ਮਾਲਵਾ

ਸੜਕ ਤੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਵਿੱਚ ਦਿਓਰ-ਭਾਬੀ ਦੀ ਮੌਤ
ਅਬੋਹਰ, 08 ਅਪ੍ਰੈਲ : ਅਬੋਹਰ ਦੇ ਬੱਲੂਆਣਾ ਤੋਂ ਏਲਨਾਬਾਦ ਨੂੰ ਜਾਂਦੀ ਸੜਕ ਤੇ ਸਥਿਤ ਪਿੰਡ ਸੀਤੋ ਵਿਖੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦਿਓਰ ਤੇ ਭਾਬੀ ਦੀ ਮੌਤ ਹੋ ਜਾਣ ਦੀ ਖਬਰ ਹੈ। ਜਦੋਂ ਕਿ ਇੱਕ ਤਿੰਨ ਸਾਲਾ ਬੱਚਾ ਵਾਲ ਵਾਲ ਬਚ ਗਿਆ। ਇਹ ਹਾਦਸਾ ਸੜਕ ਤੇ ਅਚਾਨਕ ਆਏ ਅਵਾਰਾ ਪਸ਼ੂ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪਿੰਡ ਢਾਣੀ ਦੇਸਰਾਜ ਦਾ ਵਸਨੀਕ ਭੋਲਾ ਸਿੰਘ ਤੇ ਉਸਦੀ ਭਾਬੀ ਰਾਜ ਕੌਰ ਪਤਨੀ ਫੁਲਾਰਾਮ ਤੇ ਇੱਕ ਤਿੰਨ ਸਾਲਾ ਬੱਚਾ ਅਮਨਜੋਤ ਤਿੰਨੋ ਮੋੇਟਰਸਾਈਕਲ....
ਮੱਖੂ ਨੇੜੇ ਵਾਪਰੇ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ 
ਮੱਖੂ, 08 ਅਪ੍ਰੈਲ : ਮੱਖੂ ਦੇ ਨੇੜੇ ਪਿੰਡ ਲਹਿਰਾ ਬੇਟ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ। ਸਿਵਲ ਹਸਪਤਾਲ ਜ਼ੀਰਾ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਰਿਸ਼ਤੇਦਾਰ ਛਿੰਦਰ ਸਿੰਘ ਪੁੱਤਰ ਹਰਬੇਲ ਸਿੰਘ ਵਾਸੀ ਪਿੰਡ ਬੂਲੇ ਨੇ ਦੱਸਿਆ ਕਿ ਇਹ ਦੋਵੇਂ ਪਿਓ-ਪੁੱਤ ਬਲਵਿੰਦਰ ਸਿੰਘ (35) ਪੁੱਤਰ ਮਹਿੰਦਰ ਸਿੰਘ ਤੇ ਉਸ ਦਾ ਲੜਕਾ ਗੁਰਵਿੰਦਰ ਸਿੰਘ (18)....
ਪੰਜਾਬ ’ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ : ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 8 ਅਪਰੈਲ : ਆਜ਼ਾਦੀ ਤੋਂ ਬਾਅਦ ਲੰਬਾ ਸਮਾਂ ਪੰਜਾਬ ’ਤੇ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਨੇ ਸੂਬੇ ਦਾ ਵੱਡਾ ਨੁਕਸਾਨ ਕੀਤਾ ਹੈ। ਹੋਰ ਤਾਂ ਹੋਰ ਇੰਨ੍ਹਾਂ ਪਾਰਟੀਆਂ ਦੀਆਂ ਸਰਕਾਰਾਂ ਦੀ ਰਾਜਧਾਨੀ ਬਣਾਉਣ ਵਿਚ ਵੀ ਅਸਫਲ ਰਹੀਆਂ ਹਨ। ਇਹ ਵਿਚਾਰ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭੁੱਚੋ ਹਲਕੇ ਦੇ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਅਤੇ....
ਡੇਰਾਬੱਸੀ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਅੱਗ 
ਦੇਰ ਸ਼ਾਮ ਤੱਕ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਪਰ ਭਲਕੇ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਡੇਰਾਬੱਸੀ, 08 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡੇਰਾਬੱਸੀ ਦੇ ਬੇਹੜਾ ਰੋਡ ਸਥਿਤ ਇੱਕ ਕੈਮੀਕਲ ਫੈਕਟਰੀ ਚ ਦੇਰ ਸ਼ਾਮ (7:55 ਵਜੇ) ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ ਅਤੇ ਆਸ-ਪਾਸ ਦੇ ਲੋਕਾਂ ਨੂੰ ਖਤਰੇ ਭਿਆਨਕ ਅੱਗ ਦੇ ਖ਼ਤਰੇ ਤੋਂ ਸੁਰੱਖਿਅਤ ਕਰ ਲਿਆ।....
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਮਾਤਾ ਸਮੇਤ ਪਰਿਵਾਰ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਤਪਾ, 8 ਅਪ੍ਰੈਲ : " ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੇ ਪਰਿਵਾਰ ਵੱਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕੱਢਿਆ ਜਾਣਾ ਸੀ। ਇਹ ਚੇਤਨਾ ਮਾਰਚ ਉਨ੍ਹਾਂ ਵਲੋਂ ਅੰਮ੍ਰਿਤਪਾਲ ਨੂੰ ਪੰਜਾਬ ਦੀ ਜੇਲ੍ਹ ਵਿੱਚ ਲਿਆਉਣ ਨੂੰ ਲੈ ਕੇ ਕੀਤਾ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ ਤੇ....
ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ 
ਮੁੱਖ ਮੰਤਰੀ ਵੱਲੋਂ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਮਿਊਜ਼ੀਅਮ ਦੀ ਦੁਰਵਰਤੋਂ ਪਾਰਟੀ ਦੇ ਰੋਸ ਪ੍ਰਦਰਸ਼ਨ ਵਾਸਤੇ ਕਰਨ ਦੀ ਕੀਤੀ ਨਿਖੇਧੀ ਸਮਰਾਲਾ/ਬੱਸੀ ਪਠਾਣਾ, 8 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਅਤੇ ਮਿਊਜ਼ੀਅਮ ਦੀ ਦੁਰਵਰਤੋਂ ਰੋਸ ਪ੍ਰਦਰਸ਼ਨ....
ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਕੇਜਰੀਵਾਲ ਦੀ ਫੋਟੋ ਲਗਾਉਣ ਭਾਜਪਾ ਨੇ ਕੀਤੀ ਨਿਖੇਧੀ
ਫਤਿਹਗੜ੍ਹ ਸਾਹਿਬ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਵਿਰੋਧ ਕਰਨ ਲਈ ਸ਼ਾਂਤਮਈ ਰੋਸ ਧਰਨਾ -ਪ੍ਰਦਰਸ਼ਨ ਕਰਨ ਦਾ ਫੈਸਲਾ ਫਤਹਿਗੜ੍ਹ ਸਾਹਿਬ, 8 ਅਪ੍ਰੈਲ : ਭਾਰਤੀਆ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਆਮ ਆਦਮੀ ਪਾਰਟੀ ਨਿਖੇਧੀ ਕਰਦਿਆ ਦੋਸ਼ ਲਗਾਇਆ ਕਿ ਦੇਸ਼ ਦੇ ਮਹਾਨ ਆਗੂਆਂ ਸ਼ਹੀਦ-ਏ- ਆਜ਼ਮ ਸ੍ਰ ਭਗਤ ਸਿੰਘ ਅਤੇ ਭਾਰਤ ਰਤਨ ਡਾਂ ਭੀਮ ਰਾਓ ਅੰਬੇਡਕਰ ਜੀ ਦੀਆਂ ਫੋਟੋਆਂ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫੋਟੋ ਲਗਾਉਣ ਨੂੰ ਲੈ ਕੇ....
ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ....
ਗੱਡੀਆਂ ‘ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ ‘ਤੇ ਕਾਲੀ ਫਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ....
ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ/ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਹੁਕਮ ਵਿੱਚ ਕਿਹਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ....
ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ ‘ਤੇ ਪਾਬੰਦੀ
ਪਟਿਆਲਾ, 8 ਅਪ੍ਰੈਲ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੈ। ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ....
ਨੌਜਵਾਨਾਂ ਦੀ ਜਮਹੂਰੀਅਤ ‘ਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ
ਜ਼ਿਲ੍ਹਾ ਸਵੀਪ ਨੋਡਲ ਅਫਸਰ (ਕਾਲਜਾਂ) ਨੇ ਸ਼ੋਸ਼ਲ ਮੀਡੀਆ ਦੀ ਚੋਣਾਂ ਵਿੱਚ ਮੱਹਤਤਾ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਮਾਲੇਰਕੋਟਲਾ 08 ਅਪ੍ਰੈਲ : ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਵਿਦਿਆਰਥੀਆਂ ਦੀ 100 ਫੀਸਦੀ ਸਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਥਾਨਕ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ । ਉਨ੍ਹਾਂ ਕਿਹਾ....
ਭੀਖੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ 300 ਕਿਲੋ ਭੁੱਕੀ ਸਮੇਤ ਕੀਤਾ ਕਾਬੂ 
ਮਾਨਸਾ, 7 ਅਪ੍ਰੈਲ : ਮਾਨਸਾ ਦੇ ਥਾਣਾ ਭੀਖੀ ਦੀ ਪੁਲਿਸ ਨੇ 6 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 300 ਕਿਲੋ ਭੁੱਕੀ ਬਰਾਮਦ ਹੋਈ ਹੈ। ਪੁਲੀਸ ਨੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਵੇਰਵਿਆਂ ਦੇ ਖੁਲਾਸੇ ਹੋਣ ਦੀ ਉਮੀਦ ਹੈ। ਐਸਐਸਪੀ ਮਾਨਸਾ ਨੇ ਦੱਸਿਆ ਕਿ ਪੁਲੀਸ ਥਾਣਾ ਭੀਖੀ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਨਿਰਮਲ ਸਿੰਘ ਵਾਸੀ ਅਸਪਾਲ ਕਲਾਂ, ਸੁਖਵਿੰਦਰ ਸਿੰਘ ਉਰਫ਼ ਗਾਂਧੀ ਵਾਸੀ....
ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਹੋਈ ਮੁੱਠਭੇੜ, ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕੀਤਾ ਕਾਬੂ  
ਫਰੀਦਕੋਟ, 07 ਅਪ੍ਰੈਲ : ਫਰੀਦਕੋਟ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਤਿੰਨ ਪਿਸਤੌਲਾਂ ਸਮੇਤ ਕਾਬੂ ਕੀਤਾ ਹੈ। ਦੋਹਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕੋਈ ਵਾਰਦਾਤ ਕਰਨ ਫਰੀਦਕੋਟ ਆਏ ਸਨ। ਦੋਵੇਂ ਜਲੰਧਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਕ ਦਾ ਨਾਮ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਮ ਕਰਨ ਉਰਫ਼ ਆਸ਼ੂ ਹੈ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀਆਂ ਲੱਤਾਂ 'ਚ ਗੋਲ਼ੀਆਂ....
ਕਲਾਕਾਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਨੂੰ ਲੈਕੇ ਰਾਜਾ ਵੜਿੰਗ ਦਾ ਤੰਜ਼, ਕਿਹਾ : ਲੋਕ ਉਸ ਨੂੰ ਵੋਟ ਪਾਉਣਗੇ ਜੋ ਕਿਸਾਨਾਂ ਦੀ ਗੱਲ ਕਰ ਸਕੇਗਾ 
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ : ਲੋਕ ਸਭਾ ਚੋਣਾਂ ਨੂੰ ਲੈਕੇ ਸਰਗਰਮੀਆਂ ਤੇਜ਼ ਹਨ ਅਤੇ ਹਰ ਇੱਕ ਸਿਆਸੀ ਪਾਰਟੀ ਆਪਣੇ ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਰਹੀ ਹੈ। ਇਸ ਵਿਚਾਲੇ ਫਰੀਦਕੋਟ ਤੋਂ ਆਮ ਆਦਮੀ ਪਾਰਟੀ ਵਲੋਂ ਕਰਮਜੀਤ ਅਨਮੋਲ ਤਾਂ ਭਾਜਪਾ ਵਲੋਂ ਹੰਸ ਰਾਜ ਹੰਸ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਦਕਿ ਇਸ ਤੋਂ ਪਹਿਲਾਂ ਕਾਂਗਰਸ ਵਲੋਂ ਲੋਕ ਸਭਾ ਮੈਂਬਰ ਮੁਹੰਮਦ ਸਦੀਕ ਖੁਦ ਇੱਕ ਕਲਾਕਾਰ ਹਨ। ਉਧਰ ਕਲਾਕਾਰਾਂ ਨੂੰ ਚੋਣ ਮੈਦਾਨ 'ਚ ਉਤਾਰਨ ਨੂੰ ਲੈਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ....