ਮਾਲਵਾ

ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ 150 ਤੋਂ ਵੱਧ ਲੋਕ ਬਿਮਾਰ, ਕਈ ਤਾਂ ਬੇਹੋਸ਼ੀ ਦੀ ਹਾਲਤ 'ਚ ਘਰਾਂ 'ਚ ਮਿਲੇ।
ਜਲਾਲਾਬਾਦ, 10 ਅਪ੍ਰੈਲ : ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਨਾਲ ਵੱਡੀ ਗਿਣਤੀ ਵਿੱਚ ਲੋਕ ਬਿਮਾਰ ਹੋ ਗਏ ਹਨ। ਜਲਾਲਾਬਾਦ ਦੇ ਵੱਖ ਵੱਖ ਸ਼ਹਿਰਾਂ ਵਿੱਚ ਕਰੀਬ 150 ਤੋਂ ਵੱਧ ਲੋਕ ਜ਼ੇਰੇ ਇਲਾਜ ਹਨ। ਕਈ ਤਾਂ ਲੋਕ ਆਪਣੇ ਘਰਾਂ ਵਿੱਚ ਹੀ ਬੋਹੇਸ਼ੀ ਦੀ ਹਾਲਤ ਵਿੱਚ ਪਾਏ ਗਏ ਹਨ। ਜਾਣਕਾਰੀ ਅਨੁਸਾਰ ਕੱਲ੍ਹ ਪਹਿਲੇ ਨਵਰਾਤਰੇ ਦੇ ਮੌਕੇ 'ਤੇ ਲੋਕਾਂ ਨੇ ਵੱਖ-ਵੱਖ ਕਰਿਆਨੇ ਦੀਆਂ ਦੁਕਾਨਾਂ ਤੋਂ ਚੌਲਾਂ ਦਾ ਆਟਾ ਖਰੀਦਿਆ ਅਤੇ ਖਾਧਾ। ਜਿਸ ਤੋਂ ਬਾਅਦ ਰਾਤ ਨੂੰ ਵੱਡੀ ਗਿਣਤੀ ਲੋਕ ਹਸਪਤਾਲ ਪਹੁੰਚ ਗਏ। ਡਾਕਟਰ....
ਮੋਗਾ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ 6 ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ, ਨਾਜਾਇਜ਼ ਹਥਿਆਰ ਤੇ ਲਗਜ਼ਰੀ ਗੱਡੀਆਂ ਵੀ ਕੀਤੀਆਂ ਬਰਾਮਦ : ਐਸਐਸਪੀ ਵਿਵੇਕਸ਼ੀਲ ਸੋਨੀ 
ਮੋਗਾ, 10 ਅਪ੍ਰੈਲ : ਜ਼ਿਲ੍ਹਾ ਮੋਗਾ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਘੁੰਮ ਰਹੇ ਦਵਿੰਦਰ ਬੰਬੀਹਾ ਗੈਂਗ ਦੇ 6 ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਗੁਪਤ ਸੂਚਨਾ ਦੇ ਅਧਾਰ ਤੇ ਗ੍ਰਿਫ਼ਤਾਰੀ ਤੋਂ ਬਾਅਦ ਮਾਰੂ ਹਥਿਆਰਾਂ ਤੋਂ ਇਲਾਵਾ ਲਗਜ਼ਰੀ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਇਸ ਮਾਮਲੇ ਸਬੰਧੀ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਮਹਿਣਾ ਦੇ ਬੱਸ ਸਟਾਪ 'ਤੇ 6 ਸ਼ੱਕੀ ਵਿਅਕਤੀ ਫਾਰਚੂਨਰ....
ਬੀਜੇਪੀ ਨੂੰ ਪੰਜਾਬ ਵਿੱਚ ਕੋਈ ਉਮੀਦਵਾਰ ਨਹੀਂ ਮਿਲ ਰਿਹਾ, ਕਾਂਗਰਸ ਅਤੇ ਆਪ ਆਪਣੇ ਉਮੀਦਵਾਰ ਦੇ ਰਹੀ ਹੈ: ਹਰਸਿਮਰਤ ਕੌਰ ਬਾਦਲ 
ਮਾਨਸਾ, 10 ਅਪ੍ਰੈਲ : ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੇ ਹਲਕੇ ਮਾਨਸਾ ਦੇ ਦਰਜਨ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਦਾ ਪਿੰਡਾਂ ਦੇ ਵਿੱਚ ਗਰਮ ਜੋਸ਼ੀ ਦੇ ਨਾਲ ਸਵਾਗਤ ਵੀ ਕੀਤਾ ਗਿਆ। ਹਰਸਿਮਰਤ ਕੌਰ ਨੂੰ ਲੱਡੂਆਂ ਦੇ ਨਾਲ ਵੀ ਕਈ ਪਿੰਡਾਂ ਦੇ ਵਿੱਚ ਤੋਲਿਆ ਗਿਆ। ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਬੀਜੇਪੀ ਚੋਂ ਮੇਨ ਕਾਂਗਰਸ ਦਾ ਬੋਲ ਬਾਲਾ ਹੈ, ਬੀਜੇਪੀ ਦੇ ਟਕਸਾਲੀ ਕਿੱਥੇ ਹਨ।....
ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਕੇਜਰੀਵਾਲ ਦੀ ਫੋਟੋ ਨੂੰ ਲੈ ਕੇ ਧਰਨਾ
ਅਰਵਿੰਦ ਕੇਜਰੀਵਾਲ ਦਾ ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਨੇ ਫਤਿਹਗੜ੍ਹ ‘ਚ ਪੁਤਲਾ ਫੂਕਿਆ ਭਾਜਪਾ ਦੇ ਲੋਕ ਸਭਾ ਚੋਣਾਂ ਵਿੱਚ ਹੈਰਾਨੀਜਨਕ ਨਤੀਜੇ ਸਾਹਮਣੇ ਆਉਣਗੇ : ਭੱਟੀ ਭਾਜਪਾ ਦੀ ਕੇਦਰ ਸਰਕਾਰ ਕਿਸਾਨ ਹਿਤੈਸ਼ੀ : ਪ੍ਰਦੀਪ ਗਰਗ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨੈਤਿਕ ਕਦਰਾਂ ਕੀਮਤਾ ਦਾ ਕੀਤਾ ਘਾਣ : ਕੈਂਥ ਫਤਿਹਗੜ੍ਹ ਸਾਹਿਬ, 10 ਅਪ੍ਰੈਲ : ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਨੇ ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ....
ਈਵੀਐਮ ਦਾ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਡੀਸੀ ਵੱਲੋਂ ਸਪੋਰਟਸ ਕੰਪਲੈਕਸ ਮੁਹਾਲੀ ਦਾ ਦੌਰਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਪੋਰਟਸ ਕੰਪਲੈਕਸ, ਸੈਕਟਰ-78 ਮੁਹਾਲੀ ਦਾ ਦੌਰਾ ਕੀਤਾ, ਜਿਸ ਵਿੱਚ 53-ਐਸ.ਏ.ਐਸ.ਨਗਰ ਹਲਕੇ ਲਈ ਈ.ਵੀ.ਐਮਜ਼ ਲਈ ਸਟਰਾਂਗ ਰੂਮ ਅਤੇ ਡਿਸਪੈਚ ਸੈਂਟਰ ਸਥਾਪਤ ਕਰਨ ਲਈ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਚੋਣ ਤਿਆਰੀਆਂ ਵਜੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਹਰੇਕ ਹਲਕੇ ਵਿੱਚ ਸਟਰਾਂਗ ਰੂਮਾਂ ਅਤੇ ਡਿਸਪੈਚ ਸੈਂਟਰਾਂ ਦੀ ਸ਼ਨਾਖਤ ਕੀਤੀ ਗਈ ਹੈ ਤਾਂ ਜੋ ਪੋਲਿੰਗ ਪਾਰਟੀਆਂ....
ਪੰਜਾਬ ਸ਼ਰਾਬ ਘੁਟਾਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ : ਸੁਖਬੀਰ ਸਿੰਘ ਬਾਦਲ 
ਪੰਜਾਬੀਆਂ ਨੂੰ ਦਿੱਲੀ ਦੀਆਂ ਸਾਰੀਆਂ ਪਾਰਟੀਆਂ ਦੇ ਨਾਲ-ਨਾਲ ਭਗਵੰਤ ਮਾਨ ਜੋ ਆਪਣੀ ਕੁਰਸੀ ਬਚਾਉਣ ਵਾਸਤੇ ਕੇਂਦਰ ਨਾਲ ਸੌਦੇਬਾਜ਼ੀ ਕਰ ਰਿਹੈ, ਨੂੰ ਰੱਦ ਕਰਨ ਦੀ ਕੀਤੀ ਅਪੀਲ ਪਟਿਆਲਾ, 10 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸ਼ਰਾਬ ਘੁਟਾਲੇ ਅਤੇ ਸੂਬੇ ਦੇ ਸਰੋਤ ਆਮ ਆਦਮੀ ਪਾਰਟੀ (ਆਪ) ਦੀ ਵੱਖ-ਵੱਖ ਰਾਜਾਂ ਵਿਚ ਚੋਣ ਮੁਹਿੰਮ ’ਤੇ ਖਰਚ ਕੀਤੇ ਜਾਣ ਦੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ। ਉਹਨਾਂ ਇਹ ਮੰਗ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ....
ਲੋਕ ਸਭਾ ਚੋਣਾਂ ਵਿੱਚ ਮਤਦਾਨ ਕਰਕੇ ਸੁਚੱਜੀ ਮੱਤ ਵਾਲੇ ਨੇਤਾਂ ਨੂੰ ਅੱਗੇ ਲਿਆ ਕੇ ਹੀ ਲੁਧਿਆਣਾ ਦਾ ਸਰਵਪੱਖੀ ਵਿਕਾਸ ਹੋ ਸਕਦਾ ਹੈ- ਬਾਵਾ
ਕਾਂਗਰਸ ਦਾ ਉਮੀਦਵਾਰ ਲੁਧਿਆਣਾ ਤੋਂ ਬਾਹਰੀ ਅਤੇ ਪਾਰਟੀ ਤੋਂ ਬਾਹਰੀ ਨਾ ਹੋਵੇ ਕਾਂਗਰਸ ਹਾਈਕਮਾਂਡ ਫੈਸਲੇ ਤੋਂ ਪਹਿਲਾਂ ਲੁਧਿਆਣਾ ਦੇ ਕਾਂਗਰਸੀਆਂ ਦੀ ਰਾਏ ਲਵੇ ਰਾਹੁਲ ਗਾਂਧੀ ਦੀ ਸੋਚ ਦਾ ਧਿਆਨ ਰੱਖਦੇ ਹੋਏ ਪੰਜਾਬ ਵਿੱਚ ਓ.ਬੀ.ਸੀ. ਨੂੰ ਤਿੰਨ ਸੀਟਾਂ ਲੋਕ ਸਭਾ ਦੀਆਂ ਦਿੱਤੀਆਂ ਜਾਣ ਲੁਧਿਆਣਾ, 10 ਅਪ੍ਰੈਲ : ਲੋਕ ਸਭਾ ਚੋਣਾਂ ਸਬੰਧੀ ਚਰਚਾ ਹਰ ਜਾਗਰੂਕ ਸ਼ਹਿਰੀ ਕਰ ਰਿਹਾ ਹੈ ਅਤੇ ਲੁਧਿਆਣਾ ਦੇ ਨੁਮਾਇੰਦੇ ਬਾਰੇ ਕਹਿ ਰਿਹਾ ਹੈ। ਐਸਾ ਨੁਮਾਇੰਦਾ ਹੋਵੇ ਜੋ ਆਮ ਲੋਕਾਂ ਨੂੰ ਮਿਲ ਸਕੇ ਅਤੇ ਕਿਸਾਨ....
ਪੀਏਯੂ ਨੇ ਰਸੋਈ ਬਗੀਚੀ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਸਮਾਰੋਹ ਕਰਵਾਇਆ
ਲੁਧਿਆਣਾ, 10 ਅਪ੍ਰੈਲ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵੱਲੋਂ ਖੇਤੀ ਵਿੱਚ ਔਰਤਾਂ ਵਿਸ਼ੇ 'ਤੇ 'ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਪ੍ਰੋਜੈਕਟ' ਤਹਿਤ ਜ਼ਿਲ੍ਹਾ ਜਲੰਧਰ ਦੇ ਪਿੰਡ ਪੱਦੀ ਖਾਲਸਾ ਵਿਖੇ ਰਸੋਈ ਬਗੀਚੀ ਦੀ ਮਹੱਤਤਾ' ਵਿਸ਼ੇ 'ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸੰਬੰਧੀ ਹੋਰ ਵੇਰਵੇ ਦਿੰਦੇ ਹੋਏ ਡਾ: ਕਿਰਨ ਗਰੋਵਰ, ਮੁਖੀ, ਭੋਜਨ ਅਤੇ ਪੋਸ਼ਣ ਵਿਭਾਗ ਨੇ ਸਿਹਤਮੰਦ ਜੀਵਨ ਜਿਉਣ ਲਈ ਸਿਹਤ ਲਈ ਪੌਸ਼ਟਿਕਤਾ ਨੂੰ ਬੇਹੱਦ ਅਹਿਮ ਕਹਿੰਦਿਆਂ ਗਰਮੀਆਂ ਦੇ ਮੌਸਮ ਦੇ ਨੇੜੇ ਆਉਣ ਲਈ ਘਰ ਵਿਚ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਨੂੰ 'ਫੂਡ ਸੇਫਟੀ ਆਨ ਵ੍ਹੀਲ' ਵੈਨ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼
ਵਸਨੀਕ ਸਿਰਫ਼ 50 ਰੁਪਏ 'ਚ ਕਰਵਾ ਸਕਦੇ ਹਨ ਭੋਜਨ ਦੀ ਗੁਣਵੱਤਾ ਦੀ ਜਾਂਚ ਲੁਧਿਆਣਾ, 10 ਅਪ੍ਰੈਲ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਸਿਹਤ ਵਿਭਾਗ ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' ਵੈਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਿਰਦੇਸ਼ ਦਿੱਤੇ। ਮੇਜਰ ਸਰੀਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੈਨ ਦੇ ਕੰਮਕਾਜ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ 50 ਰੁਪਏ ਦੀ ਮਾਮੂਲੀ ਕੀਮਤ 'ਤੇ ਆਪਣੇ ਭੋਜਨ ਉਤਪਾਦ ਦੀ ਜਾਂਚ ਕਰਵਾ ਸਕਦਾ ਹੈ। ਇਹ ਵੈਨ ਭੋਜਨ ਦੀ....
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ, ਨਗਰ ਨਿਗਮ ਨੂੰ ਮੱਛਰ ਦੀ ਪੈਦਾਵਾਰ ਵਾਲੇ ਸੰਭਾਵੀ ਖੇਤਰਾਂ 'ਚ ਜਾਂਚ ਲਈ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼
ਡੇਂਗੂ ਦੀ ਰੋਕਥਾਮ ਲਈ ਹੌਟਸਪਾਟਸ 'ਤੇ ਫੌਗਿੰਗ ਡਰਾਈਵ ਚਲਾਈ ਜਾਵੇ ਸਿਹਤ ਵਿਭਾਗ, ਨਗਰ ਨਿਗਮ, ਬੀ.ਡੀ.ਪੀ.ਓਜ਼ ਆਦਿ ਨੂੰ ਸ਼ਹਿਰ ਵਾਸੀਆਂ ਨੂੰ ਸਾਵਧਾਨੀਆਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼ ਲੁਧਿਆਣਾ, 10 ਅਪ੍ਰੈਲ : ਡੇਂਗੂ ਵਰਗੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ, ਨਗਰ ਨਿਗਮ ਲੁਧਿਆਣਾ ਨੂੰ ਜ਼ਿਲ੍ਹੇ ਵਿੱਚ ਮੱਛਰਾਂ ਦੀ ਪੈਦਾਵਾਰ ਦੇ ਸੰਭਾਵੀ ਖੇਤਰਾਂ/ਹੌਟਸਪੋਟਸ....
ਬਠਿੰਡਾ 'ਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢਿਆ, ਹਾਲਤ ਸਥਿਰ 
ਬਠਿੰਡਾ, 9 ਅਪ੍ਰੈਲ : ਬਠਿੰਡਾ 'ਚ ਹੋਟਲ ਦੇ ਕਮਰੇ ਵਿਚ ਇਕ ਕੁੜੀ ਨੇ ਮੁੰਡੇ ਨੂੰ ਬਲੇਡ ਨਾਲ ਬੁਰੀ ਤਰ੍ਹਾਂ ਵੱਢ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਬਾਰੇ ਸਮਾਜ ਸੇਵੀ ਸੰਸਥਾ ਦੇ ਮੈਂਬਰ ਸੰਦੀਪ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ, ਕਿ ਕਿਸੇ ਹੋਟਲ 'ਚ ਇਕ ਮੁੰਡਾ ਗੰਭੀਰ ਹਾਲਤ 'ਚ ਜ਼ਖਮੀ ਪਿਆ ਹੋਇਆ ਹੈ। ਜਦੋਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਇਕ ਮੁੰਡਾ ਲਹੂ-ਲੂਹਾਨ ਹਾਲਤ 'ਚ ਬੈੱਡ ਤੋਂ ਹੇਠਾਂ ਜ਼ਮੀਨ 'ਤੇ ਬੇਹੋਸ਼ ਪਿਆ ਹੋਇਆ ਸੀ। ਉਸ....
ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ 
ਲੁਧਿਆਣਾ, 9 ਅਪ੍ਰੈਲ : ਪੰਜਾਬ ਦੇ ਮੌਸਮ ਅੰਦਰ ਕਾਫੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਗਰਮੀ ਪੂਰੇ ਉਤਰ ਭਾਰਤ ਦੇ ਵਿੱਚ ਲਗਾਤਾਰ ਵਧਦੀ ਜਾ ਰਹੀ ਹੈ। ਉਥੇ ਹੀ ਆਉਂਦੇ ਦਿਨਾਂ ਚ ਲੋਕਾਂ ਨੂੰ ਕੁਝ ਰਾਹਤ ਜਰੂਰ ਮਿਲ ਸਕਦੀ ਹੈ 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਇਨ੍ਹਾਂ ਦਿਨਾਂ ਦੇ ਦੌਰਾਨ ਮੌਸਮ ਬਦਲਵਾਈ ਵਾਲਾ ਬਣਿਆ ਰਹੇਗਾ ਜਿਸ ਕਰਕੇ ਟੈਂਪਰੇਚਰ ਵਿੱਚ ਵੀ ਕੁਝ ਕਮੀ ਜਰੂਰ ਵੇਖਣ ਨੂੰ....
ਆਪ ਨੂੰ ਵੋਟਾਂ ਪਾਉਣ ਦਾ ਮਤਲਬ ''ਕਾਂਗਰਸ'' ਨੂੰ ਵੋਟਾਂ ਪਾਉਣਾ ਤੇ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ''ਆਪ'' ਨੂੰ ਵੋਟਾਂ ਪਾਉਣਾ ਹੈ :  ਮਜੀਠੀਆ  
ਕੱਟੜ ਮੌਕਾਪ੍ਰਸਤ ਭਗਵੰਤ ਮਾਨ ਦੀ ਕਾਂਗਰਸ ਤੇ ਭਾਜਪਾ ਨਾਲ ਸਾਂਝ: ਬਿਕਰਮ ਮਜੀਠੀਆ ਪੰਜਾਬੀਆਂ ਨੂੰ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫੈਸਲਾਕੁੰਨ ਫਤਵਾ ਦੇਣ ਦੀ ਕੀਤੀ ਅਪੀਲ ਪਾਇਲ, 9 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਕਾਂਗਰਸ ਤੇ ਭਾਜਪਾ ਨਾਲ ਰਲ ਗਏ ਹਨ ਤੇ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਉਹਨਾਂ ’ਤੇ ਵਿਸਾਹ ਨਹੀਂ ਕੀਤਾ ਜਾ ਸਕਦਾ। ਅਕਾਲੀ ਆਗੂ....
ਕੱਚੀਆਂ ਖੂਹੀਆਂ, ਬੋਰਵੈਲ ਤੇ ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ, ਜਾਬਤਾ, ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਹਨਾਂ ਵਿੱਚ ਡਿੱਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ....
ਵਿਆਹ ਸ਼ਾਦੀਆਂ ਅਤੇ ਹੋਰ ਪ੍ਰੋਗਰਾਮਾਂ ‘ਤੇ ਪਟਾਖੇ ਚਲਾਉਣ ‘ਤੇ ਪਾਬੰਦੀ ਹੁਕਮ ਜਾਰੀ
ਪਟਿਆਲਾ, 9 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਵਿਆਹ ਸ਼ਾਦੀਆਂ ਜਾਂ ਹੋਰ ਖੁਸ਼ੀ ਦੇ ਮੌਕਿਆਂ ‘ਤੇ ਜਾਂ ਫਿਰ ਕਿਸੇ ਵੀ ਤਰ੍ਹਾਂ ਦਾ ਪ੍ਰੋਗਰਾਮ ‘ਤੇ ਵੀ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕਿਆਂ ਨੂੰ ਵਜਾਉਣ/ਚਲਾਉਣ ‘ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਜੂਨ 2024 ਤੱਕ ਲਾਗੂ ਰਹਿਣਗੇ।....