ਮਾਲਵਾ

ਸਪੀਕਰ  ਸੰਧਵਾਂ ਵੱਲੋਂ  ਪਿੰਡ ਪੱਕਾ ਵਿਖੇ ਗਲੀਆਂ -ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ 
ਕੋਟਕਪੂਰਾ 28 ਅਕਤੂਬਰ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਸ਼ਹਿਰ ਦੇ ਬਰਾਬਰ ਦਾ ਵਿਕਾਸ ਹੋ ਸਕੇ। ਇਸ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਗਲੀਆਂ ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ....
ਜਿਲ੍ਹਾ ਪ੍ਰਸਾਸ਼ਨ ਫਰੀਦਕੋਟ ਦਾ ਨਿਵੇਕਲਾ ਉਪਰਾਲਾ 
ਪਰਾਲੀ ਪ੍ਰਬੰਧਨ ਕਈ ਪਿੰਡਾਂ ਵਿੱਚ ਹੋਵੇਗਾ ਗ੍ਰਾਮ ਸਭਾਵਾਂ ਦਾ ਆਯੋਜਨ -ਡੀ ਸੀ ਫਰੀਦਕੋਟ, ਅਕਤੂਬਰ 28 ਅਕਤੂਬਰ 2024 : ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਵੱਡੀ ਪੱਧਰ ਤੇ ਜਿਲ੍ਹਾ ਵਾਸੀਆਂ, ਕਿਸਾਨਾਂ ਨੂੰ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉਥੇ ਹੀ ਹਰੇਕ ਪਿੰਡ ਵਿੱਚ ਨੋਡਲ ਅਧਿਕਾਰੀ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ....
ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਵਾਲੇ ਕਿਸਾਨ, ਛੋਟੇ ਕਿਸਾਨਾਂ ਦੀ ਪਰਾਲੀ ਦਾ ਪ੍ਰਬੰਧਨ ਵਿਚ ਮਦਦ ਕਰਨ  : ਵਧੀਕ ਡਿਪਟੀ ਕਮਿਸ਼ਨਰ
ਖੇਤਾਂ ਵਿਚ ਰੀਪਰ ਜਾਂ ਕਟਰ ਮਾਰਨ ਤੋਂ ਪਹਿਲਾਂ ਬੇਲਰ ਦਾ ਪ੍ਰਬੰਧ ਕਰ ਲਿਆ ਜਾਵੇ ਫਰੀਦਕੋਟ : 28 ਅਕਤੂਬਰ 2024 : ਜਿਲਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜਿ਼ਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਕਿਸਾਨਾਂ ਨੂੰ ਪਿਛਲੇ ਛੇ ਸਾਲਾਂ ਦੌਰਾਨ ਤਕਰੀਬਨ 6500 ਖੇਤੀ ਮਸ਼ੀਨਰੀ ਸਬਸਿਡੀ ਤੇ ਦਿੱਤੀ ਗਈ ਹੈ ਤਾਂ ਜੋ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਸਹੀ ਤਰਾਂ ਹੋ ਸਕੇ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ....
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਰਗਰ ਤਰੀਕੇ ਨਾਲ ਕੰਮ ਕਰੋ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ  
ਡਿਪਟੀ ਕਮਿਸ਼ਨਰ ਦੀ ਕਲੱਸਟਰ ਅਫ਼ਸਰਾਂ, ਨੋਡਲ ਅਧਿਕਾਰੀਆਂ ਅਤੇ ਐੱਸ ਐੱਚ ਓਜ਼ ਨੂੰ ਦੋ ਟੁੱਕ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਲੱਸਟਰ ਅਫ਼ਸਰਾਂ ਨਾਲ ਹੰਗਾਮੀ ਮੀਟਿੰਗ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗੀ ਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼ ਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਸਹਿਯੋਗ ਦੀ ਅਪੀਲ ਮੋਗਾ, 28 ਅਕਤੂਬਰ 2024 : ਪਰਾਲੀ ਸਾੜਨ ਦੀਆਂ ਘਟਨਾਵਾਂ....
ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੋਗਾ ਦੀ ਪੁਲਿਸ ਵੱਲੋਂ ਟਰੈਫਿਕ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ
ਵਿਧਾਇਕ ਅਮਨਦੀਪ ਕੌਰ ਅਰੋੜਾ ਨੇ 4 ਨਵੇਂ ਪੀ.ਸੀ.ਆਰ ਮੋਟਰਸਾਇਕਲ ਅਤੇ 4 ਨਵੀਆਂ ਵਿਕਟਰ ਐਕਟਿਵਾ ਨੂੰ ਹਰੀ ਝੰਡੀ ਦਿੱਤੀ ਮੋਗਾ, 28 ਅਕਤੂਬਰ 2024 : ਮੋਗਾ ਜ਼ਿਲ੍ਹੇ ਵਿੱਚ ਟ੍ਰੈਫਿਕ ਦੀ ਸਥਿਤੀ, ਖਾਸ ਤੌਰ 'ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ, ਨਿਵਾਸੀਆਂ ਲਈ ਲੰਬੇ ਸਮੇਂ ਤੋਂ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਸੀ। ਹਾਲਾਂਕਿ, ਹਾਲ ਹੀ ਵਿੱਚ ਸ੍ਰੀ ਅਜੈ ਗਾਂਧੀ, ਆਈ.ਪੀ.ਐਸ, ਦੀ ਨਵੇਂ ਐਸ.ਐਸ.ਪੀ ਮੋਗਾ ਵਜੋਂ ਹੋਈ ਨਿਯੁਕਤੀ ਨਾਲ, ਟ੍ਰੈਫਿਕ ਪ੍ਰਬੰਧਨ ਅਤੇ ਕਾਨੂੰਨ ਲਾਗੂ ਕਰਨ ਦੋਵਾਂ ਵਿੱਚ ਸ਼ਾਨਦਾਰ ਸੁਧਾਰ ਹੋਏ....
ਵਿਧਾਇਕ ਪਠਾਨਮਾਜਰਾ ਦੀ ਪਤਨੀ ਸਮੇਤ 7 ਖਿਲਾਫ ਧੋਖਾਧੜੀ ਦਾ ਮਾਮਲਾ ਦਰਜ 
ਸੁਧਾਰ, 27 ਅਕਤੂਬਰ 2024 : ਥਾਣਾ ਸੁਧਾਰ ਦੀ ਪੁਲਿਸ ਨੇ ਸਨੌਰ ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਗੁਰਪ੍ਰੀਤ ਕੌਰ 'ਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਦਰਅਸਲ ਪੁਲਿਸ ਨੇ ਐਨਆਰਆਈ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਗੁਰਪ੍ਰੀਤ ਕੌਰ ਅਤੇ ਉਸ ਦੇ ਸਾਥੀਆਂ ਸਮੇਤ 7 ਖਿਲਾਫ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਉਹਨਾਂ ਨੇ ਬਜ਼ੁਰਗ ਪ੍ਰਵਾਸੀ ਨਛੱਤਰ ਸਿੰਘ ਦੇ ਘਰ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਥਾਣਾ ਸੁਧਾਰ....
ਅੰਨ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਰਤੀ ਜਨਤਾ ਪਾਰਟੀ ਦੀ ਬੇੜੀ ਡੋਬ ਦੇਵੇਗਾ : ਬਰਸਟ
ਦੇਸ਼ ਦੇ ਪ੍ਰਧਾਨ ਮੰਤਰੀ ਰਾਜ ਧਰਮ ਦੀ ਪਾਲਣਾ ਕਰਨ ਵਿੱਚ ਅਸਮਰੱਥ : ਸੂਬਾ ਜਨਰਲ ਸਕੱਤਰ ਚੰਡੀਗੜ੍ਹ, 27 ਅਕਤੂਬਰ, 2024 : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਵਿੱਚ ਅੰਨਦਾਤਾ ਅਤੇ ਅੰਨ ਦੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਬੇਕਦਰੀ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਬਰਸਟ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਭਾਰਤ ਦੇ ਸ਼ਾਸਤਰਾ ਅਨੁਸਾਰ ਅੰਨ ਦੀ ਬੇਕਦਰੀ....
ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਡੱਟ ਕੇ ਖੜੀ ਹੈ : ਕੈਬਨਿਟ ਮੰਤਰੀ ਚੀਮਾ
ਕੈਬਨਿਟ ਮੰਤਰੀ ਚੀਮਾ ਵੱਲੋਂ ਦਿੜ੍ਹਬਾ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਅਚਨਚੇਤ ਨਿਰੀਖਣ ਦਿੜ੍ਹਬਾ, 27 ਅਕਤੂਬਰ 2024 : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅਨਾਜ ਮੰਡੀ ਦਿੜ੍ਹਬਾ ਵਿਖੇ ਝੋਨੇ ਦੀ ਸਰਕਾਰੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਅਚਨਚੇਤ ਨਿਰੀਖਣ ਕੀਤਾ। ਉਹਨਾਂ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ....
ਰਾਜਪਾਲ ਕਟਾਰੀਆ ਵੱਲੋਂ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਵੱਲ ਜ਼ੋਰ ਦੇਣ ਦਾ ਸੱਦਾ
ਰਾਜਪਾਲ ਪੰਜਾਬ ਪਬਲਿਕ ਸਕੂਲ ਨਾਭਾ ਦੇ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ ਨਾਭਾ, 27 ਅਕਤੂਬਰ 2024 : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇੱਥੇ ਪੰਜਾਬ ਪਬਲਿਕ ਸਕੂਲ, ਨਾਭਾ 64ਵੇਂ ਸਥਾਪਨਾ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਵਿਦਿਆਰਥੀਆਂ ਦੇ ਬੌਧਿਕ ਗਿਆਨ ਨੂੰ ਵਿਕਸਤ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚਰਿੱਤਰ ਨਿਰਮਾਣ ਵੱਲ ਵਿਸ਼ੇਸ਼ ਤਵੱਜੋ ਦੇਣ। ਸ੍ਰੀ ਕਟਾਰੀਆ ਜੋ ਕਿ ਸਕੂਲ ਬੋਰਡ ਦੇ ਚੇਅਰਮੈਨ ਵੀ....
ਕੇਂਦਰ ਸਰਕਾਰ ਦੀ ਨਲਾਇਕੀ ਕਾਰਨ ਸਾਡੇ ਤੇ ਨਾਜ਼ੁਕ ਸਮਾਂ ਆਇਆ ਹੈ : ਤਰੁਨਪ੍ਰੀਤ ਸਿੰਘ ਸੌਂਦ 
ਖੰਨਾ, 26 ਅਕਤੂਬਰ 2024 : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਵੀ ਮੌਜੂਦ ਸਨ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਮੇਰਾ ਵਿਧਾਨ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨੀ ਸੰਕਟ ਦੇ ਹੱਲ ਲਈ ਕਰਨ ਪਹਿਲਕਦਮੀ : ਡਾ. ਬਲਬੀਰ ਸਿੰਘ
ਪੰਜਾਬ ਨੂੰ ਬਰਬਾਦ ਕਰਨ ਲਈ ਚੱਲੀਆਂ ਜਾ ਰਹੀਆਂ ਨੇ ਲੂੰਬੜ ਚਾਲਾਂ-ਸਿਹਤ ਮੰਤਰੀ ਵੱਡੇ ਉਦਯੋਗਿਕ ਘਰਾਣਿਆਂ ਨੂੰ ਲਾਭ ਦੇਣ ਲਈ ਪੰਜਾਬ ਦੇ ਕਿਸਾਨ, ਮਜ਼ਦੂਰ, ਆੜਤੀਆ ਤੇ ਸੈਲਰ ਮਾਲਕਾਂ ਨੂੰ ਖ਼ਤਮ ਕਰਨ ਦੀ ਸਾਜਿਸ਼-ਡਾ. ਬਲਬੀਰ ਸਿੰਘ ਡਾ. ਬਲਬੀਰ ਸਿੰਘ ਪਟਿਆਲਾ ਅਨਾਜ ਮੰਡੀ 'ਚ ਪੁੱਜੇ, ਆੜਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ 'ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਕਰੇਗੀ ਰਾਖੀ' ਪਟਿਆਲਾ, 26 ਅਕਤੂਬਰ 2024 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ....
ਜ਼ਿਮਨੀ ਚੋਣ ਗਿੱਦੜਬਾਹਾ ਲਈ ਅਜ਼ਾਦ ਉਮੀਦਵਾਰ ਵਜੋਂ ਜਗਮੀਤ ਬਰਾੜ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਗਿੱਦੜਬਾਹਾ, 26 ਅਕਤੂਬਰ 2024 : ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ 25 ਅਕਤੂਬਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਵੱਲੋਂ ਗਿੱਦੜਬਾਹਾ ਜ਼ਿਮਨੀ ਚੋਣ ਲਈ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਜਸਪਾਲ ਸਿੰਘ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਗਏ। ਦੱਸ ਦਈਏ ਕਿ ਸਾਲ 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਗਿਦੜਬਾਹਾ ਹਲਕੇ ਤੋਂ ਹੀ ਚੋਣ ਲੜਕੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਰਾੜ ਨੇ ਮੁੜ ਗਿੱਦੜਬਾਹਾ ਹਲਕੇ ਤੋਂ ਚੋਣ ਲੜਣ ਲਈ ਆਜ਼ਾਦ....
ਫਤਿਹਗੜ੍ਹ ਚੂੜੀਆਂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ
ਫਤਿਹਗੜ੍ਹ ਚੂੜੀਆਂ, 25 ਅਕਤੂਬਰ : ਫਤਿਹਗੜ੍ਹ ਚੂੜੀਆਂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ ਤੇ ਅਚਾਨਕ ਇੱਕ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ....
ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿੱਤੀ ਸਹਾਇਤਾ ਗ੍ਰਾਂਟ ਪ੍ਰਾਪਤ ਕਰਨ ਲਈ ਮੰਗੀਆਂ ਫਾਈਲਾਂ
ਪੇਂਡੂ ਯੁਵਕ ਕਲੱਬਾਂ ਨੂੰ ਆਪਣੀ ਵੱਖ-ਵੱਖ ਗਤੀਵਿਧੀਆਂ ਵਾਲੀ ਫਾਈਲ 10 ਨਵੰਬਰ ਤੱਕ ਜਮ੍ਹਾਂ ਕਰਵਾਉਣੀ ਲਾਜ਼ਮੀ ਲੁਧਿਆਣਾ, 24 ਅਕਤੂਬਰ 2024 : ਪੰਜਾਬ ਸਰਕਾਰ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲਾਂ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੂਨਦਾਨ, ਪਿੰਡ ਵਿੱਚ ਪੌਦੇ ਲਗਾਉਣ, ਮੈਡੀਕਲ ਕੈਂਪ, ਸਮਾਜ ਸੇਵਾ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ....
ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਮੁੰਡੀਆਂ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਪੁੱਡਾ/ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਸੂਬਾ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਮੁਹਾਲੀ, 24 ਅਕਤੂਬਰ 2024 : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ....