ਮਾਲਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੀ ਰਜਿਸਟਰੇਸ਼ਨ ਦੀ ਅੰਤਿਮ ਮਿਤੀ 29 ਫਰਵਰੀ, ਵਾਂਝੇ ਵਿਅਕਤੀ ਜਲਦ ਕਰਵਾਉਣ ਆਪਣੀ ਰਜਿਸਟਰੇਸ਼ਨ : ਡਿਪਟੀ ਕਮਿਸ਼ਨਰ
ਫਾਜ਼ਿਲਕਾ, 27 ਫਰਵਰੀ : ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਅੰਤਿਮ ਮਿਤੀ 29 ਫਰਵਰੀ ਹੈ, ਜਿੰਨ੍ਹਾਂ ਵਿਅਕਤੀਆਂ ਨੇ ਹਾਲੇ ਤੱਕ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਆਪਣੀ ਰਜਿਸਟਰੇਸ਼ਨ ਸਮੈ ਰਹਿੰਦੇ ਜਲਦ ਤੋਂ ਜਲਦ ਕਰਵਾ ਲੈਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਜੀ.ਪੀ.ਸੀ.ਚੋਣਾਂ ਦੀ ਵੋਟਰ ਰਜਿਸਟਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜੀ ਕਟਵਾਉਂਦਾ ਹੈ....
ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਵੱਖ-ਵੱਖ ਬਲਾਕਾਂ ਵਿਖੇ ਸਨਾਖਤੀ ਕੈਂਪ 5 ਮਾਰਚ ਤੋਂ 7 ਮਾਰਚ ਤੱਕ
ਫਾਜਿ਼ਲਕਾ, 27 ਫਰਵਰੀ : ਦਿਵਿਆਂਗਜਨ ਬਚਿਆਂ ਦੀ ਸ਼ਨਾਖਤ ਅਤੇ ਜਾਂਚ ਲਈ ਅਲੀਮਕੋ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਖੇ 5 ਮਾਰਚ ਤੋਂ 7 ਮਾਰਚ ਤੱਕ ਵਿਸੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਦੌਰਾਨ ਦਿਵਿਆਂਗਜਨਾਂ ਨੂੰ ਬਣਾਉਟੀ ਅੰਗ ਮੁਹਈਆ ਕਰਵਾਉਣ ਲਈ ਬਣਾਊਟੀ ਅੰਗਾਂ ਦਾ ਨਾਪ ਲਿਆ ਜਾਵੇਗਾ। ਇਹ ਜਾਣਕਾਰੀ ਸਿਖਿਆ ਵਿਭਾਗ ਦੇ ਉਪ ਜ਼ਿਲ੍ਹਾ ਸਿਖਿਆ ਅਫਸਰ ਮੈਡਮ ਅੰਜੂ ਸੇਠੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਦਿਵਿਆਂਗਜਨ ਆਪਣੇ ਲੋੜੀਂਦੇ ਦਸਤਾਵੇਜ਼ ਜਿਸ ਵਿਚ ਅਪੰਗਤਾ ਦਾ....
ਮਲੋਟ ਦੇ ਸਿਵਲ ਹਸਪਤਾਲ ਨੂੰ ਮਿਲਿਆ ‘ਏ’ ਗ੍ਰੇਡ
ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ ਮਲੋਟ, 26 ਫਰਵਰੀ : ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ ‘ਏ’ ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ....
ਐਸ.ਡੀ.ਐਮ  ਡੇਰਾਬੱਸੀ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨਤਕ ਸਮੱਸਿਆਵਾਂ ਦੇ ਨਿਪਟਾਰੇ ਲਈ ਲੱਗਣ ਵਾਲੇ ਕੈਂਪਾਂ ਦਾ 28 ਫਰਵਰੀ ਤੋਂ 6 ਮਾਰਚ ਤੱਕ ਦਾ ਸ਼ਡਿਊਲ ਜਾਰੀ
6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾ ਰਹੇ ਸੁਵਿਧਾ ਕੈਂਪ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ ਡੇਰਾਬੱਸੀ 26 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਗਏ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਐਸ.ਡੀ.ਐਮ. ਸ੍ਰੀ ਹਿਮਾਂਸੂ ਗੁਪਤਾ ਵੱਲੋਂ ਡੇਰਾਬੱਸੀ ਸਬ ਡਵੀਜ਼ਨ ਵਿੱਚ....
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ, ਓਟ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਦੀ ਸਮੀਖਿਆ 
ਲੁਧਿਆਣਾ, 26 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਿਹਤ ਸੰਭਾਲ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਭੌਤਿਕ ਸਥਿਤੀ ਦੀ ਜਾਂਚ ਕੀਤੀ ਜਿਸ ਵਿੱਚ ਸਿਵਲ ਹਸਪਤਾਲ ਵਿਖੇ ਜੱਚਾ-ਬੱਚਾ ਕੇਂਦਰ, ਦੋਰਾਹਾ ਅਤੇ ਰਾਏਕੋਟ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.), ਐਫਲੂਐਂਟ ਟਰੀਟਮੈਂਟ ਪਲਾਂਟ....
ਡਿਪਟੀ ਕਮਿਸ਼ਨਰ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼, ਕਿਸਾਨਾਂ ਨੂੰ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਬਣਾਇਆ ਜਾਵੇ ਯਕੀਨੀ 
ਲੁਧਿਆਣਾ, 26 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਜ਼ਿਲ੍ਹੇ ਦੇ ਕਿਸਾਨਾਂ ਤੱਕ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸੁਹਿਰਦ....
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 'ਚ ਨਵੇਂ ਟਿਊਬਵੈਲ ਦਾ ਉਦਘਾਟਨ 
ਲੁਧਿਆਣਾ, 26 ਫਰਵਰੀ : ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 95 ਅਧੀਨ ਅਸ਼ੋਕ ਨਗਰ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਮਲਕੀਤ ਸਿੰਘ ਮੰਗਾ, ਅਮਨ ਬੱਗਾ ਖੁਰਾਨਾ, ਪ੍ਰਸ਼ੋਤਮ ਪੌਡਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ....
ਬਿਜਲੀ ਮੰਤਰੀ ਵੱਲੋਂ ਪਿੰਡ ਪਵਾ 'ਚ ਖਪਤਕਾਰਾਂ ਨੂੰ ਨਵਾਂ 66 ਕੇ.ਵੀ. ਸਬ-ਸਟੇਸ਼ਨ ਸਮਰਪਿਤ 
ਪ੍ਰੋਜੈਕਟ 'ਤੇ ਕਰੀਬ 10 ਕਰੋੜ ਰੁਪਏ ਕੀਤੇ ਗਏ ਖਰਚ ਲੁਧਿਆਣਾ, 26 ਫਰਵਰੀ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਪਵਾ 'ਚ ਨਵਾਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਲੋਕਾਂ ਨੂੰ ਸਮਰਪਿਤ ਕੀਤਾ। ਇਹ ਨਵਾਂ 66 ਕੇ.ਵੀ. ਗਰਿੱਡ ਸਬ-ਸਟੇਸ਼ਨ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਮੌਜੂਦਾ ਸਬ ਸਟੇਸ਼ਨਾਂ ਦਾ ਲੋਡ ਘਟਾਉਣ ਅਤੇ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਨੂੰ ਮਿਆਰੀ, ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਸਬ ਸਟੇਸ਼ਨ....
ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿੱਚ ਘੋੜਸਵਾਰੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਸਹਿਯੋਗ ਦਾ ਭਰੋਸਾ ਦਿੱਤਾ
ਜਗਰਾਉਂ ਵਿੱਚ ਘੋੜਸਵਾਰੀ ਦੀ ਪ੍ਰਧਾਨਗੀ ਕਰਦੇ ਹੋਏ ਸਪੀਕਰ ਜਗਰਾਉਂ, 26 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਘੋੜਸਵਾਰੀ ਖੇਡ ਨੂੰ ਉਤਸ਼ਾਹਿਤ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਜਗਰਾਓਂ ਵਿਖੇ ਕਰਵਾਏ ਗਏ ਮਹਾਰਾਜਾ ਰਣਜੀਤ ਸਿੰਘ ਘੋੜਸਵਾਰੀ ਸ਼ੋਅ-2024 ਦੀ ਪ੍ਰਧਾਨਗੀ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੱਥੇ ਅਜਿਹਾ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿੱਚ ਸੂਬੇ ਭਰ ਦੇ ਘੋੜਿਆਂ....
ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਗਊਆਂ ਦੀ ਟੀਕਾਕਰਨ ਮੁਹਿੰਮ ਸ਼ੁਰੂ : ਬਾਂਸਲ
ਜ਼ਿਲ੍ਹੇ ਵਿੱਚ ਕਰੀਬ 34 ਹਜ਼ਾਰ ਗਊਆਂ ਦੇ ਮੁਫ਼ਤ ਟੀਕਾਕਰਨ ਲਈ 27 ਟੀਮਾਂ ਦਾ ਕੀਤਾ ਗਿਆ ਗਠਨ :ਏ.ਡੀ.ਸੀ ਮਾਲੇਰਕੋਟਲਾ, 26 ਫਰਵਰੀ : ਪੰਜਾਬ ਵਿੱਚ ਗਾਵਾਂ ਨੂੰ ਲੰਪੀ ਸਕਿੰਨ ਦੀ ਬਿਮਾਰੀ ਤੋਂ ਬਚਾਉਣ ਲਈ ਸੂਬੇ ਭਰ ਵਿੱਚ ਮੁਫਤ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਜਿਲ੍ਹਾ ਮਾਲੇਰਕੋਟਲਾ ਵਿੱਚ ਵੀ ਪਸ਼ੂਆ ਦਾ ਟੀਕਾਕਰਨ ਸੁਰੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਜ਼ਿਲ੍ਹੇ ‘ਚ ਕਰੀਬ 34 ਹਜ਼ਾਰ ਗਊਆਂ ਦੇ....
ਸਵੀਪ ਗਤੀਵਿਧੀਆਂ ਤਹਿਤ ਸਥਾਨਕ ਸਰਕਾਰੀ ਕਾਲਜ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ  ਮੁਕਾਬਲੇ
ਮਾਲੇਰਕੋਟਲਾ 26 ਫਰਵਰੀ : ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ –ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਗਤੀਵਿਧੀਆਂ ਤਹਿਤ " ਵੋਟ ਜਾਗਰੂਕਤਾ " ਦੇ ਸਬੰਧ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਵਿਦਿਆਰਥੀਆ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ । ਨੌਜਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਰਾਹੀਂ ਆਪਣੇ ਵੋਟ ਦੇ ਹੱਕ,ਮਹੱਤਤਾ ਅਤੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਤਿਆਰ ਕੀਤੀਆਂ ਆਈ.ਟੀ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ 29 ਫਰਵਰੀ ਨੂੰ ਧੂਰੀ ਵਿਖੇ ਹੋਣ ਵਾਲੇ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ 
ਸੰਗਰੂਰ ਸਮੇਤ 8 ਜ਼ਿਲ੍ਹਿਆਂ ਨਾਲ ਸਬੰਧਤ ਪੰਜਾਬੀ ਐਨ.ਆਰ.ਆਈਜ਼ ਹੋਣਗੇ ਸ਼ਾਮਲ ਸੰਗਰੂਰ, 26 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ’ਤੇ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮਾਂ ਦੇ ਉਲੀਕੇ ਗਏ ਸਮਾਗਮਾਂ ਤਹਿਤ ਸੰਗਰੂਰ ਸਮੇਤ ਪੰਜਾਬ ਦੇ 8 ਜ਼ਿਲ੍ਹਿਆਂ ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਸਮਾਗਮ 29 ਫਰਵਰੀ ਨੂੰ ਸਵੇਰੇ 11 ਵਜੇ ਸਪੈਂਗਲ ਸਟੋਨ ਧੂਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ....
ਰੱਤੀਆਂ ਦੀ ਜਸਵਿੰਦਰ ਕੌਰ ਨੂੰ ਮਿਲਿਆ 15 ਲੱਖ ਰੁਪਏ ਵਾਲਾ ਡਰੋਨ, ਨੈਨੋ ਯੂਰੀਆ ਦੇ ਛਿੜਕਾਅ ਲਈ ਹੋਵੇਗਾ ਸਹਾਈ, ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ
ਡਿਪਟੀ ਕਮਿਸ਼ਨਰ ਨੇ ਜਸਵਿੰਦਰ ਕੌਰ ਨੂੰ ਮਿਹਨਤ ਕਰਕੇ ਕਿਸਾਨਾਂ ਨੂੰ ਆਧੁਨਿਕਤਾ ਵੱਲ ਲਿਜਾਣ ਲਈ ਪ੍ਰੇਰਿਆ ਮੋਗਾ, 26 ਫਰਵਰੀ : ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ ਪੰਜਾਬ ਦੇ ਖੇਤਾਂ ਵਿਚ ਡਰੋਨ ਪਾਇਲਟ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਇਫਕੋ ਦੁਆਰਾ ਕੇਂਦਰੀ ਸਪਾਂਸਰ ਸਕੀਮ ਤਹਿਤ ਪ੍ਰਤੀ ਲਾਭਪਾਤਰੀ ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿੱਚੋਂ ਚਾਰ ਔਰਤਾਂ ਜ਼ਿਲ੍ਹਾ ਮੋਗਾ ਨਾਲ....
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਫਿਰੋਜ਼ਪੁਰ ਵਿਖੇ 27 ਫਰਵਰੀ ਨੂੰ
ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਹੱਲ ਸਵੇਰੇ 9.00 ਵਜੇ ਰਜਿਸਟ੍ਰੇਸ਼ਨ ਹੋਵੇਗੀ ਸ਼ੁਰੂ ਮੋਗਾ, 26 ਫਰਵਰੀ : ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27....
ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ
ਬਰਨਾਲਾ, 26 ਫਰਵਰੀ : ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਹੇਠਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤਸਿੰਘ ਚੀਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਬਰਨਾਲਾ 'ਚ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਲੋਨ ਮੇਲੇ ਵਿੱਚ 35 ਸੈਲਫ ਹੈਲਪ ਗਰੁੱਪਾਂ ਨੂੰ ਕਰਜ਼ਾ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ ਨੇ ਦੱਸਿਆ ਕਿ ਡੇਢ ਲੱਖ ਰੁਪਏ ਪ੍ਰਤੀ ਸੈਲਫ ਹੈਲਪ ਗਰੁੱਪ ਦੇ ਹਿਸਾਬ ਨਾਲ ਕੁੱਲ....