ਮਾਲਵਾ

ਪੀ ਏ ਯੂ ਨੇ ਪਰਾਲੀ ਤੋਂ ਬ੍ਰਿਕੇਟ ਬਣਾਉਣ ਦੀ ਤਕਨੀਕ ਦੇ ਵਪਾਰੀਕਰਨ ਲਈ ਸੰਧੀ ਕੀਤੀ
ਲੁਧਿਆਣਾ 4 ਅਪ੍ਰੈਲ : ਪੀ.ਏ.ਯੂ. ਨੇ ਦਿੱਲੀ ਸਥਿਤ ਇਕ ਗੈਰ ਸਰਕਾਰੀ ਸੰਸਥਾ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਵਿੱਚ ਝੋਨੇ ਦੀ ਪਰਾਲੀ ਤੋਂ ਬ੍ਰਿਕੇਟ ਬਣਾਉਣ ਦੀ ਤਕਨੀਕ ਦੇ ਵਪਾਰੀਕਰਨ ਦੀ ਤਕਨੀਕ ਸਾਂਝੀ ਕੀਤੀ ਜਾਵੇਗੀ। ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਐਨ ਜੀ ਓ ਦੇ ਕਾਰਜਕਾਰੀ ਅਧਿਕਾਰੀ ਸ੍ਰੀ ਨਰੇਸ਼ ਚੌਧਰੀ ਨੇ ਆਪਣੀਆਂ ਸੰਸਥਾਵਾਂ ਦੀ ਤਰਫੋਂ ਸਮਝੌਤੇ ਦੀਆਂ ਸ਼ਰਤਾਂ 'ਤੇ ਹਸਤਾਖਰ ਕੀਤੇ। ਸਮਝੌਤੇ ਅਨੁਸਾਰ, ਯੂਨੀਵਰਸਿਟੀ ਨੇ ਭਾਰਤ ਵਿੱਚ ਤਕਨਾਲੋਜੀ ਦੀ ਵਰਤੋਂ ਕਰਨ ਲਈ ਕੰਪਨੀ ਨੂੰ....
6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ
ਲੁਧਿਆਣਾ, 4 ਅਪ੍ਰੈਲ : ਈਸਾ ਨਗਰੀ ਪੁਲੀ ਨੇੜੇ ਸਥਿਤ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ 6 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਸਕੂਲ ਦੀ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਵੰਸ਼ ਨੇ 96.2 ਫੀਸਦੀ, ਹਰਮਨਪ੍ਰੀਤ ਕੌਰ ਨੇ 95.2 ਫੀਸਦੀ, ਮਨਸਹਿਜ ਨੇ 93.4 ਫੀਸਦੀ, ਵਿਰਾਟ ਨੇ 93 ਫੀਸਦੀ, ਡਿੰਪਲ ਅਤੇ ਕਨਿਕਾ ਨੇ 91.6 ਫੀਸਦੀ ਅਤੇ....
ਵੋਟਿੰਗ ਜਾਗਰੂਕਤਾ ਪੈਦਾ ਕਰਨ ਲਈ ਹੋਟਲ, ਸਿਨੇਮਾ, ਮਾਲ, ਪਾਰਲਰ, ਰੈਸਟੋਰੈਂਟਾਂ 'ਚ ਸੈਲਫੀ ਪੁਆਇੰਟ
ਵੋਟਰਾਂ ਨੂੰ ਜਾਗਰੂਕ ਕਰਨ ਲਈ ਦਸਤਖਤ ਮੁਹਿੰਮ/ਲਘੂ ਫਿਲਮਾਂ ਚਲਾਈਆਂ ਜਾਣ ਪਹਿਲੀ ਜੂਨ ਨੂੰ ਵੋਟ ਪਾਉਣ ਵਾਲੇ ਵੋਟਰਾਂ ਲਈ ਖਾਣ-ਪੀਣ ਦੀਆਂ ਵਸਤਾਂ 'ਤੇ ਵੀ ਹੋਵੇਗੀ ਵਿਸ਼ੇਸ਼ ਛੋਟ ਲੁਧਿਆਣਾ, 4 ਅਪ੍ਰੈਲ : ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦ ਤੋਂ ਵੱਧ ਦੀ ਵੋਟ ਪ੍ਰਤੀਸ਼ਤਤਾ ਪ੍ਰਾਪਤ ਕਰਨ ਲਈ, ਹੋਟਲਾਂ, ਸਿਨੇਮਾਘਰਾਂ, ਮਾਲ, ਪਾਰਲਰ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਸੈਲਫੀ ਪੁਆਇੰਟ ਸਥਾਪਤ ਕੀਤੇ ਜਾਣਗੇ। ਇਹ ਨੁਕਤੇ ਵੋਟਰਾਂ, ਖਾਸ ਕਰਕੇ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ....
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਐਨ.ਸੀ.ਓ.ਆਰ.ਡੀ. ਕਮੇਟੀ ਦੇ ਉਪਰਾਲਿਆਂ ਦੀ ਸਮੀਖਿਆ
ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਭਾਈਵਾਲਾਂ ਨੂੰ ਸਹਿਯੋਗ ਦੀ ਅਪੀਲ ਲੁਧਿਆਣਾ, 4 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਕਾਲਜਾਂ/ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਚਰਚਾ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਿੱਖਿਆ ਵਿਭਾਗ....
ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ
ਲੁਧਿਆਣਾ, 4 ਅਪ੍ਰੈਲ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ....
ਪੰਜਾਬ ਵਿੱਚ ਆਉਂਦੇ 2 ਦਿਨਾਂ ਦੇ ਅੰਦਰ ਹਲਕੀ ਬਾਰਿਸ਼ ਹੋ ਸਕਦੀ ਹੈ : ਮੌਸਮ ਵਿਭਾਗ
ਲੁਧਿਆਣਾ, 03 ਅਪ੍ਰੈਲ : ਪੰਜਾਬ ਦੇ ਵਿੱਚ ਮੌਸਮ ਅੰਦਰ ਤਬਦੀਲੀਆਂ ਵੇਖਣ ਨੂੰ ਮਿਲ ਰਹੀਆਂ ਨੇ, ਮੌਸਮ ਵਿਭਾਗ ਦੇ ਮੁਤਾਬਿਕ ਪੰਜਾਬ ਵਿੱਚ ਆਉਂਦੇ 2 ਦਿਨਾਂ ਦੇ ਅੰਦਰ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਹ ਮੀਂਹ ਕੁਝ ਹੀ ਹਿੱਸਿਆਂ ਵਿੱਚ ਹੋਵੇਗਾ। ਉੱਥੇ ਹੀ ਦੂਜੇ ਪਾਸੇ ਜੇਕਰ ਪਾਰੇ ਦੀ ਗੱਲ ਕੀਤੀ ਜਾਵੇ ਤਾਂ ਦਿਨ ਦਾ ਵੱਧ ਤੋਂ ਵੱਧ ਪਾਰਾ 29 ਡਿਗਰੀ ਚੱਲ ਰਿਹਾ ਹੈ ਅਤੇ ਘਟ ਤੋਂ ਘਟ ਪਾਰਾ 14 ਡਿਗਰੀ ਦੇ ਕਰੀਬ ਹੈ। ਜਿਹੜਾ ਕੇ ਆਮ ਨਾਲੋਂ ਕੁੱਝ ਘਟ ਹੈ, ਪਰ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ....
ਜਗਜੀਤਪੁਰਾ ਵਿਖੇ ਦੁਧਾਰੂ ਪਸ਼ੂਆਂ 'ਤੇ ਮੌਤ ਦਾ ਕਹਿਰ, 30 ਦੇ ਕਰੀਬ ਪਸ਼ੂਆਂ ਦੀ ਮੌਤ 
ਬਰਨਾਲਾ, 03 ਅਪ੍ਰੈਲ : ਬਰਨਾਲਾ ਦੇ ਪਿੰਡ ਜਗਜੀਤਪੁਰਾ ਵਿਖੇ ਦੁਧਾਰੂ ਪਸ਼ੂਆਂ 'ਤੇ ਮੌਤ ਦਾ ਕਹਿਰ ਹੋ ਰਿਹਾ ਹੈ। ਹੁਣ ਤੱਕ 30 ਦੇ ਕਰੀਬ ਦੁਧਾਰੂ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਅਚਾਨਕ ਹੋ ਰਹੀਆਂ ਪਸ਼ੂਆਂ ਦੀਆਂ ਮੌਤਾਂ ਚਿੰਤਾ ਦਾ ਕਾਰਨ ਬਣ ਰਹੀਆਂ ਹਨ। ਪਸ਼ੂ ਪਾਲਭ ਵਿਭਾਗ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਵਿੱਚ ਜੁਟ ਗਈਆਂ ਹਨ। ਦੁਧਾਰੂ ਪਸ਼ੂਆਂ ਦੇ ਪੀੜਿਤ ਮਾਲਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ 10 ਤਰੀਕ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੇ ਪਿੰਡ ਵਿੱਚ 11....
ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ : ਕੁਲਤਾਰ ਸਿੰਘ ਸੰਧਵਾਂ
ਕੋਟਕਪੂਰਾ, 3 ਅਪ੍ਰੈਲ : ਪੰਜਾਬ ਵਿੱਚ ਵਿਰੋਧੀ ਪਾਰਟੀਆਂ ਵਲੋਂ ਕਣਕ ਖਰੀਦ ਦੇ ਮਸਲੇ ’ਚ ਸਾਈਲੋਜ਼ ਨੂੰ ਮਨਜੂਰੀ ਦੇਣ ਦੇ ਮਸਲੇ ਵਿੱਚ ‘ਆਪ’ ਸਰਕਾਰ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਪਰ ਸੂਬੇ ਚ ਸਭ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਪੰਜਾਬ ’ਚ 8 ਸਾਈਲੋਜ਼ ਨੂੰ ਖਰੀਦ ਕੇਂਦਰ ਘੋਸ਼ਿਤ ਕੀਤਾ ਗਿਆ ਸੀ, ਜਿਨ੍ਹਾਂ ’ਚ ਐਫ.ਸੀ.ਆਈ. ਸਾਈਲੋ ਜਗਰਾਓਂ, ਮੋਗਾ, ਐਫ.ਸੀ.ਆਈ. ਸਾਈਲੋ ਗੋਬਿੰਦਗੜ੍ਹ, ਸਾਈਲੋ ਪਿੰਡ ਮੂਲੇਚੱਕ, ਜਗਰਾਓਂ, ਮੰਡੀ ਗੋਬਿੰਦਗੜ੍ਹ, ਅਦਾਨੀ....
ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਹੈਰੋਇਨ, 1 ਪਿਸਟਲ 32 ਬੋਰ, 01 ਮੈਗਜ਼ੀਨ ਬਰਾਮਦ ਸਮੇਤ ਇੱਕ ਕਾਬੂ 
ਫਿਰੋਜ਼ਪੁਰ, 03 ਅਪ੍ਰੈਲ : ਫਿਰੋਜ਼ਪੁਰ ਪੁਲਿਸ ਵੱਲੋਂ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਦੀ ਤਿਆਰੀ ’ਚ 1 ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 550 ਗ੍ਰਾਮ ਹੈਰੋਇਨ ਅਤੇ 01 ਪਿਸਟਲ 32 ਬੋਰ ਸਮੇਤ 01 ਮੈਗਜ਼ੀਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੇ ਤਿੰਨ ਹੋਰ ਸਾਥੀ ਹੋਣ ਦਾ ਦੱਸਿਆ ਜਾ ਰਿਹਾ ਹੈ, ਜਿਹਨਾਂ ਦੀ ਵੀ ਪੁਲਿਸ ਵੱਲੋਂ ਭਾਲ ਜਾਰੀ ਹੈ। ਫਿਲਹਾਲ ਇਸ ਸਬੰਧੀ ਥਾਣਾ ਮਮਦੋਟ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ....
ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ ਜਿੱਤਣਾ ਨਹੀਂ ਚਾਹੁੰਦੀਆਂ: ਸੁਖਬੀਰ ਸਿੰਘ ਬਾਦਲ
ਪੰਜਾਬੀ ਨੂੰ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਕੀਤੀ ਅਪੀਲ ਪੰਜਾਬ ਬਚਾਓ ਯਾਤਰਾ ਨੂੰ ਸਨੌਰ ਤੇ ਘਨੌਰ ਵਿਚ ਮਿਲਿਆ ਲਾਮਿਸਾਲ ਹੁੰਗਾਰਾ ਪਟਿਆਲਾ, 3 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਬਾਹਰਲਿਆਂ ਦੇ ਹਮਲੇ ਤੋਂ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਅ਼ਤੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਪੰਜਾਬ ਨੂੰ ਗੁਲਾਮ ਬਣਾਉਣਾ ਚਾਹੁੰਦੀਆਂ ਹਨ ਪਰ ਦਿਲ....
ਮਾਨਸਾ ‘ਚ ਪੁੱਤਰ ਦਾ ਕਤਲ ਕਰਕੇ ਲਾਸ਼ ਬੱਸ ਸਟੈਂਡ ‘ਤੇ ਛੱਡੀ, ਕਲਯੁਗੀ ਮਾਂ ਗਿ੍ਫ਼ਤਾਰ
ਮਾਨਸਾ, 3 ਅਪ੍ਰੈਲ : ਮਾਨਸਾ ‘ਚ ਦੋ ਦਿਨ ਪਹਿਲਾਂ ਬੱਸ ਸਟੈਂਡ ‘ਤੇ 10 ਸਾਲਾ ਗੁਰਸਿੱਖ ਬੱਚੇ ਦੀ ਲਾਸ਼ ਕਿਉਂ ਰੱਖੀ ਗਈ ਸੀ, ਮਾਮਲਾ ਹੱਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਉਸ ਦੀ ਮਾਂ ਨੇ ਅੰਜਾਮ ਦਿੱਤਾ ਹੈ। ਪੁਲਸ ਨੇ ਮ੍ਰਿਤਕ ਬੱਚੇ ਦੀ ਕੱਲਯੁੱਗੀ ਮਾਂ ਜੈਸਮੀਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਘਟਨਾ ਵਿੱਚ ਸ਼ਾਮਲ ਹੋਰ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਬੱਚੇ ਅਗਮਜੋਤ ਦੇ ਚਾਚਾ ਅਮਨਦੀਪ ਸਿੰਘ ਨੇ....
ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਪਟਿਆਲਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਚਾਰ ਕੀਤਾ ਵਟਾਂਦਰਾ 
ਪਟਿਆਲਾ, 3 ਅਪ੍ਰੈਲ : ਕੰਬੋਡੀਆ ਸਿਵਲ ਸੇਵਾ ਦੇ ਅਧਿਕਾਰੀਆਂ ਦੇ 39 ਮੈਂਬਰੀ ਇੱਕ ਉਚ ਪੱਧਰੀ ਵਫ਼ਦ ਨੇ ਅੱਜ ਪਟਿਆਲਾ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉਸਾਰੂ ਵਿਚਾਰ ਵਟਾਂਦਰਾ ਕੀਤਾ।ਕੰਬੋਡੀਆ ਦੇ ਇਹ ਅਧਿਕਾਰੀ, ਕੰਬੋਡੀਆ ਦੇ ਕੈਬਨਿਟ ਡਿਪਟੀ ਡਾਇਰੈਕਟਰ ਐਂਗ ਮੋਨੀਰਿਥ ਦੀ ਅਗਵਾਈ ਵਿੱਚ, ਭਾਰਤ ਸਰਕਾਰ ਦੇ ਨੈਸ਼ਨਲ ਸੈਂਟਰ ਫਾਰ ਗੁੱਡ ਗਵਰਨੈਂਸ, ਐਲ.ਬੀ.ਐਸ.ਐਨ.ਐਨ.ਏ., ਮਸੂਰੀ ਤੇ ਨਵੀਂ ਦਿੱਲੀ ਵਿਖੇ ਚੌਥੇ ਪਬਲਿਕ ਪਾਲਿਸੀ ਅਤੇ ਗਵਰਨੈਂਸ ਬਾਰੇ ਸਿਖਲਾਈ ਪ੍ਰੋਗਰਾਮ....
ਪੀ.ਏ.ਯੂ. ਨੇ ਪਿੰਡ ਪਠਲਾਵਾ ਵਿਚ ਮਿੰਨੀ ਜੰਗਲ ਸਥਾਪਿਤ ਕੀਤਾ
ਲੁਧਿਆਣਾ 3 ਅਪ੍ਰੈਲ : ਪੀ.ਏ.ਯੂ. ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਨੇ ਜ਼ਿਲ੍ਹਾ ਐੱਸ ਬੀ ਐੱਸ ਨਗਰ ਦੇ ਪਿੰਡ ਪਠਲਾਵਾ ਵਿਚ ਇਕ ਮਿੰਨੀ ਜੰਗਲ ਸਥਾਪਿਤ ਕੀਤਾ ਹੈ| ਇਹ ਜੰਗਲ ਪ੍ਰਵਾਸੀ ਭਾਰਤੀ ਸ. ਜਗਤਾਰ ਸਿੰਘ ਤੰਬਰ ਦੀ ਯਾਦ ਵਿਚ ਉਹਨਾਂ ਦੇ ਪਰਿਵਾਰ ਨੇ ਰਵਾਇਤੀ ਰੁੱਖਾਂ ਦੇ ਰੂਪ ਵਿਚ ਸਥਾਪਿਤ ਕੀਤਾ ਹੈ| ਤੰਬਰ ਪਰਿਵਾਰ ਨੇ ਤਕਨੀਕੀ ਅਗਵਾਈ ਅਤੇ ਚੰਗੇ ਪੌਦਿਆਂ ਲਈ ਪੀ.ਏ.ਯੂ. ਨਾਲ ਸੰਪਰਕ ਬਣਾਇਆ ਸੀ| ਪੀ.ਏ.ਯੂ. ਦੇ ਜੰਗਲਾਤ ਅਤੇ ਕੁਦਰਤੀ ਸਰੋਤ ਵਿਭਾਗ ਨੇ ਰਾਊਂਡ ਗਲਾਸ ਫਾਊਂਡੇਸ਼ਨ ਅਤੇ ਤੰਬਰ....
ਪੀ.ਏ.ਯੂ. ਦੇ ਵਿਗਿਆਨੀ ਨੂੰ ਡਾ. ਐੱਸ ਰਾਜਾ ਰਾਮ ਨਾਰੀ ਵਿਗਿਆਨੀ ਐਵਾਰਡ ਨਾਲ ਸਨਮਾਨਿਆ ਗਿਆ
ਲੁਧਿਆਣਾ 3 ਅਪ੍ਰੈਲ : ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਵਿਚ ਮੁੱਖ ਕਣਕ ਵਿਗਿਆਨੀ ਵਜੋਂ ਕਾਰਜ ਕਰ ਰਹੇ ਡਾ. ਅਚਲਾ ਸ਼ਰਮਾ ਨੂੰ ਬੀਤੇ ਦਿਨੀਂ ਕਣਕ ਅਤੇ ਜੌਂਆਂ ਦੀ ਖੋਜ ਲਈ ਬਣੀ ਭਾਰਤੀ ਸੁਸਾਇਟੀ ਨੇ ਡਾ. ਐੱਸ ਰਾਜਾ ਰਾਮ ਆਊਟਸਟੈਂਡਿੰਗ ਨਾਰੀ ਵਿਗਿਆਨੀ ਸਨਮਾਨ ਨਾਲ ਨਿਵਾਜ਼ਿਆ| ਇਹ ਸਨਮਾਨ ਉਹਨਾਂ ਨੂੰ ਕਣਕ ਦੇ ਖੇਤਰ ਵਿਚ ਪਾਏ ਉੱਘੇ ਖੋਜ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ| ਜ਼ਿਕਰਯੋਗ ਹੈ ਕਿ ਡਾ. ਅਚਲਾ ਸ਼ਰਮਾ ਨੇ ਕਣਕ ਦੀਆਂ 18 ਕਿਸਮਾਂ ਦੇ ਵਿਕਾਸ ਵਿਚ ਇਕ ਵਿਗਿਆਨੀ ਵਜੋਂ ਹਿੱਸਾ....
ਪੀਏਯੂ ਵਿਖੇ ਖੋਜ ਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਵਿੱਚ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਵਿਚਾਰਾਂ ਹੋਈਆਂ
ਲੁਧਿਆਣਾ 3 ਅਪ੍ਰੈਲ : ਪੀ ਏ ਯੂ ਦੇ ਡਾ ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਵਿਚ ਅੱਜ ਖੋਜ ਤੇ ਪਸਾਰ ਮਾਹਿਰਾਂ ਦੀ ਮਾਸਿਕ ਇਕੱਤਰਤਾ ਹੋਈ। ਇਸ ਵਿਚ ਆਉਂਦੇ ਦਿਨੀਂ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਮੱਦੇਨਜ਼ਰ ਖੇਤੀ ਸਰੋਕਾਰਾਂ ਬਾਰੇ ਵਿਚਾਰਾਂ ਹੋਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ, ਵਾਈਸ-ਚਾਂਸਲਰ ਨੇ ਪਸਾਰ ਕਰਮੀਆਂ ਨੂੰ ਕਿਸਾਨਾਂ ਦੇ ਮਸਲਿਆਂ ਲਈ ਪਹੁੰਚ ਕਰਨ ਦਾ ਸੱਦਾ ਦਿੱਤਾ। ਡਾ: ਗੋਸਲ ਨੇ ਪਾਣੀ ਦੇ ਘੱਟ ਰਹੇ ਸਰੋਤਾਂ, ਵਧ ਰਹੇ....