ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਬਣਨਗੀਆਂ ਆਧੁਨਿਕ ਗਰਾਊਂਡਾਂ ਖੇਡ ਪ੍ਰੇਮੀਆਂ ਦੇ ਚੇਹਰੇ ਖਿੜੇ,ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਤ ਕਰਨ ਲਈ ਵਚਨਬੱਧ- ਡਾ ਜਮੀਲ ਉਰ ਰਹਿਮਾਨ ਮਾਲੇਰਕੋਟਲਾ 27 ਫਰਵਰੀ : ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਪਿੰਡ ਮਿੱਠੇਵਾਲ ਅਤੇ ਮਦੇਵੀ ਵਿਖੇ ਕਰੀਬ 10 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਵਾਲੀਬਾਲ ਗਰਾਉਂਡ ਦੇ ਕੰਮ ਸ਼ੁਰੂਆਤ ਕਰਵਾਈ । ਇਸ ਮੌਕੇ ਖੇਡ ਪ੍ਰੇਮੀਆਂ ਨੂੰ ਸਬੰਧੋਨ ਕਰਦਿਆ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ....
ਮਾਲਵਾ
ਵੋਟ ਦੇ ਅਧਿਕਾਰ ਦੀ ਸੁਯੋਗ ਵਰਤੋਂ ਕਰਨ ਦੀ ਵੀ ਸਹੁੰ ਚੁਕਾਈ ਸੰਗਰੂਰ, 27 ਫ਼ਰਵਰੀ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਚਲਾਈਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਨੋਡਲ ਅਫਸਰ ਸਵੀਪ-ਕਮ-ਐਸ.ਡੀ.ਐਮ. ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਡਾ. ਵਿਨੀਤ ਕੁਮਾਰ ਨੇ ਸਮੂਹ ਅਧਿਕਾਰੀਆਂ ਨੂੰ ਸਵੀਪ ਗਤੀਵਿਧੀਆਂ ‘ਚ....
45 ਕਰੋੜ ਰੁਪਏ ਦੀ ਲਾਗਤ ਨਾਲ ਮਿਲੇਗੀ 100 ਤੋਂ ਵਧੇਰੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਬਿਜਲੀ ਬੋਰਡ ਨੂੰ 1880 ਕਰੋੜ ਰੁਪਏ ਦੇ ਘਾਟੇ ਵਿੱਚੋਂ ਕੱਢ ਕੇ 564 ਕਰੋੜ ਰੁਪਏ ਦੇ ਲਾਭ ਵਿੱਚ ਲਿਆਂਦਾ - ਹਰਭਜਨ ਸਿੰਘ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਲਈ 11 ਕਰੋੜ ਰੁਪਏ ਮਨਜੂਰ ਮੋਗਾ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੰਦਿਆਂ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕਰੀਬ....
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਮੋਗਾ ਸਮੇਤ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ ਮੋਗਾ, 27 ਫ਼ਰਵਰੀ : ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੋਗਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ....
ਫਤਹਿਗੜ੍ਹ ਸਾਹਿਬ, 27 ਫਰਵਰੀ : ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੂਸ਼ ਪਾਲਣ ਵਿਭਾਗ ਵੱਲੋਂ ਘਰ ਘਰ ਜਾ ਕੇ ਗਾਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਮੁਫਤ ਟੀਕੇ ਲਗਾਏ ਜਾ ਰਹੇ ਹਨ। ਸ੍ਰੀ....
ਜ਼ਿਲ੍ਹੇ ਦੇ ਸ਼ਿਲਪਕਾਰਾਂ,ਕਾਰੀਗਰਾਂ, ਸਰਪੰਚਾਂ, ਪੰਚਾਂ ਅਤੇ ਕਮੇਟੀ ਦੇ ਕਾਉਂਸਲਰਾਂ ਨੂੰ ਜਾਗਰੂਕ ਕਰਨ ਲਈ ਲਗਾਈ ਗਈ ਵਰਕਸ਼ਾਪ
18 ਵੱਖ-ਵੱਖ ਤਰ੍ਹਾਂ ਦੇ ਕਾਰੋਬਾਰ ਨਾਲ ਸਬੰਧਿਤ ਜ਼ਿਲ੍ਹੇ ਦੇ ਸ਼ਿਲਪਕਾਰਾਂ/ਹੁਨਰਮੰਦ ਕਾਰੀਗਰਾਂ ਨੂੰ ਇਸ ਯੋਜਨਾ ਦਾ ਦਿੱਤਾ ਜਾਵੇਗਾ ਲਾਭ ਬਾਬਾ ਬੰਦਾ ਸਿੰਘ ਬਹਾਦਰ ਇੰਜੀਨਿਰਿੰਗ ਕਾਲਜ ਫਤਹਿਗੜ੍ਹ ਸਾਹਿਬ ਵਿਖੇ ਇੱਕ ਰੋਜਾ ਵਰਕਸਾਪ ਦਾ ਆਯੋਜਨ ਫਤਹਿਗੜ੍ਹ ਸਾਹਿਬ, 27 ਫਰਵਰੀ : ਜ਼ਿਲ੍ਹੇ ਦੇ ਸ਼ਿਲਪਕਾਰਾਂ/ਕਾਰੀਗਰਾਂ, ਸਰਪੰਚਾਂ/ਪੰਚਾਂ ਅਤੇ ਕਮੇਟੀ ਦੇ ਕਾਉਂਸਲਰਾਂ ਨੂੰ ਜਾਗਰੂਕ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਫਤਿਹਗੜ੍ਹ ਸਾਹਿਬ ਸ ਸੁਰਿੰਦਰ ਸਿੰਘ ਧਾਲੀਵਾਲ, ਦੀ ਪ੍ਰਧਾਨਗੀ ਹੇਠ ਬਾਬਾ ਬੰਦਾ ਸਿੰਘ....
ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਰਾਹੀਂ 1041 ਵਿਅਕਤੀਆਂ ਨੂੰ ਦਿੱਤੀ ਸਹਾਇਤਾ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 27 ਫਰਵਰੀ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 19 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਲੱਖ 97 ਹਜ਼ਾਰ 674 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ....
ਬਰਨਾਲਾ ਦੀ ਫਿਰਦੋਸ ਯਾਸਮੀਨ ਨੇ ਹਾਸਿਲ ਕੀਤਾ ਤੀਜਾ ਸਥਾਨ ਬਰਨਾਲਾ, 27 ਫਰਵਰੀ : ਬਰਨਾਲਾ ਦੀ ਫਿਰਦੋਸ ਯਾਸਮੀਨ ਨੇ ਯੁਵਾ ਮਾਮਲੇ ਅਤੇ ਨਹਿਰੂ ਯੁਵਾ ਕੇਂਦਰ ਸੰਗਠਨ, ਪੰਜਾਬ ਅਤੇ ਚੰਡੀਗੜ੍ਹ ਵੱਲੋਂ ਕਰਵਾਏ ਗਏ ਯੁਵਾ ਸੰਸਦ ਪ੍ਰੋਗਰਾਮ 'ਚ ਤੀਜਾ ਸਥਾਨ ਹਾਸਿਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਯੂਥ ਕੋਆਰਡੀਨੇਟਰ ਨੇ ਦੱਸਿਆ ਕਿ ਰਾਜ ਨਿਦੇਸ਼ਕ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਯੁਵਾ ਸੰਸਦ ਦਾ ਪ੍ਰੋਗਰਾਮ ਵਰਚੁਅਲ ਮੋਡ ਰਾਹੀਂ ਆਯੋਜਿਤ ਕੀਤਾ ਗਿਆ। ਇਸ....
ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਮਤਦਾਨ ਦੇ ਅਧਿਕਾਰ ਦੀ ਸੁਵਰਤੋਂ ਲਈ ਕੀਤਾ ਜਾਵੇਗਾ ਪ੍ਰੇਰਿਤ ਬਰਨਾਲਾ, 27 ਫਰਵਰੀ : ਲੋਕ ਸਭ ਚੋਣਾਂ 2024 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀਆਂ ਦੀ ਵਿਸ਼ੇਸ਼ ਬੈਠਕ ਅੱਜ ਜ਼ਿਲ੍ਹਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਕਿਹਾ ਕਿ 18 ਸਾਲ ਦੀ ਉਮਰ 'ਤੇ ਪੁੱਜਣ ਵਾਲੇ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕੀਤਾ ਜਾਵੇ ਤਾਂ ਜੋ ਹਰ ਇੱਕ ਵੋਟ ਪਾਉਣ....
ਬਰਨਾਲਾ, 27 ਫਰਵਰੀ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਐਸ.ਬੀ.ਆਈ.ਲਾਈਫ ਇਨਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 29 ਫਰਵਰੀ, 2024 ਦਿਨ ਵੀਰਵਾਰ ਨੂੰ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਲਾਈਫ ਮਿਤਰਾ ਦੀ ਅਸਾਮੀ (ਸਿਰਫ ਲੜਕੇ) ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਉੱਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ....
ਫ਼ਰੀਦਕੋਟ 27 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸ. ਗੁਰਦਿੱਤ ਸਿੰਘ ਸੇਖੋ, ਐਮ.ਐਲ.ਏ ਫਰੀਦਕੋਟ ਨੇ ਦੱਸਿਆ ਕਿ ਮਾਰਕੀਟ ਕਮੇਟੀ ਫਰੀਦਕੋਟ ਵਿੱਚ ਪੈਂਦੀਆਂ ਤਿੰਨ ਲਿੰਕ ਸੜਕਾਂ ਦੀ ਰਿਪੇਅਰ ਲਈ ਪੰਜਾਬ ਮੰਡੀ ਬੋਰਡ ਵੱਲੋਂ 1.24 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ। ਸ. ਸੇਖੋਂ ਨੇ ਦੱਸਿਆ ਕਿ ਜਲਦੀ ਹੀ ਇਨਾਂ ਸੜਕਾਂ ਦੀ....
29 ਫ਼ਰਵਰੀ ਤੱਕ ਜਾਰੀ ਰਹਿਣਗੇ ਕੈਂਪ ਫ਼ਰੀਦਕੋਟ 27 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਵਿੱਚ ਘਰਾਂ ਦੇ ਨਜ਼ਦੀਕ ਮਿਲ ਰਹੀਆਂ ਸੇਵਾਵਾਂ ਦਾ ਲੋਕ ਲਾਹਾ ਲੈ ਰਹੇ ਹਨ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਅੱਜ ਬਲਾਕ ਫ਼ਰੀਦਕੋਟ ਦੇ ਪਿੰਡ ਕਾਨਿਆਂਵਾਲੀ, ਪਿੰਡੀਬਲੋਚਾ, ਜੰਡਵਾਲਾ....
ਫ਼ਰੀਦਕੋਟ 27 ਫ਼ਰਵਰੀ : ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ....
0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਦਵਾਈ ਦੀਆਂ ਬੂੰਦਾ ਫਾਜਿ਼ਲਕਾ 27 ਫਰਵਰੀ : ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਤਿਆਰੀਆਂ ਲਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ.ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦਿੱਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ....
ਫਾਜਿਲਕਾ, 27 ਫਰਵਰੀ : ਨਗਰ ਪੰਚਾਇਤ ਅਰਨੀਵਾਲਾ ਸ਼ੇਖਸੁਭਾਨ ਦੇ ਕਾਰਜ ਸਾਧਕ ਅਫਸਰ ਗੁਰਦਾਸ ਸਿੰਘ ਨੇ ਦੱਸਿਆ ਕਿ ਦਫਤਰ ਨਗਰ ਪੰਚਾਇਤ ਅਰਨੀਵਾਲਾ ਦੇ ਅੰਦਰ ਜੈਵਿਕ ਖਾਦ ਦੀ ਸਟਾਲ ਦਾ ਆਯੋਜਨ ਕੀਤਾ ਗਿਆ। ਇਹ ਸਟਾਲ 5 ਮਾਰਚ 2024 ਤੱਕ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਜੈਵਿਕ ਖਾਦ ਸਬਜੀ, ਫਰੂਟ ਅਤੇ ਚਾਹ ਪੱਤੀ ਤੋ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਟਾਲ ਲਗਾਉਣ ਦਾ ਉਦੇਸ਼ ਲੋਕਾ ਨੂੰ ਸਬਜੀ, ਫਰੂਟ ਦੇ ਛਿਲਕਿਆ, ਚਾਹ ਪੱਤੀ ਆਦਿ ਤੋਂ ਖਾਦ ਤਿਆਰ ਕਰਨ ਅਤੇ ਹੋਮ ਕੰਪੋਸਟਿੰਗ ਲਈ ਪ੍ਰੇਰਿਤ ਕਰਨਾ....