ਮਾਲਵਾ

ਫਤਿਹਗੜ੍ਹ ਸਾਹਿਬ ਵਿਚ ਵਾਪਰਿਆ ਰੇਲ ਹਾਦਸਾ, 51 ਰੇਲ ਗੱਡੀਆਂ ਹੋਈਆਂ ਪ੍ਰਭਾਵਿਤ 
ਫਤਿਹਗੜ੍ਹ ਸਾਹਿਬ, 02 ਜੂਨ : ਫਤਿਹਗੜ੍ਹ ਸਾਹਿਬ ਵਿਚ ਅੱਜ ਸਵੇਰੇ ਲਗਭਗ 4 ਵਜੇ ਰੇਲ ਹਾਦਸਾ ਵਾਪਰਿਆ ਹੈ। ਇਥੇ 2 ਗੱਡੀਆਂ ਦੀ ਟੱਕਰ ਹੋ ਗਈ। ਇਕ ਮਾਲਗੱਡੀ ਦਾ ਇੰਜਣ ਪਲਟ ਗਿਆ ਤੇ ਪੈਸੇਂਜਰ ਗੱਡੀ ਵੀ ਲਪੇਟ ਵਿਚ ਆਈ। ਹਾਦਸੇ ਵਿਚ 2 ਲੋਕੋ ਪਾਇਲਟ ਜ਼ਖਮੀ ਹੋਏ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕੀਤਾ ਗਿਆ। ਜਾਣਕਾਰੀ ਮੁਤਾਬਕ ਹਾਦਸਾ ਮਾਲਗੱਡੀ ਲਈ ਬਣੇ DFCC ਟ੍ਰੈਕ ਦੇ ਨਿਊ ਸਰਹਿੰਦ ਸਟੇਸ਼ਨ ਕੋਲ ਹੋਇਆ। ਇਥੇ ਪਹਿਲਾਂ ਤੋਂ ਕੋਲੇ ਨਾਲ ਲੋਡ 2 ਗੱਡੀਆਂ ਖੜ੍ਹੀਆਂ ਸਨ। ਅੱਜ ਸਵੇਰੇ ਇਕ....
ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ
ਫਾਜ਼ਿਲਕਾ 2 ਜੂਨ : ਅੱਤ ਦੀ ਗਰਮੀ ਦੇ ਮੱਦੇ ਨਜ਼ਰ ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਜਿਲਾ ਵਾਸੀਆਂ ਨੂੰ ਜਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ।ਉਹਨਾਂ ਨੇ ਆਖਿਆ ਹੈ ਕਿ ਮੌਸਮ ਦੀ ਸੂਚਨਾ ਲਈ ਅਖਬਾਰ, ਟੀਵੀ ਆਦਿ ਵੇਖਦੇ ਰਹਿਣਾ ਚਾਹੀਦਾ ਹੈ ਅਤੇ ਮੌਸਮੀ ਸਲਾਹਾਂ ਤੇ ਅਮਲ ਕਰਨਾ ਚਾਹੀਦਾ ਹੈ । ਉਹਨਾਂ ਨੇ ਕਿਹਾ ਕਿ ਜਿਆਦਾ ਤੋਂ ਜਿਆਦਾ ਪਾਣੀ ਪੀਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਕਿਸੇ ਦਿਲ ਕਿਡਨੀ ਜਾਂ ਲੀਵਰ ਦੀ ਬਿਮਾਰੀ ਤੋਂ ਪੀੜਤ ਹੋ ਤਾਂ ਪਾਣੀ ਦੀ ਵਰਤੋਂ ਵਧਾਉਣ ਤੋਂ ਪਹਿਲਾਂ....
ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਪਰਿਵਾਰ ਸਮੇਤ ਪਾਈ ਵੋਟ 
ਫ਼ਿਰੋਜ਼ਪੁਰ, 1 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਪੋਲਿੰਗ ਬੂਥ ਵਿਖੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਸਾਰੇ ਨੌਜਵਾਨ ਬੱਚਿਆਂ ਨੂੰ ਜਿਨ੍ਹਾਂ ਦੀ ਵੋਟ ਪਹਿਲੀ ਵਾਰ ਬਣੀ ਹੈ. ਕਿਰਪਾ ਕਰਕੇ ਜਾਓ, ਜਾ ਕੇ ਆਪਣੇ ਵੋਟ ਦੇ ਇਸ ਅਧਿਕਾਰ ਦਾ ਪੂਰਾ ਸੋਚ ਸਮਝ ਕੇ ਇਸਤੇਮਾਲ ਕਰੋ ਕਿਉਂਕਿ ਤੁਹਾਡੀ ਇੱਕ ਇੱਕ ਵੋਟ ਨੇ ਦੇਸ਼ ਦਾ ਭਵਿੱਖ ਤੈਅ ਕਰਨਾ ਹੈ। ਇਹ ਸਾਡਾ ਸਭ ਦਾ ਫ਼ਰਜ਼ ਵੀ ਹੈ ਕਿ....
ਆਪ ਪਾਰਟੀ ਦੇ ਉਮੀਦਵਾਰ ਦੇ ਬੇਟੇ ਨੇ ਰਾਜਾ ਵੜਿੰਗ ਵੱਲੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦੇਣ ਦਾ ਕੀਤਾ ਦਾਅਵਾ, ਰਾਜਾ ਵੜਿੰਗ ਨੇ ਕਿਹਾ ਉਨ੍ਹਾਂ ਕਿਸੇ ਨੂੰ ਨਹੀਂ ਦਿੱਤ ਸਮਰੱਥਨ
ਲੁਧਿਆਣਾ, 1 ਜੂਨ : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਬੇਟੇ ਵਿਕਾਸ ਦਾ ਦਾਅਵਾ ਕੀਤਾ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਘਰ ਆ ਕੇ ਅਸ਼ੋਕ ਪਰਾਸ਼ਰ ਪੱਪੀ ਨੂੰ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਨੇ ਰਾਜਾ ਵੜਿੰਗ ਦਾ ਕਹਿਣਾ ਉਹ ਲੁਧਿਆਣਾ ਬਾਰੇ ਕੁਝ ਨਹੀਂ ਜਾਣਦੇ, ਅਸ਼ੋਕ ਪਰਾਸ਼ਰ ਪੱਪੀ ਵੀ ਲੁਧਿਆਣਾ ਦਾ ਵਿਕਾਸ ਕਰ ਸਕਦੇ ਹਨ। ਵਿਕਾਸ ਨੇ ਕਹਿਣਾ ਹੈ ਕਿ ਉਨ੍ਹਾਂ ਨੇ ਸਰੈਂਡਰ ਕਰ ਦਿੱਤਾ ਹੈ। ਦੂਜੇ ਪਾਸੇ ਇਸ ਦਾਅਵੇ ਨੂੰ ਲੈ ਕੇ....
ਹਰ ਇਕ ਨਾਗਰਿਕ ਨੂੰ ਆਪਣੇ ਮੌਲਿਕ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ : ਬਲਕੌਰ ਸਿੰਘ ਸਿੱਧੂ 
ਮਾਨਸਾ. 01 ਜੂਨ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੀ ਵੋਟ ਆਪਣੇ ਪਿੰਡ ਮੂਸਾ ਵਿਖੇ ਪਾਈ, ਇਸ ਮੌਕੇ ਉਨ੍ਹਾਂ ਕਿਹਾ ਹੈ ਕਿ ਮੈਂ ਅਪੀਲ ਕਰਦਾ ਹਾਂ ਕਿ ਹਰ ਇਕ ਨਾਗਰਿਕ ਨੂੰ ਆਪਣੇ ਮੌਲਿਕ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ, ਅਮਨ-ਸ਼ਾਂਤੀ, ਵਾਤਾਵਰਨ ਅਤੇ ਪਾਣੀ ਦੀ ਸੰਭਾਲ ਦੇ ਮੁੱਦੇ 'ਤੇ ਆਪਣੀ ਵੋਟ ਪਾਈ ਹੈ ਅਤੇ ਉਨ੍ਹਾਂ ਕਿਹਾ ਕਿ ਕੋਈ ਕਾਨੂੰਨ ਨਹੀਂ ਹੈ ਅਤੇ ਪੰਜਾਬ 'ਚ ਕਿਤੇ ਵੀ 100 ਤੋਂ ਵੱਧ ਵਾਰੰਟ ਦਰਜ ਹੋਣ....
ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਨਾਲ ਸੰਗਰੂਰ ਵਿਖੇ ਪਾਈ ਵੋਟ 
ਸੰਗਰੂਰ, 1 ਜੂਨ : ਅੱਜ ਲੋਕ ਸਭਾ 2024 ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ ਗੁਰਪ੍ਰੀਤ ਕੌਰ ਨਾਲ ਸੰਗਰੂਰ ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਲਿਖੇ ਸੰਵਿਧਾਨ ਅਤੇ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਲਈ ਆਪਣੇ ਪਰਿਵਾਰ ਨਾਲ ਸੰਗਰੂਰ ਵਿਖੇ ਵੋਟ ਪਾਈ... ਦੇਸ਼ ਅਤੇ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਤੁਸੀਂ ਵੀ ਆਪਣਾ ਫ਼ਰਜ਼ ਨਿਭਾਓ... ਵੋਟ ਪਾਉਣ ਜ਼ਰੂਰ ਜਾਓ...
ਬੀਜਾ ਦੇ 6 ਪਿੰਡਾਂ ਵਿੱਚ ਲੋਕ ਸਭਾ ਚੋਣਾਂ ਦਾ ਕੀਤਾ ਬਾਈਕਾਟ, ਪਿੰਡਾਂ ਵਿੱਚ ਨਹੀਂ ਲਗਾਇਆ ਚੋਣ ਬੂਥ
ਬੀਜਾ,1 ਜੂਨ : ਲੋਕ ਸਭਾ 2024 ਚੋਣਾਂ ਦੇ ਮੱਦੇ ਨਜ਼ਰ ਪਿੰਡਾਂ ਦੇ ਲੋਕ ਆਪਣੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਤੇ ਪਹੁੰਚ ਕੇ ਵੋਟ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ ਗਿਆ। ਜਦੋਂ ਕਿ ਖੰਨਾ ਦੇ ਬੀਜਾ ਦੇ 6 ਪਿੰਡਾਂ ਵਿੱਚ ਮੁਕੰਮਲ ਤੌਰ ਤੇ ਲੋਕ ਸਭਾ ਚੋਣਾਂ ਦਾ ਬਾਈਕਾਟ ਕੀਤਾ ਹੋਇਆ ਹੈ। ਇਹ ਬਾਈਕਾਟ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਲੱਗੀ ਹੋਈ ਬਾਇਓ ਗੈਸ ਫੈਕਟਰੀ ਖਿਲਾਫ਼ ਕੀਤਾ ਗਿਆ ਹੈ। ਬਾਇਓ ਗੈਸ ਫੈਕਟਰੀ ਕਾਰਨ ਇਲਾਕੇ ਦੇ ਪਿੰਡਾਂ ਲੋਕਾਂ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ....
ਡੀ.ਆਈ.ਜੀ ਪਟਿਆਲਾ ਰੇਜ਼ ਅਤੇ ਐੱਸ.ਐੱਸ.ਪੀ ਨੇ ਜ਼ਿਲ੍ਹੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ 
ਮਲੇਰਕੋਟਲਾ, 1 ਜੂਨ : ਲੋਕ ਸਭਾ ਚੋਣਾਂ 2024 ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਡੀ.ਆਈ.ਜੀ ਪਟਿਆਲਾ ਰੇਜ਼ ਅਤੇ ਐੱਸ.ਐੱਸ.ਪੀ ਮਾਲੇਰਕੋਟਲਾ ਨੇ ਜ਼ਿਲ੍ਹੇ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਪਟਿਆਲਾ ਰੇਂਜ਼ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਟੀਮ ਸਮੇਤ ਮਲੇਰਕੋਟਲਾ ਦੇ ਵੱਖ-ਵੱਖ ਬੂਥਾ ਉੱਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ....
ਬਸਪਾ ਉਮੀਦਵਾਰ ਕੰਬੋਜ ਦੇ ਵਿਰੁੱਧ ਮਾਮਲਾ ਦਰਜ
ਗੁਰੂਹਰਸਹਾਏ,1 ਜੂਨ : ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਦੇ ਵਿਰੁੱਧ ਗੁਰੂਹਰਸਹਾਏ ਪੁਲਿਸ ਦੇ ਵਲੋਂ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਵੋਟ ਪਾਉਣ ਸਮੇਂ ਵੀਡੀਓ ਗ੍ਰਾਫੀ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-10 ਦੇ ਡੀ.ਈ.ਓ-ਕਮ-ਡੀ.ਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ 'ਤੇ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਕੰਬੋਜ ਨੇ....
ਈਸਟਵੁੱਡ ਇੰਟਰਨੈਸ਼ਨਲ ਸਕੂਲ ਵਿੱਚ ਫੈਂਸੀ ਡਰੈੱਸ ਮੁਕਾਬਲਾ
ਮੁੱਲਾਂਪੁਰ ਦਾਖਾ 20 ਅਪਰੈਲ (ਸਤਵਿੰਦਰ ਸਿੰਘ ਗਿੱਲ) ਸਥਾਨਕ ਈਸਟਵੁੱਡ ਇੰਟਰਨੈਸ਼ਨਲ ਸਕੂਲ ’ਚ ਪ੍ਰਧਾਨ ਦਮਨਜੀਤ ਸਿੰਘ ਮੋਹੀ ਦੀ ਪ੍ਰਧਾਨਗੀ ਅਤੇ ਪ੍ਰਿੰਸੀਪਲ ਡਾ. ਅਮਨਦੀਪ ਕੌਰ ਬਖਸ਼ੀ ਦੀ ਅਗਵਾਈ ਹੇਠ ਦੂਜੀ ਅਤੇ ਤੀਜੀ ਜਮਾਤ ਵਿਚਕਾਰ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਇਸ ਵਿੱਚ ਬੜਾ ਉਤਸ਼ਾਹ ਦਿਖਾਉਂਦੇ ਹੋਏ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਬੱਚੇ ਦਿੱਤੇ ਹੋਏ ਵਿਸ਼ਿਆਂ ਅਨੁਸਾਰ ਦੂਜੀ ਜਮਾਤ ਦੇ ਵਿਦਿਆਰਥੀ ਕਮਿਊਨਿਟੀ ਹੈਲਪਰ ਅਤੇ ਤੀਜੀ ਜਮਾਤ ਦੇ ਵਿਦਿਆਰਥੀ ਅਲੱਗ - ਅਲੱਗ....
ਮਹਿਲਾਵਾਂ ਨੂੰ ਮਾਣ ਕਾਂਗਰਸ ਪਾਰਟੀ ਹੀ ਦੇ ਸਕਦੀ ਏ -ਮੁੱਲਾਂਪੁਰ,  ਮੰਡਿਆਣੀ
ਮੁੱਲਾਂਪੁਰ ਦਾਖਾ 20 ਅਪਰੈਲ (ਸਤਵਿੰਦਰ ਸਿੰਘ ਗਿੱਲ) : ਦੇਸ਼ ਦੀ ਇੱਕੋ-ਇੱਕ ਧਰਮ ਨਿਰਪੱਖ ਤੇ ਮਹਿਲਾਵਾ ਦਾ ਮਾਣ ਵਧਾਉਣ ਵਾਲੀ ਆਲ ਇੰਡੀਆ ਕਾਂਗਰਸ ਪਾਰਟੀ ਹੈ, ਜਿਹੜੀ ਕਿ ਹਰ ਇੱਕ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ, ਉਕਤ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੈਕਟਰੀ ਮੈਡਮ ਖੁਸ਼ਮਿੰਦਰ ਕੌਰ ਮੁੱਲਾਂਪੁਰ ਤੇ ਸੀਨੀਅਰ ਮਹਿਲਾ ਆਗੂ ਮੈਡਮ ਬਲਜੀਤ ਕੌਰ ਮੰਡਿਆਣੀ ਨੇ ਇਸ ਪੱਤਰਕਾਰ ਨਾਲ ਸ਼ਾਂਝੇ ਕੀਤੇ। ਉਕਤ ਆਗੂ ਮਹਿਲਾਵਾ ਨੇ ਕਿਹਾ ਕਿ ਸੂਬੇ ਅੰਦਰ ਸੱਤਾਧਾਰੀ ਪਾਰਟੀ ਨੇ ਲੋਕ ਸਭਾ ਚੋਣਾਂ....
ਕਿਸਾਨ ਆਗੂ ਉਤੇ ਮਾਰੂ ਹਮਲਾ ਕਰਨ ਵਾਲੇ ਦੋਸੀਆਂ ਨੂੰ ਫੌਰੀ ਗ੍ਰਿਫਤਾਰ ਕੀਤਾ ਜਾਵੇ - ਲਿਬਰੇਸ਼ਨ 
ਮੁੱਲਾਂਪੁਰ ਦਾਖਾ 20 ਅਪ੍ਰੈਲ (ਸਤਵਿੰਦਰ ਸਿੰਘ ਗਿੱਲ) ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਜਗਰਾਉਂ ਪੁਲਸ ਤੋਂ ਮੰਗ ਕੀਤੀ ਹੈ ਕਿ ਪਾਰਟੀ ਤੇ ਪੰਜਾਬ ਕਿਸਾਨ ਯੂਨੀਅਨ ਦੇ ਜਾਣੇ ਪਛਾਣੇ ਆਗੂ ਅਤੇ ਲੁਧਿਆਣਾ ਜਿਲੇ ਦੇ ਪ੍ਰਧਾਨ ਕਾਮਰੇਡ ਬੂਟਾ ਸਿੰਘ ਚੱਕਰ ਉਤੇ ਹਮਲਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਲਿਬਰੇਸ਼ਨ ਦੇ ਸੂਬਾਈ ਬੁਲਾਰੇ ਕਾਮਰੇਡ ਸੁਖਦਰਸ਼ਨ ਸਿੰਘ ਨੱਤ, ਪੰਜਾਬ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਭੀਖੀ ਸੂਬਾਈ ਆਗੂ ਡਾਕਟਰ ਗੁਰਚਰਨ ਸਿੰਘ ਵੜਿੰਗ....
ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਇੱਕਜੁੱਟ ਹੋ ਕੇ ਖੜੇ ਹੋਈਏ, ਸਾਡੀ ਏਕਤਾ ਪੰਜਾਬ ਦੀ ਤਾਕਤ ਹੈ : ਰਾਜਾ ਵੜਿੰਗ  
ਕਪੂਰਥਲਾ, 20 ਅਪ੍ਰੈਲ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਜਪੁਰਾ ਵਿਖੇ ਕਾਂਗਰਸ ਦੇ ਪਤਵੰਤੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ। ਰਾਜਾ ਵੜਿੰਗ ਨੇ ਕਿਹਾ ਇਕੱਠੇ ਹੋਏ ਨੇਤਾਵਾਂ ਨੇ ਜ਼ਮੀਨੀ ਪੱਧਰ ਦੇ ਕਾਰਜਕਰਤਾਵਾਂ ਅਤੇ ਜਨਤਾ ਦੇ ਨਾਲ ਲਗਾਤਾਰ ਡੂੰਘੀ ਸ਼ਮੂਲੀਅਤ ਦਾ ਪ੍ਰਦਰਸ਼ਨ ਕੀਤਾ ਹੈ। ਅੱਜ ਦੀ ਮਹੱਤਵਪੂਰਨ ਹਾਜ਼ਰੀ ਤੋਂ ਇਹ ਸਾਬਤ ਹੁੰਦਾ ਹੈ ਕਿ ਇਹ ਆਗੂ ਕਾਂਗਰਸ ਦੀ ਏਕਤਾ ਨੂੰ ਦਰਸਾਉਂਦੇ ਹਨ ਅਤੇ ਲੋਕਾਂ ਦੀ ਵਫ਼ਾਦਾਰੀ ਨਾਲ ਸੇਵਾ....
ਦਰਦਨਾਕ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ, 1 ਔਰਤ ਜ਼ਖ਼ਮੀ
ਨੰਗਲ, 20 ਅਪ੍ਰੈਲ : ਬੀਤੀ ਰਾਤ ਨੰਗਲ-ਚੰਡੀਗੜ ਮੁੱਖ ਮਾਰਗ ’ਤੇ ਪੈਂਦੇ ਕਸਬਾ ਭਨੂਪਲੀ ਨੇੜੇ ਨੈਸ਼ਨਲ ਹਾਈਵੇ ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 1 ਔਰਤ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਲਸ਼ਮਣ ਦਾਸ ਪੁੱਤਰ ਅਮਰਦਾਸ ਪਿੰਡ ਥਲੂਹ, ਜੋ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਭਨੂਪਲੀ ਦੇ ਇਕ ਨਿੱਜੀ ਹਸਪਤਾਲ ’ਚੋਂ ਜਿਵੇਂ ਹੀ ਆਪਣੇ ਰਿਸ਼ਤੇਦਾਰਾਂ ਦੀ ਖ਼ਬਰ ਲੈ ਕੇ ਘਰ ਜਾਣ ਲੱਗਾ ਤਾਂ ਉਸ ਦੇ ਅੱਗਿਓਂ ਆਕਾਸ਼ ਕੁਮਾਰ (23), ਪਿੰਡ ਦੜੌਲੀ ਜੋ....
ਢੀਂਡਸਾ ਨੂੰ ਟਿਕਟ ਨਾ ਦੇਣ ਕਾਰਨ ਨਾਰਾਜ਼ਗੀ ਹੁਣ ਖੁੱਲ੍ਹ ਕੇ ਆਈ ਸਾਹਮਣੇ, ਸੰਗਰੂਰ ਤੋਂ ਪਰਮਿੰਦਰ ਅਜਾਦ ਲੜ ਸਕਦੇ ਨੇ ਚੋਣ
ਸੰਗਰੂਰ, 20 ਅਪ੍ਰੈਲ : ਅੱਜ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਂਡਸਾ ਜੀ ਵੱਲੋਂ ਪਾਰਟੀ ਦੇ ਜੁਝਾਰੂ ਆਗੂਆਂ ਤੇ ਵਰਕਰਾਂ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਅਜੋਕੇ ਸਿਆਸੀ ਹਾਲਾਤ ਬਾਰੇ ਵਿਸਥਾਰ ਪੂਰਵਕ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਬੋਲਦਿਆਂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਨਿਸ਼ਾਨਾ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹਾ ਹੀ ਹੋਵੇਗਾ। ਇਕੱਤਰ ਹੋਏ ਸਮੂਹ ਆਗੂਆਂ ਤੇ....