਈਆਂ, ਜਿਸ ਕਾਰਨ ਪੁਲਿਸ ਮੁਲਾਜ਼ਮ ਰਿੰਕੂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਦੇ ਏਐਸਆਈ....
ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਸੇਨੂ ਦੁੱਗਲ
ਜ਼ਿਲਾ ਚੋਣ ਅਫਸਰ ਵੱਲੋਂ ਸਮੂਹ ਧਿਰਾਂ ਦਾ ਧੰਨਵਾਦ ਫਾਜ਼ਿਲਕਾ, 4 ਮਾਰਚ : 16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਫਾਜ਼ਿਲਕਾ ਜ਼ਿਲੇ ਵਿੱਚ ਫਾਜ਼ਿਲਕਾ ਅਤੇ ਜਲਾਲਾਬਾਦ ਹਲਕਿਆਂ ਦੀ ਗਿਣਤੀ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਹੋਈ ਜਦਕਿ ਅਬੋਹਰ ਅਤੇ ਬੱਲੂਆਣਾ ਦੀ ਗਿਣਤੀ ਅਬੋਹਰ ਦੇ ਡੀਏਵੀ ਕਾਲਜ ਕੈਂਪਸ ਵਿੱਚ ਹੋਈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ....
ਪੰਜਾਬ ‘ਚ ਨਹੀਂ ਖੁੱਲਿਆ BJP ਦਾ ਖਾਤਾ, ਮਹਾਰਾਣੀ ਪ੍ਰਨੀਤ ਕੌਰ ਨੂੰ ਮਿਲੀਆਂ ਸਭ ਤੋਂ ਵੱਧ ਵੋਟਾਂ  
ਪਟਿਆਲਾ, 4 ਜੂਨ : ਬੇਸ਼ੱਕ ਪੰਜਾਬ ‘ਚ ਬੀਜੇਪੀ ਦਾ ਪ੍ਰਦਰਸ਼ਨ ਉਮੀਦ ਮੁਤਾਬਕ ਨਹੀਂ ਰਿਹਾ ਪਰ ਪਟਿਆਲਾ ਤੋਂ ਬੀਜੇਪੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਬੀਜੇਪੀ ਪੰਜਾਬ ‘ਚ ਸਾਰੇ ਉਮੀਦਵਾਰਾਂ ਨਾਲੋਂ ਜ਼ਿਆਦਾ ਵੋਟਾਂ ਹਾਸਲ ਕੀਤੀਆਂ ਹਨ। ਲਗਭਗ 290000 ਦੇ ਕਰੀਬ ਵੋਟਾਂ ਲੈ ਕੇ ਉਹਨਾਂ ਸਾਬਿਤ ਕਰ ਦਿੱਤਾ ਹੈ ਕਿ ਪਟਿਆਲਾ ‘ਚ ਉਹਨਾਂ ਦਾ ਵੱਡਾ ਜਨ ਅਧਾਰ ਹੈ। ਪਟਿਆਲਾ ‘ਚ ਉਹ ਸੰਭਾਵਿਤ ਜੇਤੂ ਉਮੀਦਵਾਰ ਡਾ. ਧਰਮਵੀਰ ਗਾਂਧੀ ਤੋਂ 16000 ਵੋਟਾਂ ਤੋਂ ਹੀ ਪਿੱਛੇ ਰਹੇ ਹਨ। ਬੇਹੱਦ ਘੱਟ ਵੋਟਾਂ ਨਾਲ ਉਹਨਾਂ....
ਸ਼੍ਰੋਮਣੀ ਅਕਾਲੀ ਦਲ ਚੋਣ ਨਤੀਜਿਆਂ ਨੂੰ ਸਵੀਕਾਰ ਕਰਦਾ ਹੈ : ਸੁਖਬੀਰ ਸਿੰਘ ਬਾਦਲ 
ਬਠਿੰਡਾ, 4 ਜੂਨ : ਲੋਕਸਭਾ 2024 ਦੇ ਚੋਣ ਨਤੀਜਿਆਂ ਤੋਂ ਬਾਅਦ ਜਿੱਥੇ ਅਕਾਲੀ ਦਲ ਨੂੰ 13 ਚੋਂ ਸਿਰਫ ਇੱਕ ਲੋਕਸਭਾ ਸੀਟ (ਬਠਿੰਡਾ) ਤੋਂ ਜਿੱਤ ਹਾਸਿਲ ਹੋਈ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਚੋਣ ਨਤੀਜਿਆਂ ਨੂੰ ਸਵੀਕਾਰ ਕਰਦਾ ਹੈ। “ਮੈਂ ਉਨ੍ਹਾਂ ਵਰਕਰਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਇਸ ਭਿਆਨਕ ਗਰਮੀ ਵਿੱਚ ਬਹੁਤ ਮਿਹਨਤ ਕੀਤੀ।”
ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੇ ‘ਆਪ’ ਦੇ ਬਲਬੀਰ ਸਿੰਘ ਨੂੰ ਹਰਾਇਆ
ਪਟਿਆਲਾ, 4 ਜੂਨ : ਪਟਿਆਲਾ ਸੀਟ ‘ਤੇ ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੂੰ 33142, ‘ਆਪ’ ਦੇ ਬਲਬੀਰ ਸਿੰਘ ਨੂੰ 32360 ਅਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 25454 ਵੋਟਾਂ ਮਿਲੀਆਂ ਹਨ। ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ। ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ....
ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤੇ 
ਫਰੀਦਕੋਟ, 4 ਜੂਨ : ਫਰੀਦਕੋਟ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜਿੱਤ ਗਏ ਹਨ। ਉਨ੍ਹਾਂ ਨੇ 292186 ਵੋਟਾਂ ਜਿੱਤ ਕੇ ਸੀਟ ‘ਤੇ ਕਬਜ਼ਾ ਕੀਤਾ ਹੈ। ਦੂਜੇ ਪਾਸੇ ‘ਆਪ’ ਦੇ ਕਰਮਜੀਤ ਅਨਮੋਲ ਨੂੰ 223351, ਅਕਾਲੀ ਦਲ ਦੇ ਰਾਜਵਿੰਦਰ ਸਿੰਘ 135328, ਕਾਂਗਰਸ ਦੇ ਅਮਰਜੀਤ ਕੌਰ ਸਾਹੋਕੇ ਨੂੰ 157754 ਤੇ ਭਾਜਪਾ ਦੇ ਹੰਸਰਾਜ ਹੰਸ ਨੂੰ 122360 ਵੋਟਾਂ ਮਿਲੀਆਂ ਹਨ। ਜਿੱਤਣ ਤੋਂ ਬਾਅਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਜਨਤਾ ਨੇ ਮੈਨੂੰ ਜਿਤਾਇਆ ਹੈ। ਮੈਂ ਸ੍ਰੀ ਗੁਰੂ ਗ੍ਰੰਥ ਸਾਹਿਬ....
ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਨੇ ਜਿੱਤ ਹਾਸਲ ਕੀਤੀ 
ਫਤਹਿਗੜ੍ਹ ਸਾਹਿਬ, 4 ਜੂਨ : ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੇ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਅਮਰ ਸਿੰਘ ਨੇ 332591 ਵੋਟਾਂ ਨਾਲ ਫਤਹਿਗੜ੍ਹ ਸਾਹਿਬ ਦੀ ਸੀਟ ਆਪਣੇ ਨਾਂਅ ਕਰ ਲਈ ਹੈ। ਇਸ ਸੀਟ ਤੇ ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਜੀ.ਪੀ. ਰਹੇ। ਅਕਾਲੀ ਦਲ ਦੇ MP ਉਮੀਦਵਾਰ ਬਿਕਰਮ ਸਿੰਘ ਖਾਲਸਾ ਅਤੇ ਭਾਜਪਾ ਦੇ MP ਉਮੀਦਵਾਰ ਗੇਜਾ ਰਾਮ ਵਾਲਮੀਕਿ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਫਤਹਿਗੜ੍ਹ ਸਾਹਿਬ ਸੀਟ ਦੀ ਗੱਲ ਕਰੀਏ ਤਾਂ ਇੱਥੇ ਕੁੱਲ 15 ਲੱਖ....