ਮਾਲਵਾ

ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ
ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 16 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਬਾਲ ਭਿੱਖਿਆ ਦਾ ਖਾਤਮਾ ਕਰਦਿਆਂ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲ ਕਰਵਾਉਣਾ, ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਨ੍ਹਾਂ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਹੈ। ਜ਼ਿਲ੍ਹਾ ਬਾਲ ਭਲਾਈ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਇਸ ਮਾੜੀ ਪ੍ਰਥਾ ਦੀ ਜੜ੍ਹਾਂ ਤੋਂ ਪਛਾਣ ਕਰਨ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ....
ਪੁਲਿਸ ਨੇ 7 ਕਿਲੋ ਹੈਰੋਇਨ, 36 ਲੱਖ ਡਰੱਗ ਮਨੀ, ਇਕ ਪਿਸਤੌਲ, 1 ਰਾਈਫਲ 315 ਬੋਰਇਕ ਸਮੇਤ ਤਸਕਰ ਨੂੰ ਕੀਤਾ ਕਾਬੂ 
ਫਿਰੋਜ਼ਪੁਰ, 15 ਅਪ੍ਰੈਲ : ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਸੀਆਈਏ ਸਟਾਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰਾਂ ਸਣੇ ਇਕ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ। ਸੀਆਈਏ ਸਟਾਫ ਦੀ ਟੀਮ ਨੇ ਉਸ ਕੋਲੋਂ 7 ਕਿਲੋ ਹੈਰੋਇਨ, 36 ਲੱਖ ਰੁਪਏ ਡਰੱਗ ਮਨੀ, ਇਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ ਪੰਜ ਜ਼ਿੰਦਾ ਕਾਰਤੂਸ, 1 ਰਾਈਫਲ 315 ਬੋਰ ਪੰਜ ਜ਼ਿੰਦਾ ਕਾਰਤੂਸ, 2 ਪਿਸਤੌਲ 30 ਬੋਰ 10 ਜ਼ਿੰਦਾ ਕਾਰਤੂਸ ਅਤੇ ਇਕ ਕਾਰ....
ਪੁਲੀਸ ਨੇ ਧਨੌਲਾ ਵਿੱਚ ਨਾਕਾਬੰਦੀ ਦੌਰਾਨ ਇੱਕ ਟਰੱਕ ਵਿੱਚੋਂ 21 ਕੁਇੰਟਲ ਭੁੱਕੀ ਬਰਾਮਦ
ਧਨੌਲਾ, 15 ਅਪ੍ਰੈਲ : ਪੁਲੀਸ ਨੇ ਧਨੌਲਾ ਵਿੱਚ ਨਾਕਾਬੰਦੀ ਦੌਰਾਨ ਇੱਕ ਟਰੱਕ ਵਿੱਚੋਂ 21 ਕੁਇੰਟਲ ਭੁੱਕੀ ਬਰਾਮਦ ਹੋਈ ਹੈ। ਟਰੱਕ ਵਿੱਚ 20-20 ਕਿਲੋ ਭੁੱਕੀ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ, ਜਿਨ੍ਹਾਂ ਨੂੰ ਪੁਲੀਸ ਨੇ ਚੈਕਿੰਗ ਦੌਰਾਨ ਕਾਬੂ ਕਰ ਲਿਆ। ਟਰੱਕ ਡਰਾਈਵਰ ਹਰਿਆਣਾ ਦਾ ਵਸਨੀਕ ਹੈ, ਜੋ ਰਾਜਸਥਾਨ ਤੋਂ ਇਹ ਭੁੱਕੀ ਭੁੱਕੀ ਲੈ ਕੇ ਆਇਆ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਐਸ.ਐਸ.ਪੀ ਬਰਨਾਲਾ ਸੰਦੀਪ....
ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਸਬੰਧਤ ਵਿਭਾਗਾਂ ਨਾਲ ਕੀਤੀ ਮੀਟਿੰਗ ਕਿਹਾ ! ਬਿਹਤਰ ਸਹੂਲਤਾਂ ਜਰੀਏ ਬਿਰਧ, ਦਿਵਿਆਂਗ ਤੇ ਮਹਿਲਾ ਵੋਟਰਾਂ ਦੀ ਪੋਲਿੰਗ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ ਮੋਗਾ, 15 ਅਪ੍ਰੈਲ : ਜ਼ਿਲ੍ਹਾ ਮੋਗਾ ਵਿੱਚ ਵੋਟ ਫੀਸਦੀ ਨੂੰ ਹਰ ਹੀਲੇ 70 ਤੋਂ ਪਾਰ ਕਰਨ ਲਈ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.ਜ਼ ਸਬੰਧਤ ਵਿਭਾਗਾਂ ਨਾਲ ਇੱਕਜੁੱਟ ਹੋ ਕੇ ਕੰਮ ਕਰਨ। ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ਼ 70 ਤੋਂ ਥੱਲੇ ਨਹੀਂ ਡਿੱਗਣ....
ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਪਿੰਡ ਵਾਸੀਆਂ ਨੂੰ ਬਣ ਰਹੀਆਂ ਨਵੀਆਂ ਵੋਟਾਂ ਬਾਰੇ ਕੀਤਾ ਜਾਗਰੂਕ
ਪਿੰਡ ਵਾਸੀਆਂ ਨੇ ਪੋਲਿੰਗ ਵਿੱਚ ਸ਼ਮੂਲੀਅਤ ਕਰਕੇ ਵੋਟ ਫੀਸਦੀ ਵਧਾਉਣ ਦਾ ਭਰੋਸਾ ਦਿਵਾਇਆ ਮੋਗਾ, 15 ਅਪ੍ਰੈਲ : ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੀਆਂ ਵੋਟਾ ਬਣਾਉਣ, ਵੋਟਾਂ ਦੀ ਮਹਤੱਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਟੀਮ ਵਲੋਂ ਅੱਜ ਬੂਥ ਨੰਬਰ 53, 54 ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਸਵੀਪ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਦੌਰਾਨ ਸੈਕਟਰ ਅਫ਼ਸਰ ਰੋਹਿਤ ਸਿੰਗਲਾ ਦੀ ਦੇਖ ਰੇਖ ਅਧੀਨ ਬੀ.ਐਲ.ਓਜ਼ ਨੇ ਵਿਦਿਆਰਥੀਆ....
ਧਰਮਕੋਟ ਵਾਸੀਆਂ ਨੂੰ ਰੈਲੀ ਜਰੀਏ ਮਤਦਾਨ ਵਿੱਚ ਹਿੱਸਾ ਲੈਣ ਦਾ ਦਿੱਤਾ ਸੰਦੇਸ਼
ਜੀਰੋ ਤਿਹੱਤਰ ਧਰਮਕੋਟ ਇੱਕ ਜੂਨ ਨੂੰ ਪਾਵੇਗਾ ਵੋਟ'' ਵਰਗੇ ਨਾਅਰਿਆਂ ਨਾਲ ਦਿੱਤਾ ਭੈਮੁਕਤ ਵੋਟ ਪਾਉਣ ਦਾ ਹੋਕਾ ਧਰਮਕੋਟ, 15 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਧਰਮਕੋਟ ਸ੍ਰ. ਜਸਪਾਲ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਧਰਮਕੋਟ ਦੀ ਸਵੀਪ ਟੀਮ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਦੀ ਸਵੀਪ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਟੀਮ ਵਿੱਚ ਡਾ....
ਅੰਬੇਡਕਰ ਨਵਯੁਵਕ ਦਲ ਵੱਲੋਂ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੀ 133ਵੀਂ ਜਯੰਤੀ 'ਤੇ ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ 
ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋ ਕੇ ਇਹ ਸ਼ੋਭਾ ਯਾਤਰਾ ਜਲੰਧਰ ਬਾਈਪਾਸ ਸਥਿਤ ਡਾ.ਬੀ.ਆਰ.ਅੰਬੇਦਕਰ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਸਮਾਪਤ ਹੋਈ ਸ਼ੋਭਾ ਯਾਤਰਾ ਦਾ ਯਾਤਰਾ ਦੇ ਰਸਤੇ ਵਿੱਚ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਮਰੀਕਾ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਨ ਨੂੰ ਵਿਸ਼ਵ ਸਿੱਖਿਆ ਦਿਵਸ ਐਲਾਨਣਾ ਸਵਾਗਤ ਯੋਗ: ਲਵਲੀ, ਪ੍ਰੇਮੀ ਲੁਧਿਆਣਾ, 15 ਅਪ੍ਰੈਲ : ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਦੇ 133ਵੇਂ ਜਨਮ ਦਿਨ ਮੌਕੇ....
ਜੋਗੀਮਾਜਰਾ ਵਿੱਚ ਨੌਜਵਾਨ ਭਾਰਤ ਸਭਾ ਦੀ ਇਕਾਈ ਦੀ ਚੋਣ ਕੀਤੀ ਗਈ।
ਮਲੌਦ, 15 ਅਪ੍ਰੈਲ (ਬੇਅੰਤ ਸਿੰਘ ਰੋੜੀਆਂ) : ਅੱਜ ਨੌਜਵਾਨ ਭਾਰਤ ਸਭਾ ਵੱਲੋਂ ਪਿੰਡ ਜੋਗੀਮਾਜਰਾ ਵਿੱਚ ਨੌਜਵਾਨ ਭਾਰਤ ਸਭਾ ਦੀ ਇਕਾਈ ਦੀ ਚੋਣ ਕੀਤੀ ਗਈ ਜਿਸ ਵਿਚ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਅੰਮ੍ਰਿਤਪਾਲ ਸਿੰਘ ਨੇ ਪਿੰਡ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਅੰਮ੍ਰਿਤਪਾਲ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਲੋਕਾਂ ਤੋਂ ਭਗਤ ਸਿੰਘ ਦੇ ਨਾਂ ਤੇ ਵੋਟਾਂ ਲੈਣ ਤੋਂ ਬਾਅਦ ਲੋਕਾਂ ਦੀ ਸਾਰ ਤੱਕ....
ਖਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਉਪਜ ਦੀ ਬਾਰਿਸ਼ ਤੋਂ ਸੁਰੱਖਿਆ ਯਕੀਨੀ ਬਣਾਈ ਹੈ
ਕਣਕ ਦੇ ਢੇਰਾਂ ਨੂੰ ਢੱਕਣ ਲਈ ਸਾਰੇ ਖਰੀਦ ਕੇਂਦਰਾਂ 'ਤੇ ਤਰਪਾਲਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਲੁਧਿਆਣਾ, 15 ਅਪ੍ਰੈਲ : ਕਿਸਾਨਾਂ ਦੀ ਪੁੱਤਾਂ ਵਾਂਗ ਵਾਲੀ ਪਾਲ੍ਹੀ ਫਸਲ ਨੂੰ ਖਰਾਬ ਮੌਸਮ ਦੀ ਮਾਰ ਤੋਂ ਬਚਾਉਣ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕਿਸਾਨਾਂ ਵੱਲੋਂ ਲਿਆਂਦੀਆਂ ਫ਼ਸਲਾਂ ਦੇ ਢੇਰਾਂ ਨੂੰ ਢੱਕਣ ਲਈ ਦਾਣਾ ਮੰਡੀਆਂ ਵਿੱਚ ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲੋੜੀਂਦੀ ਮਾਤਰਾ ਵਿੱਚ ਤਰਪਾਲਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ....
ਵੋਟ ਦੇ ਅਧਿਕਾਰ' ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ : ਸਾਕਸ਼ੀ ਸਾਹਨੀ
ਭਾਰਤੀ ਸੰਵਿਧਾਨ ਨਿਰਮਾਤਾ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ, 15 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਭਾਈਵਾਲ ਬਣਨਾ ਹੀ ਡਾ.ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਮਹਾਨ ਦੂਰਅੰਦੇਸ਼ੀ....
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰਚਾਰ 'ਚ ਬੱਚਿਆਂ ਨੂੰ ਸ਼ਾਮਲ ਕਰਨ ਤੋਂ ਗੁਰੇਜ਼ ਕਰਨ ਦੇ ਦਿੱਤੇ ਨਿਰਦੇਸ਼ ਕਿਹਾ! ਨੋਟਿਸਾਂ ਦਾ ਜਵਾਬ ਸਮੇਂ ਸਿਰ ਦਿੱਤਾ ਜਾਵੇ, ਨਹੀਂ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ ਲੁਧਿਆਣਾ, 15 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਗਤੀਵਿਧੀਆਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ, ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਸੇ ਵੀ ਚੋਣ-ਸਬੰਧਤ ਗਤੀਵਿਧੀਆਂ....
ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਦੀ ਸਮੀਖਿਆ
ਅਧਿਕਾਰੀਆਂ ਨੂੰ ਤੁਰੰਤ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਦਾ ਦੌਰਾ ਕਰਨ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 15 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੁਰਾਕ, ਸਿਵਲ ਤੇ ਸਪਲਾਈਜ਼ ਵਿਭਾਗ, ਮੰਡੀ ਬੋਰਡ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਦੀਆਂ ਅਨਾਜ ਮੰਡੀਆਂ ਦਾ ਲਗਾਤਾਰ ਦੌਰਾ ਕਰਨ ਦੇ ਆਦੇਸ਼ ਦਿੱਤੇ। ਇਸ ਦਾ ਉਦੇਸ਼ ਕਣਕ ਦੀ ਤੁਰੰਤ ਖਰੀਦ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਉਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ....
ਸਿੱਖ ਲਾਈਟ ਇੰਨਫੈਂਟਰੀ ਟੀਮ ਦਾ ਲੁਧਿਆਣਾ 'ਚ ਵਿਸ਼ੇਸ਼ ਦੌਰਾ
18 ਤੇ 19 ਅਪ੍ਰੈਲ ਨੂੰ ਜ਼ਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਦਫਤਰ ਵਿਖੇ ਸਾਬਕਾ ਸੈਨਿਕਾਂ/ਵੀਰ ਨਾਰੀਆਂ/ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਦੀਆਂ ਸੁਣੀਆਂ ਜਾਣਗੀਆਂ ਮਸ਼ਕਿਲਾਂ ਲੁਧਿਆਣਾ, 15 ਅਪ੍ਰੈਲ : ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਦੇ ਰਿਕਾਰਡ ਦਫਤਰ ਸਿੱਖ ਲਾਈਟ ਇੰਨਫੈਨਟਰੀ ਵੱਲੋਂ ਉਨ੍ਹਾਂ ਦੇ ਰਿਕਾਰਡ ਨਾਲ ਸਬੰਧਿਤ ਸਾਬਕਾ ਸੈਨਿਕਾਂ/ਵੀਰ ਨਾਰੀਆਂ/ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਇਨ੍ਹਾਂ ਦੇ....
ਪ੍ਰਸ਼ਾਸਨ ਦੀਆਂ ਟੀਮਾਂ ਘਰ-ਘਰ, ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਵਸਨੀਕਾਂ ਨੂੰ ਵੋਟ ਪਾਉਣ ਲਈ ਕਰ ਰਹੀਆਂ ਹਨ ਪ੍ਰੇਰਿਤ
ਵੋਟਰ ਜਾਗਰੂਕਤਾ ਮੁਹਿੰਮ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਲਈ ਲਘੂ ਸਕਿੱਟਾਂ/ਰੈਲੀਆਂ ਕੀਤੀਆਂ; ਰੰਗੋਲੀ, ਮਹਿੰਦੀ ਮੁਕਾਬਲਿਆਂ 'ਚ ਵੀ ਲਿਆ ਹਿੱਸਾ ਲੁਧਿਆਣਾ, 15 ਅਪ੍ਰੈਲ : ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ, ਪ੍ਰਸ਼ਾਸਨ ਦੀਆਂ ਟੀਮਾਂ ਘਰ-ਘਰ ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹਨ, ਜਿਸ ਵਿੱਚ ਯੋਗ ਵਸਨੀਕਾਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ....
ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਮੇਲਾ ਸਮਾਪਤ
ਸ਼ਿੰਗਾਰੇ ਘੋੜੇ, ਊਠ, ਹਾਥੀ, ਘੋੜ ਬੱਘੀਆਂ ਲੋਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਮਹੱਲੇ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਹੋਏ ਸ਼ਾਮਲ ਤਲਵੰਡੀ ਸਾਬੋ, 14 ਅਪ੍ਰੈਲ : ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਿਹਾ ਜੋੜ ਮੇਲਾ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਵਲੋਂ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਨਿਸ਼ਾਨ ਨਿਗਾਰਿਆਂ ਦੀ ਛਤਰ ਛਾਇਆ ਹੇਠ ਅਤੇ ਬੁੱਢਾ ਦਲ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ....